July 19, 2026, 11:41 pm
----------- Advertisement -----------
HomeNewsEntertainmentਸੋਨਾਕਸ਼ੀ ਸਿਨਹਾ ਨੇ ਆਪਣੇ ਉਪਰ ਧੋਖਾਧੜੀ ਦਾ ਮਾਮਲਾ ਦਰਜ ਹੋਣ ਦੀਆ ਖਬਰਾਂ...

ਸੋਨਾਕਸ਼ੀ ਸਿਨਹਾ ਨੇ ਆਪਣੇ ਉਪਰ ਧੋਖਾਧੜੀ ਦਾ ਮਾਮਲਾ ਦਰਜ ਹੋਣ ਦੀਆ ਖਬਰਾਂ ਨੂੰ ਦੱਸਿਆ ਫ਼ਰਜ਼ੀ

Published on

----------- Advertisement -----------

ਬਾਲੀਵੁਡ ਅਦਾਕਾਰਾ ਸੋਨਾਕਸ਼ੀ ਸਿਨਹਾ ਖਿਲਾਫ ਪਿਛਲੇ ਕੁਝ ਦਿਨਾਂ ਤੋਂ ਧੋਖਾਧੜੀ ਦਾ ਮਾਮਲਾ ਦਰਜ ਹੋਣ ਦੀਆ ਖਬਰਾਂ ਸਾਹਮਣੇ ਆ ਰਹੀਆਂ ਹਨ। ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਅਭਿਨੇਤਰੀ ਨੂੰ ਅਗਲੇ ਮਹੀਨੇ ਉੱਤਰ ਪ੍ਰਦੇਸ਼ ਦੀ ਮੁਰਾਦਾਬਾਦ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੋਨਾਕਸ਼ੀ ਸਿਨਹਾ ਨੇ ਅੱਜ ਅਧਿਕਾਰਤ ਬਿਆਨ ਜਾਰੀ ਕਰਕੇ ਉਸ ‘ਤੇ ਲੱਗੇ ਦੋਸ਼ ਬਾਰੇ ਵੱਡਾ ਬਿਆਨ ਦਿੱਤਾ ਹੈ।

ਸੋਨਾਕਸ਼ੀ ਸਿਨਹਾ ਨੇ ਮੰਗਲਵਾਰ ਨੂੰ ਅਧਿਕਾਰਤ ਬਿਆਨ ਜਾਰੀ ਕਰਕੇ ਇਨ੍ਹਾਂ ਸਾਰੀਆਂ ਖਬਰਾਂ ਨੂੰ ਫਰਜ਼ੀ ਦੱਸਿਆ ਹੈ। ਅਭਿਨੇਤਰੀ ਦਾ ਕਹਿਣਾ ਹੈ, “ਮੀਡੀਆ ‘ਚ ਕੁਝ ਦਿਨਾਂ ਤੋਂ ਬਿਨਾਂ ਕਿਸੇ ਪੁਸ਼ਟੀ ਦੇ ਮੇਰੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਦੀਆਂ ਅਫਵਾਹਾਂ ਚੱਲ ਰਹੀਆਂ ਹਨ। ਇਹ ਪੂਰੀ ਤਰ੍ਹਾਂ ਕਾਲਪਨਿਕ ਹੈ। ਇਹ ਕਿਸੇ ਸ਼ਰਾਰਤੀ ਅਨਸਰ ਦਾ ਕੰਮ ਹੈ, ਜੋ ਮੈਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਮੈਂ ਸਾਰੇ ਪੱਤਰਕਾਰਾਂ ਅਤੇ ਅਖਬਾਰਾਂ ਦੇ ਸੰਵਾਦਦਾਤਾਵਾਂ ਨੂੰ ਬੇਨਤੀ ਕਰਦੀ ਹਾਂ ਕਿ ਇਸ ਫਰਜ਼ੀ ਖਬਰ ਨੂੰ ਪ੍ਰਕਾਸ਼ਿਤ ਨਾ ਕੀਤਾ ਜਾਵੇ।
ਸੋਨਾਕਸ਼ੀ ਦਾ ਕਹਿਣਾ ਹੈ ਕਿ ਮੇਰੀ ਟੀਮ ਇਸ ਵਿਅਕਤੀ ਦੇ ਖਿਲਾਫ ਅਦਾਲਤ ‘ਚ ਮਾਣਹਾਨੀ ਲਈ ਹਰ ਲੋੜੀਂਦੀ ਕਾਰਵਾਈ ਕਰੇਗੀ। ਜਦੋਂ ਤੱਕ ਮੁਰਾਦਾਬਾਦ ਅਦਾਲਤ ਇਸ ਮਾਮਲੇ ‘ਤੇ ਆਪਣਾ ਫੈਸਲਾ ਨਹੀਂ ਦਿੰਦੀ, ਉਦੋਂ ਤੱਕ ਇਹ ਮੇਰੀ ਇਕੋ-ਇਕ ਟਿੱਪਣੀ ਹੋਵੇਗੀ, ਇਸ ਲਈ ਕਿਰਪਾ ਕਰਕੇ ਇਸ ਲਈ ਮੇਰੇ ਨਾਲ ਸੰਪਰਕ ਨਾ ਕਰੋ। ਮੈਂ ਘਰ ਵਿੱਚ ਹਾਂ ਅਤੇ ਮੈਂ ਤੁਹਾਨੂੰ ਯਕੀਨ ਦਿਵਾਉਂਦੀ ਹਾਂ ਕਿ ਮੇਰੇ ਖਿਲਾਫ ਕੋਈ ਵਾਰੰਟ ਜਾਰੀ ਨਹੀਂ ਕੀਤਾ ਗਿਆ ਹੈ।
ਦਸ ਦਈਏ ਕਿ ਸ਼ਿਕਾਇਤਕਰਤਾ ਦੇ ਅਨੁਸਾਰ, ਸੋਨਾਕਸ਼ੀ ਨੂੰ ਦਿੱਲੀ ਵਿੱਚ ਇੱਕ ਸਮਾਗਮ ਲਈ 28 ਲੱਖ ਰੁਪਏ ਐਡਵਾਂਸ ਦਿੱਤੇ ਗਏ ਸਨ, ਜਿੱਥੇ ਉਸਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨੀ ਸੀ। ਅਭਿਨੇਤਰੀ ਇਵੈਂਟ ਵਿੱਚ ਸ਼ਾਮਲ ਨਹੀਂ ਹੋਈ ਪਰ ਇਸਦੇ ਲਈ ਐਡਵਾਂਸ ਭੁਗਤਾਨ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ‘ਚ ਬੱਦਲ ਫਟਣ ਨਾਲ ਤਬਾਹੀ ! ਕਈ ਲੋਕਾਂ ਦੀ ਮੌਤ, ਨਦੀਆਂ-ਨਾਲਿਆਂ ਤੋਂ ਦੂਰ ਰਹਿਣ ਦੀ ਅਪੀਲ

