ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਦੇ ਉਮੀਦਵਾਰ ਰਾਜਪਾਲ ਸਿੰਘ ਭਿੰਡਰ (56) ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸ਼ਨੀਵਾਰ ਦੀ ਰਾਤ ਰਾਜਪਾਲ ਸਿੰਘ ਭਿੰਡਰ ਅਕਾਲ ਚਲਾਣਾ ਕਰ ਗਏ।

ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਦੁੱਖ ਦਾ ਪ੍ਰਗਟਾਵਾ ਕੀਤਾ ਉਨ੍ਹਾਂ ਕਿਹਾ ਕਿ ਅਸੀ ਇਸ ਦੁੱਖ ਦੀ ਘੜੀ ਵਿਚ ਸਮੁੱਚੇ ਭਿੰਡਰ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹੋਏ ਉਨ੍ਹਾਂ ਦੇ ਇਸ ਦੁੱਖ ਵਿਚ ਪੂਰਨ ਆਤਮਿਕ ਤੌਰ ਤੇ ਸਰੀਕ ਹੁੰਦੇ ਹੋਏ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਉਨ੍ਹਾਂ ਦੀ ਪਵਿੱਤਰ ਤੇ ਨੇਕ ਆਤਮਾ ਦੀ ਸ਼ਾਂਤੀ ਲਈ ਜਿਥੇ ਅਰਦਾਸ ਕਰਦੇ ਹਾਂ, ਉਥੇ ਪਰਿਵਾਰ ਦੇ ਸਮੁੱਚੇ ਮੈਬਰਾਂ, ਸੰਬੰਧੀਆਂ, ਦੋਸਤਾਂ, ਪਾਰਟੀ ਦੇ ਸਮੁੱਚੇ ਅਹੁਦੇਦਾਰਾਂ ਅਤੇ ਮੈਬਰਾਂ ਨੂੰ ਭਾਣੇ ਵਿਚ ਵਿਚਰਣ ਲਈ ਸ਼ਕਤੀ ਬਖਸਣ ਦੀ ਅਰਜੋਈ ਵੀ ਕਰਦੇ ਹਾਂ ।”
ਦਸ ਦਈਏ ਕਿ ਰਾਜਪਾਲ ਸਿੰਘ ਭਿੰਡਰ ਜੋ ਲੰਮੇਂ ਸਮੇਂ ਤੋਂ ਬਹੁਤ ਹੀ ਦ੍ਰਿੜਤਾਂ ਅਤੇ ਸੰਜ਼ੀਦਗੀ ਨਾਲ ਆਪਣੀ ਪਟਿਆਲੇ ਜ਼ਿਲ੍ਹੇ ਦੀ ਜਰਨਲ ਸਕੱਤਰ ਦੀ ਸੇਵਾ ਨਿਭਾਉਦੇ ਆ ਰਹੇ ਸਨ ਅਤੇ ਜਿਨ੍ਹਾਂ ਦੀਆਂ ਨਿਰਸਵਾਰਥ ਸੇਵਾਵਾਂ ਅਤੇ ਉਨ੍ਹਾਂ ਦੀ ਹਰਮਨ ਪਿਆਰਤਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਸਮਾਣਾ ਵਿਧਾਨ ਸਭਾ ਹਲਕੇ ਤੋਂ ਆਪਣੀ ਪਾਰਟੀ ਦਾ ਉਮੀਦਵਾਰ ਬਣਾਇਆ ਸੀ।












