October 2, 2026, 1:42 am
----------- Advertisement -----------
HomeNewsLatest Newsਪਾਣੀਪਤ 'ਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ...

ਪਾਣੀਪਤ ‘ਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ 3 ਅਪ੍ਰੈਲ, 2022 ਨੂੰ ਰਾਜ ਪੱਧਰ ਸਮਾਰੋਹ ਆਯੋਜਿਤ

Published on

----------- Advertisement -----------

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਐਲਾਨ ਕੀਤਾ ਕਿ ਸਿੱਖਾਂ ਦੇ ਨੌਵੇਂ ਗੁਰੂ ਹਿੰਦ ਦੀ ਚਾਦਰ-ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ 3 ਅਪ੍ਰੈਲ, 2022 ਨੂੰ ਪਾਣੀਪਤ ਵਿਚ ਇਕ ਰਾਜ ਪੱਧਰ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮਾਰਚ 2021 ਤੋਂ, ਦੇਸ਼ ਦੇ ਕੁੱਝ ਹਿਸਿਆਂ ਵਿਚ ਹਿੰਦ ਦੀ ਚਾਦਰ-ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਲਈ ਵੱਖ-ਵੱਖ ਧਾਰਮਿਕ ਅਤੇ ਸਭਿਆਚਾਰਕ ਪੋ੍ਰਗ੍ਰਾਮ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਹਾਂਲਾਕਿ, ਕੋਰੋਨਾ ਮਹਾਮਾਰੀ ਦੇ ਕਾਰਨ ਹਰਿਆਣਾ ਵਿਚ ਜਿਆਦਾਤਰ ਪੋ੍ਰਗ੍ਰਾਮ ਰੱਦ ਹੋ ਗਏ ਸਨ, ਪਰ ਹੁਣ ਰਾਜ ਸਰਕਾਰ ਨੇ 3 ਅਪ੍ਰੈਲ, 2022 ਨੂੰ ਰਾਜ ਪੱਧਰੀ ਸਮਾਰੋਹ ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਸ ਰਾਜ ਪੱਧਰ ਪੋ੍ਰਗ੍ਰਾਮ ਦੇ ਸੁਚਾਰੂ ਆਯੋਜਨ ਨੂੰ ਯਕੀਨੀ ਕਰਨ ਦੇ ਲਈ ਪੂਰੇ ਰਾਜ ਵਿਚ ਵਿਸ਼ੇਸ਼ ਟੀਮਾਂ ਦੇ ਗਠਨ ਦੇ ਨਾਲ-ਨਾਲ ਇੰਨ੍ਹਾ ਸਮਾਰੋਹਾਂ ਦੇ ਲਈ ਕਾਫੀ ਵਿਵਸਥਾ ਕੀਤੀ ਜਾਵੇਗੀ।

ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਦਾ ਨਾ ਸਿਰਫ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਨਾਲ ਸਗੋ ਸਾਰੇ ਦੱਸ ਗੁਰੂਆਂ ਦੇ ਨਾਲ ਇਕ ਵਿਸ਼ੇਸ਼ ਰਿਸ਼ਤਾ ਹੈ, ਕਿਉਂਕਿ ਉਨ੍ਹਾ ਵਿੱਚੋਂ ਜਿਆਦਾਤਰ ਨੇ ਕੁਰੂਕਸ਼ੇਤਰ ਅਤੇ ਲੋਹਗੜ੍ਹ ਵਿਚ ਆਪਣੀ ਯਾਤਰਾ ਕੀਤੀ ਹੈ, ਜੋ ਕਦੀ ਸਿੱਖ ਰਾਜ ਦੀ ਰਾਜਧਾਨੀ ਸੀ। ਰਾਜ ਦੇ ਨੌਜੁਆਨਾਂ ਨੂੰ ਦੁਨੀਆ ਦੇ ਸੱਭ ਤੋਂ ਮਹਾਨ ਮਨੁੱਖਤਾਵਾਦੀ ਸਿੱਖ ਗੁਰੂਆਂ ਦੇ ਜੀਵਨ ਤੋਂ ਸਮਰਪਣ ਅਤੇ ਬਲਿਦਾਨ ਦੀ ਭਾਵਨਾ ਸਿੱਖਣ ਦੀ ਜਰੂਰਤ ਹੈ।

