October 25, 2026, 9:00 pm
----------- Advertisement -----------
HomeNewsLatest Newsਖੇਡ ਮੰਤਰੀ ਮੀਤ ਹੇਅਰ ਨੇ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਦੀ ਕੀਤੀ ਹੌਂਸਲਾ ਅਫ਼ਜ਼ਾਈ

ਖੇਡ ਮੰਤਰੀ ਮੀਤ ਹੇਅਰ ਨੇ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਦੀ ਕੀਤੀ ਹੌਂਸਲਾ ਅਫ਼ਜ਼ਾਈ

Published on

----------- Advertisement -----------

ਚੰਡੀਗੜ੍ਹ, 22 ਜੁਲਾਈ : – ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ੀ ਦੇ ਵਿਸ਼ਵ ਕੱਪ ਵਿੱਚ ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਭਾਰਤ ਦੀ ਓਲੰਪੀਅਨ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਖੇਡ ਮੰਤਰੀ ਨੇ ਪੰਜਾਬ ਦੀ ਇਸ ਹੋਣਹਾਰ ਨਿਸ਼ਾਨੇਬਾਜ਼ ਨੂੰ ਦੋ ਤਮਗੇ ਜਿੱਤਣ ਅਤੇ ਵਿਸ਼ਵ ਰੈਂਕਿੰਗ ਵਿੱਚ ਪਹਿਲਾ ਰੈਂਕ ਹਾਸਲ ਕਰਨ ‘ਤੇ ਆਪਣੀ ਰਿਹਾਇਸ਼ ਉਤੇ ਮਿਲ ਕੇ ਹੌਂਸਲਾ ਅਫਜਾਈ ਕੀਤੀ।

ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਨੂੰ ਅੱਗੇ ਵਿੱਚ ਅੱਗੇ ਲਿਆਉਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਖੇਡ ਨੀਤੀ ਵਿੱਚ ਵੀ ਢੁੱਕਵੇਂ ਬਦਲਾਵ ਕਰ ਰਹੀ ਹੈ।

ਮੀਤ ਹੇਅਰ ਨੇ ਅੰਜੁਮ ਮੌਦਗਿਲ ਨੂੰ ਹੱਲਾਸ਼ੇਰੀ ਦਿੰਦਿਆਂ ਆਉਣ ਵਾਲੇ ਸਮੇਂ ਖਾਸ ਕਰਕੇ 2024 ਪੈਰਿਸ ਓਲੰਪਿਕ ਖੇਡਾਂ ਲਈ ਤਿਆਰੀ ਵਿੱਚ ਜੁਟਣ ਅਤੇ ਚੰਗੇ ਪ੍ਰਦਰਸ਼ਨ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਅੰਜੁਮ ਨੇ 50 ਮੀਟਰ ਰਾਈਫਲ ਥ੍ਰੀ ਪੁਜ਼ੀਸ਼ਨ ਵਿਅਕਤੀਗਤ ਤੇ ਟੀਮ ਈਵੈਂਟ ਵਿੱਚ ਦੋ ਕਾਂਸੀ ਦੇ ਤਮਗੇ ਜਿੱਤੇ। ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...