November 17, 2026, 3:43 am
----------- Advertisement -----------
HomeNewsLatest News"ਆਪ" , ਅਕਾਲੀ ਦਲ ਅਤੇ ਭਾਜਪਾ ਪਾਰਟੀਆਂ ਅੰਦਰ ਲੋਕਤੰਤਰ ਦੀ ਮਜਬੂਤੀ ਕਾਂਗਰਸ...

“ਆਪ” , ਅਕਾਲੀ ਦਲ ਅਤੇ ਭਾਜਪਾ ਪਾਰਟੀਆਂ ਅੰਦਰ ਲੋਕਤੰਤਰ ਦੀ ਮਜਬੂਤੀ ਕਾਂਗਰਸ ਤੋਂ ਸਿੱਖਣ – ਬਾਜਵਾ

Published on

----------- Advertisement -----------

ਚੰਡੀਗੜ੍ਹ, 20 ਅਕਤੂਬਰ : – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੱਖ-ਵੱਖ ਰਾਸ਼ਟਰੀ ਅਤੇ ਖੇਤਰੀ ਸਿਆਸੀ ਪਾਰਟੀਆਂ ਨੂੰ ਸੰਗਠਨਾਂ ਦੇ ਕੰਮਕਾਜ ਵਿੱਚ ਅੰਦਰੂਨੀ ਲੋਕਤੰਤਰ ਦੀ ਸ਼ੁਰੂਆਤ ਕਰਨ ਲਈ ਇੰਡੀਅਨ ਨੈਸ਼ਨਲ ਕਾਂਗਰਸ (ਆਈਐਨਸੀ) ਤੋਂ ਸਿੱਖਿਆ ਲੈਣ ਦਾ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ, ਕਾਂਗਰਸ ਨੇ ਆਪਣੇ ਨਵੇਂ ਰਾਸ਼ਟਰੀ ਪ੍ਰਧਾਨ ਦੀ ਨਿਯੁਕਤੀ ਲਈ ਆਪਣੇ ਸੰਗਠਨ ਦੇ ਦਾਇਰੇ ਵਿੱਚ ਚੋਣਾਂ ਕਰਵਾ ਕੇ ਇੱਕ ਰਸਤਾ ਦਿਖਾਇਆ ਹੈ ਅਤੇ ਇੱਕ ਮਿਸਾਲ ਕਾਇਮ ਕੀਤੀ ਹੈ।
ਬਾਜਵਾ ਨੇ ਅੱਗੇ ਕਿਹਾ, “ਮੇਰੇ ਖਿਆਲ ਵਿੱਚ ਹੁਣ ਸਮਾਂ ਆ ਗਿਆ ਹੈ ਕਿ ਹੋਰ ਸਿਆਸੀ ਪਾਰਟੀਆਂ ਵੀ ਇਸ ਦੀ ਪੈਰਵੀ ਕਰਨ।” ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਜਦੋਂ ਆਪਣਾ ਰਾਸ਼ਟਰੀ ਪ੍ਰਧਾਨ ਨਿਯੁਕਤ ਕਰਨ ‘ਤੇ ਉਤਰ ਆਈ ਸੀ ਤਾਂ ਉਸ ਵਿਚ ਕੋਈ ਅੰਦਰੂਨੀ ਲੋਕਤੰਤਰ ਨਹੀਂ ਸੀ। ਭਗਵਾ ਪਾਰਟੀ ਜਿਸ ਨੇ ਕਦੇ ਇੱਕ ਫਰਕ ਵਾਲੀ ਪਾਰਟੀ ਹੋਣ ਦਾ ਦਾਅਵਾ ਕੀਤਾ ਸੀ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਤੋਂ ਆਪਣੀ ਵਿਚਾਰਧਾਰਕ ਅਤੇ ਰਾਜਨੀਤਿਕ ਤਾਕਤ ਖਿੱਚੀ ਸੀ, ਨੂੰ ਯਾਦ ਕਰਨਾ ਚਾਹੀਦਾ ਹੈ ਕਿ ਇਸ ਨੇ ਆਪਣੇ ਰਾਸ਼ਟਰੀ ਪ੍ਰਧਾਨ ਦੀ ਚੋਣ ਲਈ ਪਾਰਟੀ ਦੇ ਅੰਦਰ ਆਖਰੀ ਵਾਰ ਕਦੋਂ ਚੋਣਾਂ ਕਰਵਾਈਆਂ ਸਨ।
