October 15, 2026, 8:19 pm
----------- Advertisement -----------
HomeNewsLatest Newsਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੁੰ ਤੁਰੰਤ ਜੇਲ੍ਹਾਂ ਵਿਚੋਂ ਰਿਹਾਅ...

ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੁੰ ਤੁਰੰਤ ਜੇਲ੍ਹਾਂ ਵਿਚੋਂ ਰਿਹਾਅ ਕੀਤਾ ਜਾਵੇ: ਹਰਸਿਮਰਤ ਬਾਦਲ

Published on

----------- Advertisement -----------

ਸੰਸਦ ਵਿਚ ਬੋਲਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ 2019 ਵਿਚ 8 ਸਿੱਖ ਕੈਦੀਆਂ ਲਈ ਵਿਸ਼ੇਸ਼ ਸਜ਼ਾ ਮੁਆਫੀ ਦੇ ਬਾਵਜੂਦ ਪ੍ਰੋ. ਭੁੱਲਰ ਸਮੇਤ ਦੋ ਸਿੱਖ ਕੈਦੀ ਹਾਲੇ ਵੀ ਜੇਲ੍ਹਾਂ ਵਿਚ ਬੰਦ
ਕਿਹਾ ਕਿ ਕੇਜਰੀਵਾਲ ਪ੍ਰੋ. ਭੁੱਲਰ ਦੀ ਰਿਹਾਈ ਨਹੀਂ ਹੋਣ ਦੇ ਰਹੇ