ਜੰਮੂ-ਕਸ਼ਮੀਰ ਦੇ ਪੁੰਛ ਅਤੇ ਕਿਸ਼ਤਵਾੜ ਵਿੱਚ ਸ਼ਨੀਵਾਰ ਰਾਤ ਨੂੰ ਬੱਦਲ ਫਟਣ ਨਾਲ ਤਬਾਹੀ ਮੱਚ...

ਸਿੱਖਿਆ ਵਿਭਾਗ ਦਾ ਐਕਸ਼ਨ ਮੋਡ: ਖ਼ਰਾਬ ਨਤੀਜੇ ਦੇਣ ਵਾਲੇ 68 ਸਕੂਲ ਪ੍ਰਿੰਸੀਪਲਾਂ ਖ਼ਿਲਾਫ਼ ਕਾਰਵਾਈ ਸ਼ੁਰੂ, ਮੰਗਿਆ ਸਪਸ਼ਟੀਕਰਨ

ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ...

ਕਿਸਾਨਾਂ ਵੱਲੋਂ ਦਿੱਲੀ ‘ਚ ਮਹਾਂਰੈਲੀ ਦਾ ਐਲਾਨ, ਪੰਜਾਬ ਤੋਂ 20 ਤਰੀਕ ਨੂੰ ਸੈਂਕੜੇ ਬੱਸਾਂ ਹੋਣਗੀਆਂ ਰਵਾਨਾ

 ਭਾਰਤ-ਅਮਰੀਕਾ ਵਿਚਾਲੇ ਵਪਾਰ ਸਮਝੌਤੇ ਦੇ ਵਿਰੋਧ 'ਚ ਦੇਸ਼ ਭਰ ਦੇ ਕਿਸਾਨਾਂ ਵੱਲੋਂ ਮੋਰਚਾ ਖੋਲ੍ਹ...

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਦਾ ਜੀਵਨ ਕਿੰਨਾ ਬਦਲਿਆ? ਇਹ ਹੈ ਪੰਜਾਬ ਦਾ ਰਿਪੋਰਟ ਕਾਰਡ

ਭਗਵੰਤ ਮਾਨ ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾ ਪੰਜਾਬ ਵਿੱਚ ਯੋਗ ਔਰਤਾਂ ਨੂੰ ਅਜਿਹੇ...

ਅਸ਼ਲੀਲ ਫੋਟੋ ਮਾਮਲੇ ‘ਚ ਨਿਹੰਗ ਨੂੰ ਸਜ਼ਾ, ਬਾਣਾ ਪਾਉਣ ‘ਤੇ ਰੋਕ, ਸੋਸ਼ਲ ਮੀਡੀਆ ਪੋਸਟ ਤੋਂ ਸ਼ੁਰੂ ਹੋਇਆ ਵਿਵਾਦ

ਨਿਹੰਗ ਜਸਦੀਪ ਸਿੰਘ ਦੀਆਂ ਅਸ਼ਲੀਲ ਫੋਟੋਆਂ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਧਾਰਮਿਕ ਸਜ਼ਾ...

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...