August 9, 2026, 11:32 pm
----------- Advertisement -----------
HomeNewsLatest Newsਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਸ਼੍ਰੋਮਣੀ ਕਮੇਟੀ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

Published on

----------- Advertisement -----------

ਅੰਮ੍ਰਿਤਸਰ, 4 ਦਸੰਬਰ 2021 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਜਥਾ ਭੇਜਣ ਸਬੰਧੀ ਪ੍ਰਕਿਰਿਆ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ 4 ਜਥੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਂਦੇ ਹਨ, ਜਿਨ੍ਹਾਂ ਵਿਚ ਖਾਲਸਾ ਸਾਜਨਾ ਦਿਹਾੜਾ ਵੀ ਸ਼ਾਮਲ ਹੈ। ਇਸ ਸਬੰਧ ਵਿਚ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਅਪ੍ਰੈਲ 2022 ਨੂੰ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਹੋਣਗੇ, ਜਦਕਿ ਜਥਾ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਮੌਕੇ ਜਿਹੜੇ ਸ਼ਰਧਾਲੂ ਪਾਕਿਸਤਾਨ ਜਾਣਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ 31 ਦਸੰਬਰ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਦੇ ਚਾਹਵਾਨ ਸ਼ਰਧਾਲੂ 31 ਦਸੰਬਰ ਤੋਂ ਪਹਿਲਾਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪ੍ਰਕਿਰਿਆ ਸਬੰਧੀ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...