ਬਾਜਵਾ ਨੇ ਕਿਹਾ ਕਿ ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਜੋ ਸੌ ਸਾਲ ਤੋਂ ਵੱਧ ਪੁਰਾਣੀ ਖੇਤਰੀ ਸਿਆਸੀ ਪਾਰਟੀ ਹੋਣ ਦਾ ਮਾਣ ਕਰਦਾ ਹੈ, ਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਕਿਸ ਚੋਣ ਪ੍ਰਕਿਰਿਆ ਤਹਿਤ ਜਥੇਬੰਦੀ ਦਾ ਪ੍ਰਧਾਨ ਚੁਣਿਆ ਗਿਆ ਹੈ। ਬਾਜਵਾ ਨੇ ਅੱਗੇ ਕਿਹਾ, “ਹੁਣ ਵੀ ਜਦੋਂ ਉਨ੍ਹਾਂ ਦੀ ਆਪਣੀ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨੇ ਲਗਾਤਾਰ ਦੋ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਉਸ ਵਿਰੁੱਧ ਬਗਾਵਤ ਦਾ ਝੰਡਾ ਬੁਲੰਦ ਕਰ ਦਿੱਤਾ ਹੈ ਤਾਂ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਅਗਵਾਈ ਕਿਸੇ ਹੋਰ ਨੂੰ ਸੌਂਪਣ ਤੋਂ ਇਨਕਾਰ ਕਰ ਦਿੱਤਾ ਜੋ ਇਸ ਤੋਂ ਵੱਧ ਲਾਇਕ ਹੋ ਸਕਦਾ ਹੈ।
ਬਾਜਵਾ ਨੇ ਕਿਹਾ ਆਮ ਆਦਮੀ ਪਾਰਟੀ ਦੇ ਨਾਂ ਨਾਲ ਹਾਲ ਹੀ ਵਿੱਚ ਬਣੀ ਸਿਆਸੀ ਜਥੇਬੰਦੀ ਨੇ ਇਸ ਮੋਰਚੇ ‘ਤੇ ਸਭ ਨੂੰ ਨਿਰਾਸ਼ ਕੀਤਾ ਹੈ। ‘ਆਪ’ ਦਾ ਸੰਵਿਧਾਨ ਸਪੱਸ਼ਟ ਤੌਰ ‘ਤੇ ਇਸ ਦੇ ਕੌਮੀ ਕਨਵੀਨਰ ਦੀ ਮਿਆਦ ਦੋ ਸਾਲਾਂ ਲਈ ਨਿਰਧਾਰਤ ਕਰਦਾ ਹੈ ਅਤੇ ਉਹੀ ਕਨਵੀਨਰ ਕਿਸੇ ਹੋਰ ਕਾਰਜਕਾਲ ਲਈ ਮੁੜ ਨਿਯੁਕਤ ਕੀਤਾ ਜਾ ਸਕਦਾ ਹੈ ਜਦਕਿ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਦੇ ਅਹੁਦੇ ‘ਤੇ ਬਣੇ ਰਹਿਣ ਲਈ ਆਪਣੀ ਹੀ ਪਾਰਟੀ ਦੇ ਸੰਵਿਧਾਨ ਦੀ ਅਣਦੇਖੀ ਕੀਤੀ ਹੈ।
ਬਾਜਵਾ ਨੇ ਕਿਹਾ ਕਿ ਇਸ ਨੂੰ ਸੱਤਾ ਦਾ ਲਾਲਚ ਕਿਹਾ ਜਾਂਦਾ ਹੈ। ਉਸ ਦੇ ਸਾਬਕਾ ਸਹਿਯੋਗੀ ਜਿਵੇਂ ਕਿ ਯੋਗੇਂਦਰ ਯਾਦਵ, ਕੁਮਾਰ ਵਿਸ਼ਵਾਸ, ਪ੍ਰਸ਼ਾਂਤ ਭੂਸ਼ਣ ਅਤੇ ਹੋਰ ਬਹੁਤ ਸਾਰੇ ਲੋਕਾਂ ਨੇ ਮੁੱਖ ਤੌਰ ‘ਤੇ ਸੰਗਠਨ ਵਿਚ ਅੰਦਰੂਨੀ ਲੋਕਤੰਤਰ ਦੀ ਘਾਟ ਕਾਰਨ ਉਸ ਨੂੰ ਅਤੇ ਉਸ ਦੀ ਪਾਰਟੀ ਨੂੰ ਛੱਡ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...