October 19, 2026, 6:53 pm
----------- Advertisement -----------
HomeNewsLatest Newsਸਿੱਧੂ ਨੇ ਦਿੱਤਾ ਅਸਤੀਫਾ ਪਰ ਹਾਈਕਮਾਂਡ ਨੇ ਅਜੇ ਤੱਕ ਨਹੀਂ ਕੀਤਾ ਮਨਜ਼ੂਰ...

ਸਿੱਧੂ ਨੇ ਦਿੱਤਾ ਅਸਤੀਫਾ ਪਰ ਹਾਈਕਮਾਂਡ ਨੇ ਅਜੇ ਤੱਕ ਨਹੀਂ ਕੀਤਾ ਮਨਜ਼ੂਰ : ਸੁਖਪਾਲ ਖਹਿਰਾ

Published on

----------- Advertisement -----------

ਲੁਧਿਆਣਾ : – ਨਵਜੋਤ ਸਿੱਧੂ ਨੇ ਲੁਧਿਆਣਾ ‘ਚ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਸਮਰਥਕਾਂ ਦੀ ਭੀੜ ਇਕੱਠੀ ਕੀਤੀ। ਇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਤੋਂ ਇਲਾਵਾ ਚੋਣ ਹਾਰਨ ਵਾਲੇ ਕਈ ਉਮੀਦਵਾਰਾਂ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਸੁਖਪਾਲ ਖਹਿਰਾ ਨੇ ਕਿਹਾ ਕਿ ਇਸ ਮੀਟਿੰਗ ਨੂੰ ਕਿਸੇ ਧੜੇਬੰਦੀ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੇ ਅਸਤੀਫਾ ਜ਼ਰੂਰ ਦਿੱਤਾ ਹੈ ਪਰ ਕਾਂਗਰਸ ਹਾਈਕਮਾਂਡ ਨੇ ਅਜੇ ਤੱਕ ਇਸ ਨੂੰ ਸਵੀਕਾਰ ਨਹੀਂ ਕੀਤਾ ਹੈ। ਇਸੇ ਲਈ ਹੁਣ ਉਹ ਅਜੇ ਪ੍ਰਧਾਨ ਹਨ ਅਤੇ ਇਸੇ ਲਈ ਇਹ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਚੰਡੀਗੜ੍ਹ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਸਮੇਤ ਹੋਰ ਕਈ ਮੁੱਦਿਆਂ ’ਤੇ ਚਰਚਾ ਕੀਤੀ ਗਈ।
ਇੱਕ ਹਫ਼ਤੇ ਅੰਦਰ ਸਿੱਧੂ ਸਮਰਥਕਾਂ ਦੀ ਇਹ ਦੂਜੀ ਮੀਟਿੰਗ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਪ੍ਰਧਾਨਗੀ ਵਾਪਸ ਲੈਣ ਲਈ ਸਿੱਧੂ ਹਾਈਕਮਾਂਡ ਨੂੰ ਆਪਣੀ ਤਾਕਤ ਦਿਖਾ ਰਹੇ ਹਨ। ਪੰਜਾਬ ਦੀਆਂ ਚੋਣਾਂ ਵਿੱਚ ਕਾਂਗਰਸ ਦੀ ਹਾਰ ਹੋਈ ਹੈ। ਹਾਲਾਂਕਿ ਸਿੱਧੂ ਅਤੇ ਉਨ੍ਹਾਂ ਦੇ ਸਮਰਥਕ ਇਸ ਦਾ ਦੋਸ਼ ਚਰਨਜੀਤ ਚੰਨੀ ‘ਤੇ ਮੜ੍ਹ ਰਹੇ ਹਨ। ਉਨ੍ਹਾਂ ਦਾ ਤਰਕ ਹੈ ਕਿ ਇਹ ਚੋਣ ਚੰਨੀ ਦੇ 111 ਦਿਨਾਂ ਦੇ ਮੁੱਖ ਮੰਤਰੀ ਕਾਰਜਕਾਲ ‘ਤੇ ਲੜੀ ਗਈ ਸੀ। ਚੰਨੀ ਚੋਣਾਂ ਵਿੱਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਸੀ। ਇਸ ਲਈ ਹਾਰ ਦੀ ਜ਼ਿੰਮੇਵਾਰੀ ਵੀ ਚੰਨੀ ਦੀ ਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...