August 10, 2026, 2:58 pm
----------- Advertisement -----------
HomeNewsLatest Newsਲੋਕ ਸਭਾ ਹਲਕਾ ਸੰਗਰੂਰ ‘ਚ ਪਾਰਦਰਸ਼ੀ ਤੇ ਨਿਰਪੱਖ ਜ਼ਿਮਨੀ ਚੋਣ ਕਰਾਉਣ ਲਈ...

ਲੋਕ ਸਭਾ ਹਲਕਾ ਸੰਗਰੂਰ ‘ਚ ਪਾਰਦਰਸ਼ੀ ਤੇ ਨਿਰਪੱਖ ਜ਼ਿਮਨੀ ਚੋਣ ਕਰਾਉਣ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ: ਰਿਟਰਨਿੰਗ ਅਫ਼ਸਰ

Published on

----------- Advertisement -----------

ਸੰਗਰੂਰ, 19 ਜੂਨ : – ਲੋਕ ਸਭਾ ਹਲਕਾ-12 ਸੰਗਰੂਰ ਦੇ ਰਿਟਰਨਿੰਗ ਅਫਸਰ ਸ੍ਰੀ ਜਤਿੰਦਰ ਜੋਰਵਾਲ ਨੇ ਐਤਵਾਰ ਨੂੰ ਦੱਸਿਆ ਕਿ ਹਲਕੇ ਵਿੱਚ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਜ਼ਿਮਨੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ-ਸੰਗਰੂਰ ਅਧੀਨ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਸਾਂਤਮਈ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਚੋਣਾਂ ਦੇ ਅਮਲ ਨੂੰ ਨੇਪਰੇ ਚਾੜਿਆ ਜਾ ਸਕੇ। ਉਨਾਂ ਦੱਸਿਆ ਕਿ ਹਲਕੇ ਵਿੱਚ ਕੁੱਲ 15,69,240 ਵੋਟਰ ਹਨ ਜਿਨਾਂ ਵਿੱਚ 8,30,056 ਪੁਰਸ਼, 7,39,140 ਔਰਤਾਂ ਅਤੇ 44 ਟਰਾਂਸਜੈਂਡਰ ਸ਼ਾਮਲ ਹਨ। ਉਨਾਂ ਕਿਹਾ ਕਿ ਇਸ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ- 13 ਪੁਰਸ਼ ਅਤੇ 3 ਔਰਤਾਂ ਮੈਦਾਨ ਵਿੱਚ ਹਨ।

ਸੰਗਰੂਰ ਲੋਕ ਸਭਾ ਹਲਕੇ ਵਿੱਚ 23 ਜੂਨ, 2022 ਨੂੰ ਸਵੇਰੇ 8:00 ਵਜੇ ਤੋਂ ਸਾਮ 6:00 ਵਜੇ ਤੱਕ ਵੋਟਿੰਗ ਹੋਵੇਗੀ , ਜਦਕਿ ਵੋਟਾਂ ਦੀ ਗਿਣਤੀ 26 ਜੂਨ, 2022 ਨੂੰ ਹੋਵੇਗੀ। ਚੋਣਾਂ ਦੇ ਅਮਲ ਦੌਰਾਨ ਅਮਨ-ਕਾਨੂੰਨ ਦੀ ਬਾਕਾਇਦਗੀ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਹਲਕੇ ਭਰ ’ਚ ਤਾਇਨਾਤ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਵੰਡਕੇ ਵੋਟਾਂ ਖਰੀਦਣ ਵਰਗੀਆਂ ਗ਼ੈਰ-ਜਮਹੂਰੀ ਘਟਨਾਵਾਂ ਨੂੰ ਰੋਕਣ ਲਈ ਬੜੀ ਚੌਕਸੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਸ੍ਰੀ ਜੋਰਵਾਲ ਨੇ ਕਿਹਾ ਕਿ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਸਮੂਹ ਏ.ਆਰ.ਓਜ਼ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਤਿੱਖੀ ਨਜਰ ਰੱਖੀ ਜਾ ਰਹੀ ਹੈ ਅਤੇ ਇਤਲਾਹ ਜਾਂ ਸ਼ਿਕਾਇਤ ਮਿਲਣ ‘ਤੇ ਤੁਰੰਤ ਛਾਪੇਮਾਰੀ ਕੀਤੀ ਜਾਵੇਗੀ। ਉਨਾਂ ਇਹ ਵੀ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ 21 ਜੂਨ 2022 ਨੂੰ ਸ਼ਾਮ 6 ਵਜੇ ਤੋਂ 23 ਜੂਨ 2022 ਨੂੰ ਵੋਟਾਂ ਪੈਣ ਤੱਕ ਸੰਗਰੂਰ ਲੋਕ ਸਭਾ ਹਲਕੇ ਵਿੱਚ ਮੁਕੰਮਲ ਡਰਾਈ ਡੇਅ ਐਲਾਨਿਆ ਗਿਆ ਹੈ ਅਤੇ ਇਸ ਦੌਰਾਨ ਸ਼ਰਾਬ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਰਹੇਗੀ।

