June 9, 2026, 11:06 pm
----------- Advertisement -----------
HomeNewsLatest Newsਹਿਜਾਬ ਵਿਵਾਦ: ਕਰਨਾਟਕ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਵਿਦਿਆਰਥਣਾਂ ਨੇ ਪ੍ਰੀਖਿਆ ਦਾ...

ਹਿਜਾਬ ਵਿਵਾਦ: ਕਰਨਾਟਕ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਵਿਦਿਆਰਥਣਾਂ ਨੇ ਪ੍ਰੀਖਿਆ ਦਾ ਕੀਤਾ ਬਾਈਕਾਟ

Published on

----------- Advertisement -----------

ਕਰਨਾਟਕ : – ਕਰਨਾਟਕ ਹਾਈ ਕੋਰਟ ਨੇ ਸਕੂਲਾਂ ਅਤੇ ਕਾਲਜਾਂ ‘ਚ ਹਿਜਾਬ ‘ਤੇ ਪਾਬੰਦੀ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਕਿਹਾ ਹੈ ਕਿ ਹਿਜਾਬ ਇਸਲਾਮ ਦੇ ਲਾਜ਼ਮੀ ਅਭਿਆਸ ਦਾ ਹਿੱਸਾ ਨਹੀਂ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਇਸ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਕਰਨਾਟਕ ਦੇ ਯਾਦਗੀਰ ਵਿੱਚ ਇੱਕ ਸਰਕਾਰੀ ਕਾਲਜ ਵਿੱਚ 35 ਵਿਦਿਆਰਥਣਾਂ ਨੇ ਪ੍ਰੀਖਿਆ ਦਾ ਬਾਈਕਾਟ ਕੀਤਾ। ਸਕੂਲ ਦੇ ਪ੍ਰਿੰਸੀਪਲ ਨੇ ਉਨ੍ਹਾਂ ਨੂੰ ਸਮਝਾਇਆ ਅਤੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ, ਪਰ ਵਿਦਿਆਰਥੀ ਨਹੀਂ ਮੰਨੇ ਅਤੇ ਪ੍ਰੀਖਿਆ ਹਾਲ ਛੱਡ ਕੇ ਚਲੇ ਗਏ।
ਇੱਥੇ ਅਦਾਲਤ ਦੇ ਫੈਸਲੇ ਖਿਲਾਫ ਜਿੱਥੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰ ਚੁੱਕੀਆਂ ਵਿਦਿਆਰਥਣਾਂ ਨੇ ਸੁਪਰੀਮ ਕੋਰਟ ਜਾਣ ਦੀ ਗੱਲ ਕਹੀ ਹੈ। ਅਦਾਲਤ ਨੂੰ ਅਪੀਲ ਕਰਨ ਵਾਲੀਆਂ ਲੜਕੀਆਂ ਨੇ ਬੈਂਗਲੁਰੂ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਕੇ ਫੈਸਲੇ ‘ਤੇ ਨਿਰਾਸ਼ਾ ਜ਼ਾਹਰ ਕੀਤੀ ਅਤੇ ਇਸ ਨੂੰ ਆਪਣੇ ਨਾਲ ਬੇਇਨਸਾਫੀ ਕਰਾਰ ਦਿੱਤਾ। ਲੜਕੀਆਂ ਦੇ ਵਕੀਲ ਐੱਮ ਧਰ ਨੇ ਕਿਹਾ ਕਿ ਕਰਨਾਟਕ ਹਾਈ ਕੋਰਟ ਨੇ ਸਾਨੂੰ ਨਿਰਾਸ਼ ਕੀਤਾ ਹੈ, ਉਮੀਦ ਹੈ ਕਿ ਸੁਪਰੀਮ ਕੋਰਟ ‘ਚ ਸਾਨੂੰ ਇਨਸਾਫ ਮਿਲੇਗਾ।
ਇੱਥੇ AIMIM ਦੇ ਮੁਖੀ ਅਸਦੁਦੀਨ ਓਵੈਸੀ ਨੇ ਅਦਾਲਤ ਦੇ ਫੈਸਲੇ ਨਾਲ ਅਸਹਿਮਤੀ ਜਤਾਈ ਹੈ। ਇਥੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਇਸ ਨੂੰ ਮੁਸਲਿਮ ਔਰਤਾਂ ਦੀ ਧਾਰਮਿਕ ਆਜ਼ਾਦੀ ਦੇ ਖਿਲਾਫ ਕਰਾਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...