June 7, 2026, 6:24 am
----------- Advertisement -----------
HomeNewsLatest Newsਪਾਕਿਸਤਾਨ ਤੋਂ ਪਰਤਿਆ ਸਿੱਖ ਸ਼ਰਧਾਲੂਆਂ ਦਾ ਜੱਥਾ: ਨਨਕਾਣਾ ਸਾਹਿਬ ਸਮੇਤ ਹੋਰਨਾਂ ਗੁਰਦੁਆਰਿਆਂ...

ਪਾਕਿਸਤਾਨ ਤੋਂ ਪਰਤਿਆ ਸਿੱਖ ਸ਼ਰਧਾਲੂਆਂ ਦਾ ਜੱਥਾ: ਨਨਕਾਣਾ ਸਾਹਿਬ ਸਮੇਤ ਹੋਰਨਾਂ ਗੁਰਦੁਆਰਿਆਂ ‘ਚ ਟੇਕਿਆ ਮੱਥਾ

Published on

----------- Advertisement -----------

ਅੰਮ੍ਰਿਤਸਰ : – ਵਿਸਾਖੀ ਮਨਾਉਣ ਲਈ ਪਾਕਿਸਤਾਨ ਗਏ ਸ਼ਰਧਾਲੂਆਂ ਦਾ ਜੱਥਾ ਵੀਰਵਾਰ ਨੂੰ ਅਟਾਰੀ ਸਰਹੱਦ ਰਾਹੀਂ ਵਾਪਸ ਪਰਤਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਤੋਂ ਇਲਾਵਾ ਹੋਰ ਸੰਸਥਾਵਾਂ ਦੀ ਤਰਫੋਂ ਕੁੱਲ 1949 ਸ਼ਰਧਾਲੂ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਸਨ। ਇਹ ਸਾਰੇ ਸ਼ਰਧਾਲੂ 10ਵੇਂ ਦਿਨ ਵਾਪਸ ਪਰਤ ਆਏ ਹਨ।
12 ਅਪ੍ਰੈਲ 1949 ਨੂੰ ਸ਼ਰਧਾਲੂ ਭਾਰਤ ਤੋਂ ਵਿਸਾਖੀ ਦੇ ਮੌਕੇ ‘ਤੇ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਏ। 10 ਦਿਨਾਂ ਵਿਚ ਇਨ੍ਹਾਂ ਸੰਗਤਾਂ ਨੇ ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਸਮੇਤ ਹੋਰ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ | ਇਹ ਜੱਥਾ ਵੀਰਵਾਰ ਨੂੰ ਅਟਾਰੀ-ਵਾਹਗਾ ਰਾਹੀਂ ਵਾਪਸ ਭਾਰਤ ਪਹੁੰਚਿਆ। ਇਸ ਮੌਕੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਦਿੱਤਾ।
ਵਿਸਾਖੀ ‘ਤੇ ਪਾਕਿਸਤਾਨ ਗਏ ਇਕ ਸਿੱਖ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ । ਮ੍ਰਿਤਕ ਦੀ ਪਛਾਣ ਨਿਸ਼ਾਬਰ ਸਿੰਘ (83) ਵਾਸੀ ਘਰੌਂਡਾ, ਕਰਨਾਲ, ਹਰਿਆਣਾ ਵਜੋਂ ਹੋਈ ਹੈ। ਜਿਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਾਕਿਸਤਾਨ ਸਰਕਾਰ ਨੇ 14 ਅਪ੍ਰੈਲ ਨੂੰ ਸਤਿਕਾਰ ਸਹਿਤ ਵਾਪਸ ਭੇਜ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...