ਇਸ ਇਕ ਦਿਨ ਦੇ ਪੋ੍ਰਗ੍ਰਾਮ ਵਿਚ ਪਾਣੀਪਤ ਵਿਚ ਦਰਬਾਰ ਸਾਹਿਬ ਦੀ ਰੇਪਲਿਕਾ ਵੀ ਸਥਾਪਿਤ ਕੀਤੀ ਜਾਵੇਗੀ। ਇਸ ਵਿਚ ਹਰਿਆਣਾ ਤੇ ਪੰਜਾਬ ਦੇ ਸਿੱਖ ਸ਼ਰਧਾਂਲੂਆਂ ਦੇ ਵੱਡੀ ਗਿਣਤੀ ਵਿਚ ਹਿੱਸਾ ਲੈਣ ਦੀ ਉਮੀਦ ਹੈ। ਸਮਾਰੋਹ ਦਾ ਉਦੇਸ਼ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸਮਾਜਿਕ ਸਦਭਾਵ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਪ੍ਰਚਾਰਿਕ ਕਰਨਾ ਹੈ। ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਨਾਂਅ ‘ਤੇ ਇਕ ਚੇਅਰ ਸਥਾਪਿਤ ਕਰਨ ਦਾ ਵੀ ਐਲਾਨ ਕੀਤਾ। ਇਸ ਚੇਅਰ ਰਾਹੀਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ‘ਤੇ ਖੋਜ ਕਾਰਜ ਕੀਤੇ ਜਾਣਗੇ, ਜਿਸ ਨਾਲ ਉਨ੍ਹਾਂ ਦੀ ਜੀਵਨ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕੇਗਾ ਅਤੇ ਸਮਾਜ ਵਿਸ਼ੇਸ਼ ਤੌਰ ‘ਤੇ ਨੌਜੁਆਨਾ ਦੇ ਨਾਲ ਸਾਂਝਾ ਕੀਤਾ ਜਾ ਸਕੇਗਾ।

ਇਸ ਮੀਟਿੰਗ ਵਿਚ ਮੈਂਬਰਾਂ ਵਜੋ ਵਿਧਾਨਸਭਾ ਸਪੀਕਰ ਗਿਆਨ ਚੰਦ ਗੁਪਤਾ, ਬਿਜਲੀ ਮੰਤਰੀ ਰਣਜੀਤ ਸਿੰਘ, ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ, ਰਾਜ ਮੰਤਰੀ ਕਮਲੇਸ਼ ਢਾਂਡਾ, ਓਪੀ ਯਾਦਵ ਅਤੇ ਸਰਦਾਰ ਸੰਦੀਪ ਸਿੰਘ , ਨੇਤਾ ਵਿਰੋਧੀ ਪੱਖ ਭੁਪੇਂਦਰ ਸਿੰਘ ਹੁਡਾ, ਪਾਣੀਪਤ ਦੀ ਮੇਅਰ ਸਰਦਾਰਨੀ ਅਵਨੀਤ ਕੌਰ, ਸਾਂਸਦ, ਵਿਧਾਇਕ ਅਤੇ ਪ੍ਰਸਾਸ਼ਨਿਕ ਸਕੱਤਰ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਇਹ ਐਲਾਨ ਅੱਜ ਇੱਥੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਰੋਹ ਦੇ ਸਬੰਧ ਵਿਚ ਗਠਨ ਰਾਜ ਪੱਧਰ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਕੀਤੇ। ਮੀਟਿੰਗ ਦੌਰਾਨ, ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ (ਐਚਏਜੀਐਮਸੀ) ਅਤੇ ਸ਼ਿਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵੀ ਇਸ ਰਾਜ ਪੱਧਰ ਸਮਾਰੋਹ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਦੇ ਲਈ ਕਈ ਮਹਤੱਵਪੂਰਣ ਸੁਝਾਅ ਸਾਂਝੇ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...