ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੇ.ਪੀ. ਸਿੰਘ ਨੇ ਆਪਣੀ ਚੋਣ ਮੁਹਿੰਮ ਦੌਰਾਨ ਵੋਟਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਕਿਹਾ ਕਿ ਕਾਂਗਰਸ ਪਾਰਟੀ ਦੇ ਦੋਬਾਰਾ ਸੱਤਾ ਵਿੱਚ ਆਉਣ ‘ਤੇ ਸ਼੍ਰੀ ਅਨੰਦਪੁਰ ਹਲਕੇ ਨੂੰ ਆਈਟੀ ਹੱਬ ਵਜੋਂ ਵਿਕਸਿਤ ਕਰਾਂਗੇ, ਜਿਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ । ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਹਲਕੇ ਦਾ ਭਰਪੂਰ ਵਿਕਾਸ ਕਰਵਾਇਆ ਹੈ ਜਿਸ ਦੀ ਗਵਾਹੀ ਹਲਕੇ ਦਾ ਕੋਨਾ ਕੋਨਾ ਭਰ ਰਿਹਾ ਹੈ।ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਹਲਕੇ ਦੇ ਲੋਕਾਂ ਦੇ ਸੇਵਾਦਾਰ ਬਣਕੇ ਹਲਕੇ ਵਿੱਚ ਵਿਚਰੇ ਹਨ। ਉਨ੍ਹਾਂ ਕਿਹਾ ਪਿੰਡਾਂ ਵਿੱਚ ਲਿੰਕ ਸੜਕਾਂ ਅਤੇ ਇੱਕ ਦਰਜਨ ਪੁੱਲਾਂ ਦੀ ਉਸਾਰੀ ਕਰਵਾਕੇ ਆਵਾਜਾਈ ਦੇ ਵਧੇਰੇ ਲਿੰਕ ਸਥਾਪਿਤ ਕੀਤੇ ਗਏ, ਜਿਸ ਦਾ ਭਰਪੂਰ ਫਾਇਦਾ ਹਲਕੇ ਦੇ ਲੋਕਾਂ ਨੂੰ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਹਲਕੇ ਦੇ ਲੋਕਾਂ ਵਿੱਚ ਉਤਸ਼ਾਹ ਦਾ ਮਾਹੌਲ ਹੈ ਅਤੇ ਹਲਕੇ ਵਿੱਚ ਕਾਂਗਰਸ ਪਾਰਟੀ ਨੁੰ ਹੁਲਾਰਾ ਮਿਲ ਰਿਹਾ ਹੈ।ਰਾਣਾ ਨੇ ਕਿਹਾ ਪੰਜਾਬ ਦੀ ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਬੇਹਤਰੀ ਲਈ ਕ੍ਰਾਂਤੀਕਾਰੀ ਕਦਮ ਚੁੱਕ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ। ਰਾਣਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦਾ ਭਰਪੂਰ ਸਮਰਥਨ,ਪਿਆਰ ਅਤੇ ਸਤਿਕਾਰ ਮਿਲ ਰਿਹਾ ਹੈ ਅਤੇ ਉਹ ਹਲਕੇ ਲੋਕਾਂ ਦੇ ਸਮਰਥਨ ਨਾਲ ਇਹ ਸੀਟ ਭਾਰੀ ਬਹੁਮਤ ਨਾਲ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ । ਇਸ ਮੌਕੇ ‘ਤੇ ਬਲਵਿੰਦਰ ਸਿੰਘ ਧਾਰਨੀ ਦੁਆਰਾ ਭਰਵਵੀਂ ਹਮਾਇਤ ਦੇਣ ਦਾ ਅੇਲਾਨ ਕੀਤਾ ਗਿਆ।












