June 12, 2026, 6:56 pm
----------- Advertisement -----------
HomeNewsLatest Newsਸਪੀਕਰ ਸੰਧਵਾਂ ਨੇ ਭਾਰਤ ਲਈ ਪਹਿਲਾ ਗੋਲ਼ਡ ਮੈਡਲ ਜਿੱਤਣ ਵਾਲੀ ਵੇਟਲਿਫਟਰ ਮੀਰਾਬਾਈ...

ਸਪੀਕਰ ਸੰਧਵਾਂ ਨੇ ਭਾਰਤ ਲਈ ਪਹਿਲਾ ਗੋਲ਼ਡ ਮੈਡਲ ਜਿੱਤਣ ਵਾਲੀ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਵਧਾਈ ਦਿੱਤੀ

Published on

----------- Advertisement -----------

ਚੰਡੀਗੜ੍ਹ, 31 ਜੁਲਾਈ : – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਲਈ ਪਹਿਲਾ ਗੋਲ਼ਡ ਮੈਡਲ ਜਿੱਤਣ ਵਾਲੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ ਉਹਨਾਂ ਦੀ ਇਸ ਉਪਲੱਬਧੀ ਉੱਤੇ ਮੁਬਾਰਕਬਾਦ ਦਿੱਤੀ ਹੈ। ਇਸਦੇ ਨਾਲ ਹੀ ਚਾਨੂ ਦੇ ਸਹਾਇਕ ਕੋਚ ਸੰਦੀਪ ਕੁਮਾਰ, ਜੋ ਪੰਜਾਬ ਪੁਲਿਸ ਵਿੱਚ ਸੇਵਾਵਾਂ ਨਿਭਾ ਰਹੇ ਹਨ, ਨੂੰ ਵੀ ਵਧਾਈ ਦਿੱਤੀ ਹੈ।

ਓਲੰਪਿਕਸ ਦੀ ਸਿਲਵਰ ਮੈਡਲਿਸਟ ਚਾਨੂ ਨੇ 49 ਕਿਲੋ ਭਾਰ ਵਰਗ ਵਿੱਚ ਕੁੱਲ 201 ਕਿਲੋ ਭਾਰ ਚੁੱਕ ਕੇ ਰਾਸ਼ਟਰਮੰਡਲ ਖੇਡਾਂ ਦੇ ਰਿਕਾਰਡ ਨਾਲ ਸੋਨੇ ਦਾ ਤਮਗਾ ਜਿੱਤਿਆ ਹੈ। ਸਪੀਕਰ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਦੇਸ਼ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਅਤੇ ਚਾਨੂ ਵੱਲੋਂ ਮੈਡਲ ਜਿੱਤਣਾ ਸਿੱਧ ਕਰਦਾ ਹੈ ਕਿ ਕੁੜੀਆਂ ਹੁਣ ਹਰ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੀਆਂ ਹਨ।

ਇਸਦੇ ਨਾਲ ਹੀ ਸੰਧਵਾਂ ਨੇ ਚਾਨੂ ਦੇ ਸਹਾਇਕ ਕੋਚ ਸੰਦੀਪ ਕੁਮਾਰ ਨੂੰ ਵੀ ਵਧਾਈ ਦਿੱਤੀ ਹੈ। ਸੰਦੀਪ ਪੰਜਾਬ ਪੁਲਿਸ ਵਿਚ ਹਨ ਅਤੇ ਇਸ ਵੇਲੇ ਪੀ.ਏ.ਪੀ. ਜਲੰਧਰ ਵਿਖੇ ਸੈਂਟਰ ਸਪੋਰਟਸ ਵਿੱਚ ਤਾਇਨਾਤ ਹਨ। ਉਹ ਖੁਦ ਵੇਟਲਿਫਟਰ ਵਜੋਂ 1996 ਦੀਆਂ ਐਟਲਾਂਟਾ ਓਲੰਪਿਕ ਖੇਡਾਂ ਵਿੱਚ ਹਿੱਸਾ ਲੈ ਚੁੱਕੇ ਹਨ ਅਤੇ 1998 ਦੀਆਂ ਕੁਆਲਾ ਲੰਮਪੁਰ ਰਾਸ਼ਟਰਮੰਡਲ ਖੇਡਾਂ ਵਿੱਚ 69 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤ ਚੁੱਕੇ ਹਨ।

ਓਧਰ ਰੋਮ (ਇਟਲੀ) ਵਿਖੇ ਅੰਡਰ 17 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਪੰਜਾਬ ਦੇ ਪਹਿਲਵਾਨ ਜਸਪੂਰਨ ਸਿੰਘ ਨੂੰ ਵੀ ਕੁਲਤਾਰ ਸਿੰਘ ਸੰਧਵਾਂ ਨੇ ਮੁਬਾਰਕਾਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਛੋਟੀ ਉਮਰ ‘ਚ ਇਸ ਵੱਡੀ ਪ੍ਰਾਪਤੀ ਲਈ ਜਸਪੂਰਨ ਤੋਂ ਇਲਾਵਾ ਉਸ ਦੇ ਮਾਪੇ ਅਤੇ ਭਾਰਤੀ ਟੀਮ ਦੇ ਕੋਚ ਇੰਦਰਜੀਤ ਸਿੰਘ ਵੀ ਵਧਾਈ ਦੇ ਪਾਤਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...