ਰਿਟਰਨਿੰਗ ਅਫਸਰ ਨੇ ਇਹ ਵੀ ਦੱਸਿਆ ਕਿ ਆਖਰੀ 48 ਘੰਟਿਆਂ ਬਾਰੇ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ.) 21 ਜੂਨ, 2022 ਸ਼ਾਮ 6 ਵਜੇ ਤੋਂ ਲਾਗੂ ਹੋ ਜਾਂਦੀ ਹੈ। ਉਨਾਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੇ ਮੈਨੂਅਲ ਦੇ ਉਪਬੰਧਾਂ ਅਨੁਸਾਰ, ਚੋਣ ਦੇ ਸੰਬੰਧ ਵਿੱਚ ਕਿਸੇ ਵੀ ਜਨਤਕ ਮੀਟਿੰਗ/ਇਕੱਠ ਨੂੰ ਬੁਲਾਉਣ/ਹੋਣ ਵਿੱਚ ਹਾਜ਼ਰ ਹੋਣ, ਸ਼ਾਮਲ ਹੋਣ ਜਾਂ ਸੰਬੋਧਿਤ ਕਰਨ ਦੀ ਮਨਾਹੀ ਹੈ, ਇਹ ਪਾਬੰਦੀ 48 ਘੰਟਿਆਂ ਤੋਂ ਚੋਣ ਸਮਾਪਤੀ ਲਈ ਨਿਸਚਿਤ ਘੰਟੇ ਦੇ ਖਤਮ ਹੋਣ ਤੱਕ ਦੀ ਮਿਆਦ ਦੌਰਾਨ ਹੈ। ਉਨ੍ਹਾਂ ਕਿਹਾ ਕਿ 48 ਘੰਟਿਆਂ ਦੀ ਮਨਾਹੀ ਦੀ ਮਿਆਦ ਦੌਰਾਨ ਸਿਨੇਮਾਟੋਗ੍ਰਾਫ, ਟੈਲੀਵਿਜਨ ਜਾਂ ਹੋਰ ਅਜਿਹੇ ਉਪਕਰਣ ਦੀ ਵਰਤੋਂ ਕਰਕੇ ਕਿਸੇ ਵੀ ਚੋਣ ਮਾਮਲੇ ਨੂੰ ਪ੍ਰਦਰਸ਼ਿਤ ਕਰਨ ’ਤੇ ਮਨਾਹੀ ਨੂੰ ਲਾਗੂ ਹੋਵੇਗੀ।

ਉਨਾਂ ਕਿਹਾ ਕਿ ਬਿਨਾ ਮਨਜ਼ੂਰੀ ਇਕੱਠਾਂ ‘ਤੇ ਵੀ ਪਾਬੰਦੀ ਹੋਵੇਗੀ ਅਤੇ ਸਾਈਲੈਂਸ ਪੀਰੀਅਡ ਦੌਰਾਨ ਜਨਤਕ ਮੀਟਿੰਗਾਂ ਕਰਨ ‘ਤੇ ਵੀ ਰੋਕ ਹੋਵੇਗੀ, ਜੋ ਕਿ ਜ਼ਿਮਨੀ ਚੋਣ ਨਾਲ ਸਬੰਧਤ ਖੇਤਰਾਂ/ਹਲਕਿਆਂ ਵਿੱਚ ਲਾਗੂ ਹੋਵੇਗੀ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਪੰਜਾਬ ਸਰਕਾਰ ਨੇ 23 ਜੂਨ 2022 ਨੂੰ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸਬੰਧਤ ਵਿਧਾਨ ਸਭਾ ਹਲਕਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੂਲਤ ਦਿੱਤੀ ਜਾ ਸਕੇ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ ਦੇ ਉਪਬੰਧਾਂ ਅਨੁਸਾਰ, ਸਨਅਤੀ ਅਦਾਰਿਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਸੰਸਥਾਵਾਂ ਦੇ ਕਰਮਚਾਰੀਆਂ ਨੂੰ 23 ਜੂਨ 2022 ਨੂੰ ਲੋਕ ਸਭਾ ਹਲਕਾ-ਸੰਗਰੂਰ ਵਿੱਚ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...

 ਆਪ ਬੂਥ ਪੱਧਰੀ ਸੰਗਠਨ ਰਾਹੀਂ ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਕੰਮਾਂ ਨੂੰ ਘਰ-ਘਰ ਪਹੁੰਚਾਏਗੀ

ਚੰਡੀਗੜ੍ਹ 9 ਅਗਸਤ:ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ...

ਸਰਕਾਰ 100 ਕਰੋੜ ਰੁਪਏ ਦੇ ਬਜਟ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਸੂਬੇ ਵਿੱਚ ਬੜੀ ਧੂਮਧਾਮ ਨਾਲ ਮਨਾ ਰਹੀ ਹੈ-ਭਗਵੰਤ...

*ਕਰਤਾਰਪੁਰ (ਜਲੰਧਰ); 9 ਅਗਸਤ*:ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼...

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...