November 21, 2026, 5:25 pm
----------- Advertisement -----------
HomeNewsLatest Newsਸ਼੍ਰੋਮਣੀ ਅਕਾਲੀ ਦਲ ਵੱਲੋਂ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਰਖਵਾਏ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ

Published on

----------- Advertisement -----------

ਸੁਖਬੀਰ ਸਿੰਘ ਬਾਦਲ ਸਮੇਤ ਵਿਰੋਧੀ ਪਾਰਟੀਆਂ ਦੇ ਮੈਂਬਰ ਵੀ ਮੌਜੂਦ ਰਹੇ

ਪੰਥਕ ਮਸਲਿਆਂ ’ਤੇ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ

ਨਵੀਂ ਦਿੱਲੀ, 20 ਅਪ੍ਰੈਲ : – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਜੱਥੇਦਾਰ ਅਵਤਾਰ ਸਿੰਘ ਹਿੱਤ ਦੀ ਅਗਵਾਈ ਹੇਠ ਦਫ਼ਤਰ ਵਿਖੇ ਮੁੜ ਕਬਜ਼ਾ ਕਰਨ ਉਪਰੰਤ ਗੁਰੂ ਮਹਾਰਾਜ ਦਾ ਸ਼ੁਕਰਾਨਾ ਅਤੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ ਗਿਆ ਸੀ ਜਿਸ ਦਾ ਅੱਜ ਭੋਗ ਪਾਇਆ ਗਿਆ। ਉਪਰੰਤ ਕੀਰਤਨ ਅਤੇ ਪੰਥਕ ਵਿਚਾਰਾਂ ਹੋਈਆਂ। ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਤੌਰ ’ਤੇ ਹਾਜਰੀ ਭਰੀ ਅਤੇ ਜਥੇਦਾਰ ਅਵਤਾਰ ਸਿੰਘ ਹਿੱਤ ਨੂੰ ਦਿੱਲੀ ਵਿਖੇ ਪਾਰਟੀ ਨੂੰ ਮੁੜ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ।
ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੀਤੇ ਸਮੇਂ ਵਿਚ ਪਾਰਟੀ ਵਲੋਂ ਜੋ ਗਲਤੀਆਂ ਹੋਈਆਂ ਉਸ ’ਤੇ ਵਿਚਾਰ-ਵਟਾਂਦਰਾ ਕਰਨ ਮਗਰੋਂ ਜੱਥੇਦਾਰ ਅਵਤਾਰ ਹਿੱਤ ਨੂੰ ਮੁੜ ਤੋਂ ਦਿੱਲੀ ਵਿਖੇ ਪਾਰਟੀ ਦੀ ਵਾਗਡੋਰ ਸੌਂਪੀ ਗਈ ਹੈ ਇਸ ਤੋਂ ਪਹਿਲਾਂ ਵੀ ਕਈ ਵਾਰ ਉਨ੍ਹਾਂ ਨੇ ਪਾਰਟੀ ਦੀ ਮਜਬੂਤੀ ਲਈ ਕੰਮ ਕੀਤਾ ਹੈ ਉਨ੍ਹਾਂ ਕੋਲ ਤਜੁਰਬਾ ਵੀ ਹੈ ਅਤੇ ਵਫ਼ਾਦਾਰੀ ਵੀ ਹੈ ਜਿਸ ਦੇ ਚਲਦੇ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ ਅਤੇ ਪਾਰਟੀ ਨੂੰ ਪੂਰਾ ਵਿਸ਼ਵਾਸ ਹੈ ਕਿ ਜੱਥੇਦਾਰ ਹਿੱਤ ਪਾਰਟੀ ਨੂੰ ਬੁਲੰਦੀਆਂ ਤੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ਅੱਜ ਸਾਡੇ ਕੋਲ ਸਿਰਫ਼ ਬੀਬੀ ਰਣਜੀਤ ਕੌਰ ਤੇ ਸੁਖਵਿੰਦਰ ਸਿੰਘ ਬੱਬਰ ਹਨ ਪਰ ਸਾਨੂੰ ਸੰਪੂਰਣ ਵਿਸ਼ਵਾਸ ਹੈ ਕਿ ਜੱਥੇਦਾਰ ਹਿੱਤ ਦੀ ਦੂਰਅੰਦੇਸ਼ੀ ਸੋਚ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਪੰਥਕ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬਾਕੀ ਦੇ ਮੈਂਬਰ ਵੀ ਪਾਰਟੀ ’ਚ ਮੁੜ ਵਾਪਿਸ ਆਉਣਗੇ।
ਸ੍ਰੀ ਅਖੰਡ ਪਾਠ ਦੀ ਸਮਾਪਤੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਅਤੇ ਜਾਗੋ ਪਾਰਟੀ ਦੇ ਨੁਮਾਇੰਦਿਆਂ ਨੇ ਵੀ ਹਾਜ਼ਰੀ ਭਰੀ। ਮਨਜੀਤ ਸਿੰਘ ਜੀਕੇ ਵੀ ਸਾਥੀਆਂ ਸਮੇਤ ਬੀਤੇ ਦਿਨੀਂ ਮੱਥਾ ਟੇਕ ਕੇ ਗਏ ਸਨ। ਸ. ਗੁਰਮੀਤ ਸਿੰਘ ਸ਼ੰਟੀ ਜੋ ਕਿ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸੀਨੀਅਰ ਆਗੂ ਹਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਪੰਥਕ ਮਸਲਿਆਂ ’ਤੇ ਕਦੇ ਰਾਜਨੀਤੀ ਨਹੀਂ ਕਰਦੀ ਅੱਜ ਅਗਰ ਕੁਝ ਗੱਦਾਰਾਂ ਦੇ ਕੁਕਰਮਾਂ ਕਰਕੇ ਇਹ ਵਿਪਦਾ ਆਈ ਹੈ ਤਾਂ ਇਸ ਮਸਲੇ ਨੂੰ ਹਲ ਕਰਵਾਉਣ ਲਈ ਸ. ਪਰਮਜੀਤ ਸਿੰਘ ਸਰਨਾ ਦੀ ਪਾਰਟੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਤੇ ਮਨਜੀਤ ਸਿੰਘ ਜੀ.ਕੇ ਦੀ ਪਾਰਟੀ ਦੇ ਸਾਰੇ ਮੈਂਬਰ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਖੜੇ ਹਨ ਅਤੇ ਕਿਸੇ ਵੀ ਸੂਰਤ ਵਿਚ ਉਨ੍ਹਾਂ ਦੇ ਦਫ਼ਤਰ ਵਿਚ ਸਰਕਾਰੀ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਅਮਰੀਤ ਸਿੰਘ ਖਾਨਪੁਰੀ, ਅਮਰਜੀਤ ਸਿੰਘ ਗੁੱਲੂ, ਮਨਦੀਪ ਸਿੰਘ ਭਾਮਰਾ, ਸੁਦੀਪ ਸਿੰਘ, ਸਮਰਦੀਪ ਸਿੰਘ ਸੰਨੀ, ਪਰਮਜੀਤ ਸਿੰਘ ਮਾਰਵਾਹ, ਜਗਮੋਹਨ ਸਿੰਘ ਵਿਰਕ, ਰਮਿੰਦਰ ਸਿੰਘ ਸ਼ੀਬੂ, ਰਵਿੰਦਰ ਕੌਰ ਬਤਰਾ ਆਦਿ ਵੱਲੋਂ ਪੂਰਾ ਯੋਗਦਾਨ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...