November 11, 2026, 2:41 pm
----------- Advertisement -----------
HomeNewsBreaking Newsਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ 'ਤੇ ਵੱਡਾ ਐਕਸ਼ਨ, ਇੱਕ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਵਾਲਿਆਂ ‘ਤੇ ਇੱਕ ਮਹੀਨੇ ਲਈ ਕੀਰਤਨ ਕਰਨ ‘ਤੇ ਪਾਬੰਦੀ ਲਾ ਦਿੱਤੀ ਹੈ। ਦੱਸ ਦਈਏ ਕਿ ਦੋਹਾਂ ਵਿਚਾਲੇ ਇੱਕ ਧਾਰਮਿਕ ਸਮਾਗਮ ਦੌਰਾਨ ਵਿਵਾਦ ਸ਼ੁਰੂ ਹੋਇਆ ਸੀ। ਇਸ ਦੌਰਾਨ, ਉਹ ਕੋਈ ਵੀ ਕੀਰਤਨ ਨਹੀਂ ਕਰ ਸਕਣਗੇ। ਉਨ੍ਹਾਂ ਨੂੰ ਇੱਕ ਮਹੀਨੇ ਲਈ ਗੁਰਮਤਿ ਦੀ ਸਿੱਖਿਆ ਅਤੇ ਸਿੱਖ ਮਰਿਆਦਾ ਬਾਰੇ ਜਾਣਕਾਰੀ ਲੈਣ ਲਈ ਕਿਹਾ ਗਿਆ ਹੈ। ਅਕਾਲ ਤਖ਼ਤ ਸਕੱਤਰੇਤ ਦੇ ਅਨੁਸਾਰ, ਹਾਲ ਹੀ ਵਿੱਚ ਦੋਵਾਂ ਧੜਿਆਂ ਵਿਚਕਾਰ ਝਗੜੇ ਸੰਬੰਧੀ ਸੰਗਤ ਵੱਲੋਂ ਸ਼ਿਕਾਇਤਾਂ ਆ ਰਹੀਆਂ ਸਨ।

ਕਿਵੇਂ ਸ਼ੁਰੂ ਹੋਇਆ ਵਿਵਾਦ?

ਦੱਸ ਦਈਏ ਕਿ ਫਗਵਾੜਾ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਸੀ, ਜਿਸ ਦੌਰਾਨ ਭਾਈ ਕੁਲਵਿੰਦਰ ਸਿੰਘ ਖਰੜ ਵਾਲੇ ਕੀਰਤਨ ਕਰ ਰਹੇ ਸੀ ਅਤੇ ਇਸ ਤੋਂ ਬਾਅਦ ਜਗਜੀਤ ਸਿੰਘ ਬਬੀਹਾ ਨੇ ਕੀਰਤਨ ਕਰਨਾ ਸੀ। 

ਇਸ ਤੋਂ ਪਹਿਲਾਂ ਹੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਵਾਰ-ਵਾਰ ਕੀਰਤਨ ਕਰ ਰਹੇ ਰਾਗੀ ਜੱਥੇ ਭਾਈ ਕੁਲਵਿੰਦਰ ਸਿੰਘ ਨੂੰ ਕਹਿਣ ਲੱਗ ਪਏ ਕਿ ਤੁਸੀਂ ਕੀਰਤਨ ਦੀ ਸਮਾਪਤੀ ਕਰ ਦਿਓ, ਜਦੋਂ ਤੁਸੀਂ ਕੀਰਤਨ ਦੀ ਸਮਾਪਤੀ ਕਰੋਗੇ, ਉਦੋਂ ਹੀ ਭਾਈ ਜਗਜੀਤ ਸਿੰਘ ਬਬੀਹਾ ਦਰਬਾਰ ਸਾਹਿਬ ਅੰਦਰ ਆਉਣਗੇ।

ਇਸ ਗੱਲ ਨੂੰ ਲੈਕੇ ਕੀਰਤਨ ਕਰ ਰਹੇ ਕੀਰਤਨੀ ਸਿੰਘ ਭਾਈ ਕੁਲਵਿੰਦਰ ਸਿੰਘ ਨੂੰ ਗੁੱਸਾ ਆ ਗਿਆ ਅਤੇ ਗੁਰੂ ਦੀ ਹਜ਼ੂਰੀ ਵਿੱਚ ਉਨ੍ਹਾਂ ਨੇ ਜਗਜੀਤ ਸਿੰਘ ਬਬੀਹਾ ਨੂੰ ਕਿਹਾ ਕਿ ਉਹ ਕੋਈ ਡੀਸੀ ਲੱਗਿਆ ਹੈ, ਕਿ ਅੰਦਰ ਨਹੀਂ ਆ ਸਕਦਾ, ਇਹ ਗੁਰੂ ਦੀ ਹਜ਼ੂਰੀ ਹੈ, ਉੱਥੇ ਹੀ ਫਿਰ ਬਬੀਹਾ ਨੇ ਵੀ ਇਸ ਦਾ ਜਵਾਬ ਦਿੰਦਿਆਂ ਹੋਇਆਂ ਕਿਹਾ ਕਿ ਨਿੰਦਊ ਨਿੰਦਊ ਮੋਕੋ ਲੋਗ ਨਿੰਦਊ, ਕਿਹਾ ਕਿ ਉਨ੍ਹਾਂ ਦੇ ਸਿਰ ‘ਤੇ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦਾ ਹੱਥ ਹੈ, ਜਿਸ ਨੇ ਜੋ ਕਹਿਣਾ ਕਹਿ ਲਵੇ।

ਇਸ ਤੋਂ ਬਾਅਦ ਜਵਾਬ ਦਿੰਦਿਆਂ ਹੋਇਆਂ ਭਾਈ ਕੁਲਵਿੰਦਰ ਸਿੰਘ ਨੇ ਵੀਡੀਓ ਸਾਂਝੀ ਕਰਕੇ ਕਿਹਾ ਕਿ ਇਸ ਥਾਂ ‘ਤੇ ਜੇਕਰ ਉਨ੍ਹਾਂ ਦਾ ਭਰਾ ਵੀ ਹੁੰਦਾ ਤਾਂ ਵੀ ਉਹ ਇਹੀ ਗੱਲ ਕਹਿੰਦੇ। ਇਸ ਗੱਲ ਨੂੰ ਲੈਕੇ ਦੋਹਾਂ ਵਿਚਕਾਰ ਵਿਵਾਦ ਵਧਦਾ ਗਿਆ, ਜਿਸ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਐਕਸ਼ਨ ਲਿਆ ਗਿਆ ਹੈ। ਦੋਹਾਂ ਦੇ ਕੀਰਤਨ ਕਰਨ ਤੇ ਇੱਕ ਮਹੀਨੇ ਲਈ ਪਾਬੰਦੀ ਲਾ ਦਿੱਤੀ ਗਈ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...