November 17, 2026, 1:23 pm
----------- Advertisement -----------
HomeNewsLatest Newsਸਿੰਗਲਾ ਝੁੰਡ ਵਿੱਚ ਇੱਕੋਮਾਤਰ ਸ਼ੱਕੀ ਵਿਅਕਤੀ ਨਹੀਂ ਹਨ: ਰਾਜਾ ਵੜਿੰਗ

ਸਿੰਗਲਾ ਝੁੰਡ ਵਿੱਚ ਇੱਕੋਮਾਤਰ ਸ਼ੱਕੀ ਵਿਅਕਤੀ ਨਹੀਂ ਹਨ: ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 24 ਮਈ : – ਮੁੱਖ ਮੰਤਰੀ ਭਗਵੰਤ ਮਾਨ ਦੀ ਵਿਜੇ ਸਿੰਗਲਾ ‘ਤੇ ਕਾਰਵਾਈ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅਚਾਨਕ ਅਹੁਦੇ ਤੋਂ ਹਟਾਉਣਾ ਅਤੇ ਗ੍ਰਿਫ਼ਤਾਰ ਕਰਨਾ ਸਿਰਫ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੇ ਡਰ ਤੋਂ ਅਤੇ ਮੀਡੀਆ ਚ ਬਦਨਾਮੀ ਤੋਂ ਬਚਣ ਲਈ ਚੁੱਕਿਆ ਗਿਆ ਕਦਮ ਹੈ, ਜਿਸਦੇ ਸਿਰਫ ਦੋ ਮਹੀਨਿਆਂ ਚ ਕਾਰਜਕਾਲ ਚ ਹੀ ਸੱਤਾ ਦੇ ਗਲਿਆਰਿਆਂ ਚ ਵੱਡੇ ਪੱਧਰ ਤੇ ਭ੍ਰਿਸ਼ਟਾਚਾਰ ਫੈਲ ਗਿਆ ਹੈ। ਵੜਿੰਗ ਨੇ ਕਿਹਾ ਕਿ ਸਰਕਾਰ ਚ ਵੱਡੇ ਪੱਧਰ ਤੇ ਫੈਲੇ ਭ੍ਰਿਸ਼ਟਾਚਾਰ ਸਬੰਧੀ ਕਾਂਗਰਸ ਦੇ ਦੋਸ਼ ਸੱਚੇ ਸਾਬਤ ਹੋਏ ਹਨ। ਵਿਜੇ ਸਿੰਗਲਾ ਸਿਹਤ ਵਿਭਾਗ ਵਿੱਚ ਹਰ ਕੰਮ ਅਤੇ ਟੈਂਡਰ ਲਈ 1 ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸਨ। ਇਸ ਦੀ ਸ਼ਿਕਾਇਤ ਸੀਐਮ ਭਗਵੰਤ ਮਾਨ ਤੱਕ ਪਹੁੰਚ ਗਈ । ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਸਿਰਫ ਸ਼ੁਰੂਆਤ ਹੈ ਅਤੇ ਕਤਾਰ ਚ ਹਾਲੇ ਹੋਰ ਵੀ ਲੋਕ ਹਨ ਤੇ ਉਮੀਦ ਕਰਦੇ ਹਨ ਕਿ ਮੁੱਖ ਮੰਤਰੀ ਸਿੰਗਲਾ ਤਕ ਨਹੀਂ ਰੁਕਣਗੇ, ਸਗੋਂ ਹਰ ਅਜਿਹੇ ਵਿਅਕਤੀ ਦੇ ਖਿਲਾਫ ਕਾਰਵਾਈ ਕਰਨਗੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਤੁਹਾਡੀ ਅਸਲੀ ਪ੍ਰੀਖਿਆ ਹੁਣ ਸ਼ੁਰੂ ਹੋ ਚੁੱਕੀ ਹੈ। ਤੁਸੀਂ ਸਿਰਫ ਇੱਕ ਵਿਅਕਤੀ ਤੇ ਕਾਰਵਾਈ ਦਾ ਵਿਖਾਵਾ ਕਰਕੇ ਦੂਜਿਆਂ ਨੂੰ ਆਜ਼ਾਦ ਨਹੀਂ ਛੱਡ ਸਕਦੇ, ਕਿਉਂਕਿ ਸਿੰਗਲਾ ਇਸ ਝੁੰਡ ਚ ਇੱਕੋਮਾਤਰ ਸ਼ੱਕੀ ਵਿਅਕਤੀ ਨਹੀਂ ਹਨ, ਇੱਥੇ ਹੋਰ ਵੀ ਲੋਕ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਵੀ ਚੁਟਕੀ ਲਈ, ਜਿਹੜੇ ਬੀਤੇ ਇਕ ਮਹੀਨੇ ਤੋਂ ਦਾਅਵਾ ਕਰ ਰਹੇ ਸਨ ਕਿ ਭਗਵੰਤ ਮਾਨ ਨੇ 10 ਦਿਨਾਂ ਚ ਭ੍ਰਿਸ਼ਟਾਚਾਰ ਖ਼ਤਮ ਕਰ ਦਿੱਤਾ ਹੈ, ਜਦਕਿ ਖ਼ੁਦ ਉਨ੍ਹਾਂ ਦੇ ਮੁਤਾਬਕ ਉਨ੍ਹਾਂ ਦਾ ਇਕ ਮੰਤਰੀ ਭ੍ਰਿਸ਼ਟਾਚਾਰ ਚ ਸ਼ਾਮਲ ਹੈ। ਅਜਿਹੇ ਚ ਤੁਹਾਡੀ ਪਾਰਟੀ ਵੱਲੋਂ ਰਾਜ ਸਭਾ ਲਈ ਨਾਮਜ਼ਦਗੀਆਂ ਦਾ ਜ਼ਿਕਰ ਕਰਨ ਦੀ ਲੋੜ ਨਹੀਂ ਹੈ।
ਉਨ੍ਹਾਂ ਨੇ ਕਿਹਾ ਕਿ ਜਿਸ ਤਰੀਕੇ ਨਾਲ ਮੁੱਖ ਮੰਤਰੀ ਨੇ ਰਿਸ਼ਵਤ ਮੰਗਣ ਦੇ ਦੋਸ਼ ਚ ਮੰਤਰੀ ਨੂੰ ਹਟਾਉਣ ਦਾ ਐਲਾਨ ਕੀਤਾ, ਇਹ ਦਰਸਾਉਂਦਾ ਹੈ ਕਿ ਉਹ ਆਪਣੀ ਚਮੜੀ ਨੂੰ ਬਚਾਉਣਾ ਚਾਹੁੰਦੇ ਹਨ। ਜਿਸ ਤੇ ਵੜਿੰਗ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਕਤਾਰ ਚ ਹੋਰ ਕਿੰਨੇ ਲੋਕ ਹਨ, ਕਿਉਂਕਿ ਬਦਲੀਆਂ ਅਤੇ ਨਿਯੁਕਤੀਆਂ ਵਰਗੇ ਦਾਗ਼ੀ ਲੈਣ ਦੇਣ ਚ ਸਿਰਫ਼ ਸਿੰਗਲਾ ਸ਼ਾਮਲ ਨਹੀਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...