September 11, 2026, 9:31 pm
----------- Advertisement -----------
HomeNewsLatest Newsਬਿਹਾਰ 'ਚ ਜ਼ਹਿਰੀਲੀ ਸ਼ਰਾਬ ਨਾਲ ਫਿਰ 5 ਲੋਕਾਂ ਦੀ ਮੌ+ਤ! 14 ਤੋਂ...

ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਨਾਲ ਫਿਰ 5 ਲੋਕਾਂ ਦੀ ਮੌ+ਤ! 14 ਤੋਂ ਵੱਧ ਦੀ ਹਾਲਤ ਗੰਭੀਰ

Published on

----------- Advertisement -----------

ਬਿਹਾਰ ਵਿੱਚ ਇੱਕ ਵਾਰ ਫਿਰ ਨਕਲੀ ਸ਼ਰਾਬ ਨੇ ਤਬਾਹੀ ਮਚਾਈ ਹੈ। ਸੀਵਾਨ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਵਿੱਚ ਨਕਲੀ ਸ਼ਰਾਬ ਪੀਣ ਨਾਲ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 14 ਤੋਂ ਵੱਧ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਨ੍ਹਾਂ ‘ਚੋਂ 6 ਲੋਕਾਂ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਐਤਵਾਰ ਸ਼ਾਮ ਨੂੰ ਇਕ-ਇਕ ਕਰਕੇ ਸਦਰ ਹਸਪਤਾਲ ਵਿਚ ਮਰੀਜ਼ ਆਉਣੇ ਸ਼ੁਰੂ ਹੋ ਗਏ। ਦੇਰ ਸ਼ਾਮ ਹਸਪਤਾਲ ਪਹੁੰਚਦਿਆਂ ਇੱਕ ਵਿਅਕਤੀ ਦੀ ਮੌਤ ਹੋ ਗਈ। ਰਾਤ ਦੋ ਹੋਰ ਲੋਕਾਂ ਦੀ ਮੌਤ ਹੋ ਗਈ। ਸੋਮਵਾਰ ਸਵੇਰੇ 3 ਲੋਕਾਂ ਦੀ ਜਾਨ ਚਲੀ ਗਈ। ਦੱਸ ਦਈਏ ਕਿ 41 ਦਿਨ ਪਹਿਲਾਂ ਛਪਰਾ ਵਿੱਚ 70 ਤੋਂ ਵੱਧ ਮੌਤਾਂ ਹੋਈਆਂ ਸਨ।
ਓਧਰ ਸੀਵਾਨ ਦੇ ਡੀਐਮ ਦਾ ਕਹਿਣਾ ਹੈ ਕਿ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਆਖ਼ਰ ਇੰਨੇ ਲੋਕ ਕਿਉਂ ਮਰ ਰਹੇ ਹਨ ਅਤੇ ਉਨ੍ਹਾਂ ਦੀ ਸਿਹਤ ਖ਼ਰਾਬ ਕਿਉਂ ਹੈ, ਇਹ ਜਾਂਚ ਦਾ ਵਿਸ਼ਾ ਹੈ। ਘਟਨਾ ਤੋਂ ਬਾਅਦ ਸੀਵਾਨ ਸਦਰ ਹਸਪਤਾਲ ਅਤੇ ਬਾਲਾ ਅਤੇ ਭੋਤਪੁਰ ਪਿੰਡਾਂ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...