ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਇਸ ‘ਤੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਟਵੀਟ ਕਰ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਭਗਵੰਤ ਮਾਨ ਅਤੇ ਉਸਦੀ ਪੁਲਿਸ ਦੀ ਵੱਡੀ ਅਸਫਲਤਾ ਹੈ। ਇਸ ਤੋਂ ਵੀ ਜ਼ਿਆਦਾ ਦੁਖਦਾਈ ਹੈ ਉਸ ਦੀ ਸੁਰੱਖਿਆ ‘ਚ ਕਟੌਤੀ ਕਰਨਾ ਅਤੇ ਉਸ ਦੇ ਕਾਤਲਾਂ ਲਈ ਆਸਾਨ ਨਿਸ਼ਾਨਾ ਬਣਾਉਣਾ। ਮੈਂ ਇਸ ਘਿਨਾਉਣੇ ਕਾਰੇ ਅਤੇ ਪੁਲਿਸ ਦੀ ਅਸਫਲਤਾ ਦੀ ਨਿੰਦਾ ਕਰਦਾ ਹਾਂ।

ਦੱਸ ਦਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਮਾਨਸਾ ਦੇ ਪਿੰਡ ਜਵਾਹਰਕੇ ‘ਚ ਉਨ੍ਹਾਂ ‘ਤੇ ਭਿਆਨਕ ਗੋਲੀਬਾਰੀ ਕੀਤੀ ਗਈ। ਗੋਲੀਬਾਰੀ ਵਿਚ ਮੂਸੇਵਾਲਾ ਦੀ ਜਾਣ ਚਲੀ ਗਈ ਅਤੇ ਉਸ ਦੇ ਦੋ ਸਾਥੀ ਜ਼ਖਮੀ ਹੋ ਗਏ। ਪੰਜਾਬ ‘ਚ CM ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰ ਦਿੱਤੀ ਸੀ












