ਚੰਡੀਗੜ੍ਹ : – ਸਟਰੀਟ ਲਾਈਟ ਘੁਟਾਲੇ ਵਿੱਚ ਫਸੇ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸ਼ਰਤਾਂ ਸਮੇਤ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਕੈਪਟਨ ਸੰਧੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓ.ਐਸ.ਡੀ. ਸਟਰੀਟ ਲਾਈਟ ਘੁਟਾਲੇ ਵਿੱਚ ਫਸੇ ਸੰਦੀਪ ਸੰਧੂ ਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ।
ਆਪਣੇ ਆਪ ਨੂੰ ਬੇਕਸੂਰ ਦੱਸਦੇ ਹੋਏ ਕੈਪਟਨ ਸੰਧੂ ਨੇ ਹਾਈ ਕੋਰਟ ਨੂੰ ਦੱਸਿਆ ਕਿ ਸਿਆਸੀ ਦੁਸ਼ਮਣੀ ਕਾਰਨ ਉਸ ‘ਤੇ ਇਹ ਦੋਸ਼ ਲਾਏ ਗਏ ਹਨ। ਇਸ ਤੋਂ ਪਹਿਲਾਂ ਲੁਧਿਆਣਾ ਦੀ ਅਦਾਲਤ ਵੱਲੋਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਸ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ।
----------- Advertisement -----------
ਸਟਰੀਟ ਲਾਈਟ ਘੁਟਾਲਾ ਮਾਮਲਾ: ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਤੋਂ ਰਾਹਤ, ਮਿਲੀ ਅਗਾਊਂ ਜ਼ਮਾਨਤ
Published on
----------- Advertisement -----------
----------- Advertisement -----------