ਚੰਡੀਗੜ੍ਹ : – ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨੁੰ ਤੁਰੰਤ ਰਿਹਾਅ ਕੀਤਾ ਜਾਵੇ। ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਅੱਜ ਸੰਸਦ ਵਿਚ ਪ੍ਰਸ਼ਨ ਕਾਲ ਦੌਰਾਨ ਇਹ ਮਾਮਲਾ ਚੁੱਕਿਆ, ਨੇ ਸਦਨ ਦੇ ਧਿਆਨ ਵਿਚ ਲਿਆਂਦਾ ਕਿ 1984 ਵਿਚ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਹਰਿਮੰਦਿਰ ਸਾਹਿਬ ’ਤੇ ਹਮਲਾ ਕਰਨ ਤੋਂ ਬਾਅਦ ਕੁਝ ਸਿੱਖ ਭਾਵਨਾਵਾਂ ਵਿਚ ਵਹਿ ਗਏ ਅਤੇ ਕਾਨੁੰਨ ਆਪਣੇ ਹੱਥਾਂ ਵਿਚ ਲੈ ਲਿਆ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਸਜ਼ਾ ਪੂਰੀ ਕਰ ਚੁੱਕੇ ਇਹਨਾਂ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ ਕਿਉਂਕਿ 25 ਸਾਲ ਲੰਘਣ ਮਗਰੋਂ ਵੀ ਇਹ ਸਿੱਖ ਕੈਦੀ ਜੇਲ੍ਹਾਂ ਵਿਚ ਹੀ ਬੰਦ ਹਨ।
ਹਰਸਿਮਰਤ ਬਾਦਲ ਨੇ ਸਦਨ ਦੇ ਧਿਆਨ ਵਿਚ ਲਿਆਂਦਾ ਕਿ 2019 ਵਿਚ ਐਨ ਡੀ ਏ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ 8 ਸਿੱਖ ਕੈਦੀਆਂ ਲਈ ਵਿਸ਼ੇਸ਼ ਸਜ਼ਾ ਮੁਆਫੀ ਦਾ ਐਲਾਨ ਕੀਤਾ ਸੀ। ਉਹਨਾਂ ਕਿਹਾ ਕਿ ਪ੍ਰੋ. ਭੁੱਲਰ ਜਿਹਨਾਂ ਦੀ ਫਾਂਸੀ ਦੀ ਸਜ਼ਾ ਮਾਰਚ 2014 ਵਿਚ ਉਮਰ ਕੈਦ ਵਿਚ ਬਦਲ ਦਿੱਤੀ ਗਈ ਸੀ, ਅਤੇ ਗੁਰਦੀਪ ਸਿੰਘ ਖਹਿਰਾ ਹਾਲੇ ਵੀ ਜੇਲ੍ਹਾਂ ਵਿਚ ਬੰਦ ਹਨ। ਉਹਨਾਂ ਕਿਹਾ ਕਿ ਸਪਸ਼ਟ ਹੁਕਮਾਂ ਦੇ ਬਾਵਜੂਦ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਪ੍ਰੋ. ਭੁੱਲਰ ਨੁੰ ਰਿਹਾਅ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਇਸੇ ਤਰੀਕੇ ਗੁਰਦੀਪ ਸਿੰਘ ਖਹਿਰਾ 25 ਸਾਲਾਂ ਤੋਂ ਵੱਧ ਸਮੇਂ ਤੋਂ ਬਿਨਾਂ ਪੈਰੋਲ ਦੇ ਕਰਨਾਟਕਾ ਦੀ ਜੇਲ੍ਹ ਵਿਚ ਬੰਦ ਹਨ।
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਦੀ ਪਟੀਸ਼ਨ ’ਤੇ ਹੋ ਰਹੀ ਅਣਕਿਆਸੀ ਦੇਰੀ ਦੀ ਗੱਲ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਹੁਣ ਤਾਂ ਸੁਪਰੀਮ ਕੋਰਟ ਨੇ ਵੀ ਕੇਂਦਰ ਸਰਕਾਰ ਨੁੰ ਹਦਾਇਤ ਕੀਤੀ ਹੈ ਕਿ ਉਹ 30 ਅਪ੍ਰੈਲ ਤੱਕ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਫੈਸਲਾ ਲਵੇ। ਉਹਨਾਂ ਕਿਹਾ ਕਿ ਰਾਜੋਆਣਾ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਅਤੇ ਉਹਨਾਂ ਨੁੰ ਹਾਲ ਹੀ ਵਿਚ ਆਪਣੇ ਪਿਤਾ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਸਿਰਫ ਇਕ ਘੰਟੇ ਦੀ ਪੈਰੋਲ ਦਿੱਤੀ ਗਈ। ਉਹਨਾਂ ਕਿਹਾ ਕਿ ਹਾਲਾਤ ਇੰਨੇ ਮਾੜੇ ਹਨ ਕਿ 2019 ਵਿਚ ਕੇਂਦਰ ਸਰਕਾਰ ਨੇ ਭਾਈ ਰਾਜੋਆਣਾ ਦੀ ਸਜ਼ਾ ਮੁਆਫ ਕਰ ਦਿੱਤੀ ਸੀ ਪਰ ਇਹ ਗੱਲ ਅੱਜ ਤੱਕ ਸਰਕਾਰ ਨੇ ਨਾ ਤਾਂ ਅਦਾਲਤ ਵਿਚ ਦੱਸੀ ਤੇ ਨਾ ਹੀ ਸਜ਼ਾ ਮੁਆਫੀ ਲਈ ਰਾਸ਼ਟਰਪਤੀ ਕੋਲ ਇਸ ਬਾਰੇ ਜਾਣਕਾਰੀ ਭੇਜੀ ਗਈ।
ਸਿੱਖ ਭਾਵਨਾਵਾਂ ਦੀ ਗੱਲ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਭਾਵਨਾਵਾਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨਾਲ ਜੁੜੀਆਂ ਹਨ ਜਿਸਨੇ ਸ੍ਰੀ ਹਰਿਮੰਦਿਰ ਸਾਹਿਬ ’ਤੇ ਹਮਲਾ ਕੀਤਾ ਜਦੋਂ ਕਿ ਸਮੁੱਚਾ ਸਿੱਖ ਜਗਤ ਸਿੱਖ ਕੈਦੀਆਂ ਦੀ ਛੇਤੀ ਰਿਹਾਈ ਚਾਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...