ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਸਿਆਸਤ ਵੀ ਗਰਮਾ ਗਈ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਇਸ ਘਟਨਾ ਲਈ ‘ਆਪ’ ਸਰਕਾਰ ਜ਼ਿੰਮੇਵਾਰ ਹੈ।ਇਸ ਮਾਮਲੇ ‘ਚ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਆਮ ਆਦਮੀ ਪਾਰਟੀ ਖਿਲਾਫ ਪ੍ਰਦਰਸ਼ਨ ਕੀਤਾ।
ਦੱਸ ਦਈਏ ਕਿ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਵਿਰੋਧ ‘ਚ ਸੋਮਵਾਰ ਨੂੰ ਚੰਡੀਗੜ੍ਹ ‘ਚ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਦੀਪਕ ਲੁਬਾਨਾ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦੇ ਸੈਕਟਰ 39 ਦਫਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ ’ਤੇ ਮੌਜੂਦ ਪੁਲੀਸ ਨੇ ਯੂਥ ਕਾਂਗਰਸੀ ਆਗੂਆਂ ਨੂੰ ਰੋਕ ਕੇ ਉਨ੍ਹਾਂ ਨੂੰ ਫੜ ਕੇ ਸੈਕਟਰ 39 ਦੇ ਥਾਣੇ ਲਿਆਂਦਾ। ਪੁਲਿਸ ਨੇ ਕਰੀਬ 15 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੀਪਕ ਲੁਬਾਣਾ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਲੋਕਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਰਹੀ ਹੈ।
ਦੱਸ ਦਈਏ ਕਿ ਮੂਸੇਵਾਲਾ ਕਤਲ ਕਾਂਡ ‘ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਜਾਂਚ ਵਿੱਚ ਪੂਰਾ ਸਹਿਯੋਗ ਕਰੇਗੀ। ਮੁੱਖ ਮੰਤਰੀ ਨੇ ਸੁਰੱਖਿਆ ਘਟਾਉਣ ਦੇ ਫੈਸਲੇ ‘ਤੇ ਵੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦਾ ਐਲਾਨ ਕੀਤਾ ਹੈ।
----------- Advertisement -----------
ਕਾਂਗਰਸੀਆਂ ਵੱਲੋ ਕੇਜਰੀਵਾਲ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ
Published on
----------- Advertisement -----------
----------- Advertisement -----------












