October 5, 2026, 2:43 am
----------- Advertisement -----------
HomeNewsLatest Newsਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੂੰ ਆਇਆ ਗੁੱਸਾ: ਕਿਹਾ- ਮੇਰਾ ਦਿਲ...

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੂੰ ਆਇਆ ਗੁੱਸਾ: ਕਿਹਾ- ਮੇਰਾ ਦਿਲ ਕਰਦਾ ਹੈ ਕੱਲੇ ਕੱਲੇ ਨੂੰ…

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਸਰਪੰਚ ਚਰਨ ਕੌਰ ਐਤਵਾਰ ਨੂੰ ਪਿੰਡ ਮੂਸੇ ਵਿਖੇ ਆਪਣੇ ਘਰ ਪ੍ਰਸ਼ੰਸਕਾਂ ਨਾਲ ਗੱਲਬਾਤ ਕਰਦਿਆਂ ਗੁੱਸੇ ‘ਚ ਆ ਗਈ। ਉਨ੍ਹਾਂ ਕਿਹਾ ਕਿ ਸਿੱਧੂ ਦੀ ਮੌਤ ਨੂੰ ਕਰੀਬ 8 ਮਹੀਨੇ ਬੀਤ ਚੁੱਕੇ ਹਨ ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ।
ਉਨ੍ਹਾਂ ਕਿਹਾ ਜਦੋਂ ਮੈਨੂੰ ਸਿੱਧੂ ਮੂਸੇਵਾਲਾ ਦੀ ਯਾਦ ਆਉਂਦੀ ਹੈ, ਤਾਂ ਮੇਰਾ ਦਿਲ ਕਰਦਾ ਹੈ ਕੇ ਬਾਗੀ ਬਣ ਕੇ ਕੱਲੇ ਕੱਲੇ ਨੂੰ ਠੋਕ ਦੇਵਾਂ। ਚਰਨ ਕੌਰ ਨੇ ਕਿਹਾ ਕਿ ਉਸ ਦਾ ਪਰਿਵਾਰ ਸਰਕਾਰੀ ਸਿਸਟਮ ਅੱਗੇ ਬੇਵੱਸ ਹੋ ਗਿਆ ਹੈ। ਪੰਜਾਬ ਵਿੱਚ ‘ਆਪ’ ਦੀ ਸਰਕਾਰ ਬੱਦਲਾਂ ਵਾਂਗ ਹੈ।
ਸਵੇਰੇ ਉਹ ਕੁਝ ਫੈਸਲਾ ਕਰਦੇ ਹਨ, ਸ਼ਾਮ ਨੂੰ ਉਹ ਆਪਣੇ ਫੈਸਲੇ ਵਾਪਸ ਲੈ ਲੈਂਦੇ ਹਨ। ਅੱਜ ਪੰਜਾਬ ਦੇ ਹਾਲਾਤ ਇਹ ਬਣ ਗਏ ਹਨ ਕਿ ਸੱਚ ਦੇ ਖਿਲਾਫ ਆਵਾਜ਼ ਉਠਾਉਣ ਵਾਲਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।
ਮਾਤਾ ਚਰਨ ਕੌਰ ਨੇ ਉਸ ਪੱਤਰਕਾਰ ਦਾ ਨਾਂ ਵੀ ਲਿਆ ਜਿਸ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਲੀਕ ਹੋਣ ਦੀ ਜਾਣਕਾਰੀ ਦਿੱਤੀ ਸੀ। ਮਾਤਾ ਚਰਨ ਕੌਰ ਨੇ ਕਿਹਾ ਕਿ ਸਰਕਾਰ ਅਜਿਹੀ ਘਿਨਾਉਣੀ ਹਰਕਤ ਕਰਨ ਵਾਲੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਹੀਂ ਕਰ ਰਹੀ।
ਪੁੱਤ ਦੀ ਮੌਤ ਤੋਂ ਬਾਅਦ ਵੀ ਇਹੀ ਸ਼ਖਸ ਸਭ ਤੋਂ ਪਹਿਲਾਂ ਪਿੰਡ ਜਵਾਹਰਕੇ ‘ਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੀ ਪੋਸਟ ਸ਼ੇਅਰ ਕਰ ਰਿਹਾ ਸੀ। ਮਾਤਾ ਚਰਨ ਕੌਰ ਅਨੁਸਾਰ ਸਰਕਾਰ ਨੂੰ ਕਈ ਸਬੂਤ ਦਿੱਤੇ ਗਏ ਹਨ ਪਰ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ।
ਮਾਤਾ ਚਰਨ ਕੌਰ ਨੇ ਦੱਸਿਆ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਭਾਰਤ ਜੋੜੋ ਯਾਤਰਾ ‘ਤੇ ਗਏ ਸਨ ਕਿਉਂਕਿ ਪਰਿਵਾਰ ਹਰ ਪਾਸਿਓਂ ਨਿਰਾਸ਼ ਸੀ। ਸਿੱਧੂ ਦੀ ਮੌਤ ਤੋਂ ਬਾਅਦ ਵੀ ਇਨਸਾਫ਼ ਨਹੀਂ ਮਿਲ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...