September 15, 2026, 2:18 am
----------- Advertisement -----------
HomeNewsLatest Newsਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ...

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ: ਜਿੰਪਾ

Published on

----------- Advertisement -----------

ਚੰਡੀਗੜ੍ਹ, 10 ਅਗਸਤ: (ਬਲਜੀਤ ਮਰਵਾਹਾ )- ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿਭਾਗ ਦੇ ਗਰੁੱਪ ਸੀ ਅਤੇ ਡੀ ਦੇ ਟੈਕਨੀਕਲ ਸਟਾਫ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਨਾਲ ਜਿੱਥੇ ਉਨ੍ਹਾਂ ਦੇ ਕੰਮ ਵਿਚ ਹੋਰ ਨਿਖਾਰ ਆਵੇਗਾ ਉੱਥੇ ਹੀ ਮੌਜੂਦਾ ਸਮੇਂ ਦੀਆਂ ਨਵੀਆਂ ਤਕਨੀਕਾਂ ਬਾਰੇ ਵੀ ਉਨ੍ਹਾਂ ਨੂੰ ਜਾਣਕਾਰੀ ਹਾਸਲ ਹੋਵੇਗੀ। ਇਸ ਨਾਲ ਵਿਭਾਗ ਦੀ ਕਾਰਗੁਜ਼ਾਰੀ ਵਿਚ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਬੇਹਤਰ ਢੰਗ ਨਾਲ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣਗੀਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਚੰਗੀਆਂ ਸੁਵਿਧਾਵਾਂ ਦੇਣਾ ਪੰਜਾਬ ਸਰਕਾਰ ਦੀ ਪਹਿਲ ਕਦਮੀ ਹੈ ਅਤੇ ਅਜਿਹੇ ਸਿਖਲਾਈ ਪ੍ਰੋਗਰਾਮ ਸਰਕਾਰੀ ਮੁਲਾਜ਼ਮਾਂ ਦੀ ਕਾਰਜ ਕੁਸ਼ਲਤਾ ਵਿਚ ਵਾਧਾ ਕਰਦੇ ਹਨ ਜਿਸ ਦਾ ਫਾਇਦਾ ਆਮ ਲੋਕਾਂ ਨੂੰ ਹੁੰਦਾ ਹੈ।
ਜਿੰਪਾ ਨੇ ਦੱਸਿਆ ਕਿ ਸਾਰੇ ਜਿਲ੍ਹਿਆਂ ਵਿਚ ਤੈਨਾਤ ਗਰੁੱਪ ਸੀ ਅਤੇ ਡੀ ਦੇ ਟੈਕਨੀਕਲ ਸਟਾਫ ਲਈ ਇਹ ਸਿਖਲਾਈ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੀ ਮਦਦ ਨਾਲ ਦਿਵਾਈ ਜਾਵੇਗੀ। ਜ਼ਿਲ੍ਹੇ ਵਾਰ ਦਿੱਤੀ ਜਾਣ ਵਾਲੀ ਸਿਖਲਾਈ ਮਾਰਚ 2024 ਤੱਕ ਜਾਰੀ ਰਹੇਗੀ।
ਜਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜਲ ਜੀਵਨ ਮਿਸ਼ਨ ਪ੍ਰੋਗਰਾਮ ਤਹਿਤ ਦਿਵਾਈ ਜਾਣ ਵਾਲੀ ਸਿਖਲਾਈ 6 ਦਿਨਾਂ ਵਿਚ ਕੁੱਲ 48 ਘੰਟਿਆਂ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਪਲੰਬਰ, ਫਿਟਰ, ਇਲੈਕਟ੍ਰੀਸ਼ਨ, ਪੰਪ ਆਪਰੇਟਰ ਅਤੇ ਮੋਟਰ ਮਕੈਨਿਕ ਆਦਿ ਨੂੰ ਦਿਵਾਈ ਜਾਵੇਗੀ। ਪਹਿਲੇ ਬੈਚ ਦੀ ਸਿਖਲਾਈ 7 ਅਗਸਤ ਤੋਂ ਸ਼ੁਰੂ ਹੋ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...