November 13, 2026, 11:30 pm
----------- Advertisement -----------
HomeNewsLatest Newsਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 300 ਕਿੱਲੋਗ੍ਰਾਮ ਪੋਸਤ ਸਮੇਤ 01 ਵਿਅਕਤੀ ਕਾਬੂ,...

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 300 ਕਿੱਲੋਗ੍ਰਾਮ ਪੋਸਤ ਸਮੇਤ 01 ਵਿਅਕਤੀ ਕਾਬੂ, 03 ਹੋਰ ਨਾਮਜ਼ਦ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ , 25 ਜੁਲਾਈ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ., ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਜੀ ਦੀਆਂ ਹਦਾਇਤਾ ਤਹਿਤ, ਭਾਗੀਰਥ ਸਿੰਘ ਮੀਨਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੋਰਾਨ ਮਨਮੀਤ ਸਿੰਘ ਢਿੱਲੋਂ, ਕਪਤਾਨ ਪੁਲਿਸ (ਇੰਨਵੈ), ਸ਼੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਐਸ.ਆਈ. ਹਰਪ੍ਰੀਤ ਕੌਰ ਇੰਚਾਰਜ ਸੀ.ਆਈ.ਏ. ਮਲੋਟ ਦੀ ਟੀਮ ਵੱਲੋਂ ਡੀ.ਐਸ.ਪੀ.ਨਵੀਨ ਕੁਮਾਰ ਦੀ ਹਾਜ਼ਰੀ ਵਿੱਚ ਪਿੰਡ ਘੁਮਿਆਰਾ ਦੇ ਇੱਕ ਘਰ ਵਿੱਚੋਂ 03 ਕੁਇੰਟਲ ਪੋਸਤ ਸਮੇਤ 01 ਵਿਅਕਤੀ ਨੂੰ ਕਾਬੂ ਕਰਕੇ 03 ਹੋਰ ਵਿਅਕਤੀਆਂ ਨੂੰ ਨਾਮਜ਼ਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਜਿਲ੍ਹਾ ਪੁਲਿਸ ਮੁਖੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਜਿਲ੍ਹਾ ਪੁਲਿਸ ਵੱਲੋਂ ਜਿੱਥੇ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੁਕ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਪੇ੍ਰਰਿਤ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਲਗਾਤਾਰ ਸਰਚ ਅਪ੍ਰੇਸ਼ਨ ਅਤੇ ਨਾਕਾਬੰਦੀਆਂ ਕੀਤੀਆਂ ਜਾ ਰਹੀਆਂ ਹਨ।
ਉਹਨਾਂ ਦੱਸਿਆ ਕਿ ਮਿਤੀ 24/07/2024 ਨੂੰ ਸੀ.ਆਈ.ਏ. ਮਲੋਟ ਦੀ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਅਬੋਹਰ-ਡੱਬਵਾਲੀ ਜੀ.ਟੀ. ਰੋਡ, ਬੱਸ ਸਟੈਂਡ ਲੁਹਾਰਾ ਮੌਜੂਦ ਸੀ ਤਾਂ ਪੁਲਿਸ ਪਾਰਟੀ ਪਾਸ ਇੱਕ ਗੁਪਤ ਇਤਲਾਹ ਮਿਲੀ ਸੀ, ਜਿਸ ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 120 ਮਿਤੀ 24/07/2024 ਅ/ਧ 15 ਸੀ ਐਨ.ਡੀ.ਪੀ.ਐਸ. ਐਕਟ ਥਾਣਾ ਲੰਬੀ ਬਰਖਿਲਾਫ ਗੁਰਬਚਨ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਘੁਮਿਆਰਾ ਦਰਜ ਕਰਵਾਇਆ ਗਿਆ ਅਤੇ ਡੀ.ਐਸ.ਪੀ.,ਨਵੀਨ ਕੁਮਾਰ ਪੀ.ਪੀ.ਐਸ. ਨੂੰ ਮੌਕਾ ਤੇ ਬੁਲਾ ਕੇ ਉਹਨਾਂ ਦੀ ਹਾਜਰੀ ਵਿੱਚ ਗੁਰਬਚਨ ਸਿੰਘ ਉਕਤ ਦੇ ਘਰ ਦੀ ਸਰਚ ਕੀਤੀ ਗਈ, ਜੋ ਦੌਰਾਨੇ ਸਰਚ ਉਸ ਦੇ ਘਰੋਂ 15 ਗੱਟੇ ਡੋਡਾ ਚੂਰਾ ਪੋਸਤ, ਕੁੱਲ ਵਜਨ 300 ਕਿੱਲੋਗ੍ਰਾਮ ਬਰਾਮਦ ਹੋਇਆ।

ਉਕਤ ਮੁਕੱਦਮਾ ਵਿੱਚ ਗੁਰਬਚਨ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਘੁਮਿਆਰਾ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਿਸ ਦੀ ਮੁਢਲੀ ਪੁੱਛ-ਗਿੱਛ ਦੇ ਅਧਾਰ ਪਰ ਰਾਜਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ, ਅੰਗਰੇਜ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀਆਨ ਪਿੰਡ ਲੁਹਾਰਾ ਅਤੇ ਕੁਲਵੰਤ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਮੰਡੀ ਕਿੱਲਿਆਂਵਾਲੀ ਨੂੰ ਉਕਤ ਮੁਕੱਦਮਾ ਵਿੱਚ ਦੋਸ਼ੀਆ ਨੂੰ ਨਾਮਜਦ ਕੀਤਾ ਗਿਆ ਹੈ। ਦੋਸ਼ੀਆ ਦਾ ਰਿਮਾਂਡ ਹਾਸਿਲ ਕਰਕੇ, ਉਸ ਪਾਸੋਂ ਸਖਤੀ ਨਾਲ ਪੁੱਛ-ਗਿੱਛ ਕੀਤੀ ਜਾਵੇਗੀ, ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...