June 28, 2026, 5:23 pm
----------- Advertisement -----------
HomeNewsLatest Newsਕਰਨਾਲ 'ਚ SKM ਦੀ ਮੀਟਿੰਗ ਸ਼ੁਰੂ: ਰਾਕੇਸ਼ ਟਿਕੈਤ ਸਮੇਤ ਕਈ ਕਿਸਾਨ ਆਗੂ...

ਕਰਨਾਲ ‘ਚ SKM ਦੀ ਮੀਟਿੰਗ ਸ਼ੁਰੂ: ਰਾਕੇਸ਼ ਟਿਕੈਤ ਸਮੇਤ ਕਈ ਕਿਸਾਨ ਆਗੂ ਸ਼ਾਮਲ

Published on

----------- Advertisement -----------

ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ SKM ਦੀ ਮੀਟਿੰਗ ਸ਼ੁਰੂ ਹੋਈ। ਇਸ ਮੀਟਿੰਗ ਵਿੱਚ ਦੇਸ਼ ਭਰ ਦੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੇਰ ਨਾਲ ਪੁੱਜੇ। ਉਨ੍ਹਾਂ ਤੋਂ ਪਹਿਲਾਂ ਹਰਿਆਣਾ, ਪੰਜਾਬ, ਯੂ.ਪੀ., ਐਮ.ਪੀ., ਰਾਜਸਥਾਨ, ਉਤਰਾਖੰਡ ਸਮੇਤ ਦੇਸ਼ ਭਰ ਦੇ ਵੱਡੇ ਕਿਸਾਨ ਆਗੂ ਪਹੁੰਚ ਚੁੱਕੇ ਹਨ।
ਦੱਸ ਦੇਈਏ ਕਿ ਸਵੇਰੇ 11 ਵਜੇ ਤੋਂ ਪਹਿਲਾਂ ਹੀ ਦੇਸ਼ ਭਰ ਤੋਂ ਕਿਸਾਨ ਆਗੂ ਡੇਰਾ ਗੁਰਦੁਆਰੇ ਪੁੱਜਣੇ ਸ਼ੁਰੂ ਹੋ ਗਏ ਸਨ। ਮੀਟਿੰਗ ਦੁਪਹਿਰ 12.30 ਵਜੇ ਸਾਰੇ ਕਿਸਾਨ ਆਗੂਆਂ ਦੇ ਪਹੁੰਚਣ ਤੋਂ ਬਾਅਦ ਹੀ ਸ਼ੁਰੂ ਹੋਈ। ਮੀਟਿੰਗ ਵਿੱਚ ਰਾਕੇਸ਼ ਟਿਕੈਤ ਤੋਂ ਇਲਾਵਾ ਕਿਸਾਨ ਆਗੂ ਦਰਸ਼ਨ ਪਾਲ, ਜੋਗਿੰਦਰ ਸਿੰਘ ਉਗਰਾਹਾਂ ਹਾਜ਼ਰ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 8 ਦਸੰਬਰ ਨੂੰ ਡੇਰਾ ਕਾਰ ਸੇਵਾ ਗੁਰਦੁਆਰੇ ਵਿੱਚ ਐਸਕੇਐਮ ਦੀ ਮੀਟਿੰਗ ਹੋਈ ਸੀ। ਉਸ ਸਮੇਂ ਕਈ ਕਿਸਾਨ ਜਥੇਬੰਦੀਆਂ ਦੇ ਆਗੂ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਜਿਸ ਕਾਰਨ ਕਿਸਾਨ ਆਗੂਆਂ ਨੇ 24 ਦਸੰਬਰ ਨੂੰ ਮੁੜ ਮੀਟਿੰਗ ਕਰਨ ਦਾ ਫੈਸਲਾ ਕੀਤਾ ਸੀ। ਅੱਜ ਦੀ ਇਸ ਮੀਟਿੰਗ ਵਿੱਚ ਸਾਰੀਆਂ ਜਥੇਬੰਦੀਆਂ ਦੇ ਕਿਸਾਨ ਆਗੂਆਂ ਦੇ ਪਹੁੰਚਣ ਦੀ ਉਮੀਦ ਹੈ।
ਪਿਛਲੀ ਮੀਟਿੰਗ ਵਿੱਚ ਸਾਰੇ ਕਿਸਾਨ ਆਗੂਆਂ ਨੇ 26 ਜਨਵਰੀ ਨੂੰ ਅੰਦੋਲਨ ਕਰਨ ਦੀ ਹਾਮੀ ਭਰੀ ਸੀ। ਜਿਸ ‘ਤੇ ਫੈਸਲਾ ਕੀਤਾ ਗਿਆ ਕਿ 26 ਜਨਵਰੀ ਨੂੰ ਅੰਦੋਲਨ ਜ਼ਰੂਰ ਕੀਤਾ ਜਾਵੇਗਾ ਪਰ ਇਸ ਦਾ ਸਰੂਪ ਕੀ ਹੋਵੇਗਾ, ਕਿੱਥੇ ਆਯੋਜਿਤ ਕੀਤਾ ਜਾਵੇਗਾ। ਇਹ ਫੈਸਲਾ ਕਰਨ ਲਈ ਅੱਜ ਫਿਰ ਮੀਟਿੰਗ ਬੁਲਾਈ ਗਈ ਹੈ ਕਿ ਇਹ ਇਕ ਥਾਂ ‘ਤੇ ਹੋਵੇਗੀ ਜਾਂ ਵੱਖ-ਵੱਖ ਹਿੱਸਿਆਂ ਵਿਚ।
ਇਹ ਕਿਸਾਨਾਂ ਦੀਆਂ ਮੁੱਖ ਮੰਗਾਂ ਹਨ

  • MSP ਕਾਨੂੰਨ ਬਣਾਉਣਾ।

ਲਖੀਮਪੁਰ ਮਾਮਲੇ ਦੇ ਦੋਸ਼ੀ ਮੰਤਰੀ ਦੇ ਪੁੱਤਰ ‘ਤੇ ਦੋਸ਼ ਆਇਦ ਕਰਨ ਤੋਂ ਬਾਅਦ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ

  • ਅੰਦੋਲਨ ਦੌਰਾਨ ਦੇਸ਼ ਭਰ ‘ਚ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲਏ ਜਾਣ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...