ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਪੁਲਿਸ ਬੱਸ ਦੀ ਘੇਰਾਬੰਦੀ ਕਰ ਗੋਲੀਬਾਰੀ ਕੀਤੀ। ਹਮਲੇ ‘ਚ 2 ਪੁਲਿਸ ਕਰਮੀ ਸ਼ਹੀਦ ਹੋ ਗਏ ਅਤੇ 12 ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਵਿੱਚੋ ਇੱਕ ਏ.ਐਸ.ਆਈ ਅਤੇ ਇੱਕ ਸਿਲੈਕਸ਼ਨ ਗ੍ਰੇਡ ਕਾਂਸਟੇਬਲ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਇਹ ਘਟਨਾ ਸ੍ਰੀਨਗਰ ਦੇ ਬਾਹਰੀ ਇਲਾਕੇ ਜੇਵਾਨ ਵਿਚ ਹੋਈ ਜਿਥੇ ਅੱਤਵਾਦੀਆਂ ਨੇ ਪੁਲਿਸ ਬੱਸ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ। ਹਮਲੇ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਦੀ ਭਾਲ ਜਾਰੀ ਹੈ। ਪੁਲਿਸ ਨੇ ਦੱਸਿਆ ਕਿ ਸ਼੍ਰੀਨਗਰ ਦੇ ਪੰਥਾ ਚੌਕ ਇਲਾਕੇ ‘ਚ ਜੇਵਾਨ ਦੇ ਕੋਲ ਅੱਤਵਾਦੀਆਂ ਨੇ ਪੁਲਿਸ ਦੀ ਬੱਸ ‘ਤੇ ਗੋਲੀਬਾਰੀ ਕੀਤੀ। ਹਮਲੇ ‘ਚ 12 ਜਵਾਨ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਵਿੱਚੋ ਦੋ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।