June 6, 2026, 1:27 am
----------- Advertisement -----------
HomeNewsLatest Newsਟਾਈਟਲਰ ਨੂੰ ਅਗਾਊਂ ਜ਼ਮਾਨਤ ਮਿਲਣ 'ਤੇ ਸੁਖਬੀਰ ਬਾਦਲ ਨੇ ਜਤਾਇਆ ਇਤਰਾਜ਼, ਕਿਹਾ...

ਟਾਈਟਲਰ ਨੂੰ ਅਗਾਊਂ ਜ਼ਮਾਨਤ ਮਿਲਣ ‘ਤੇ ਸੁਖਬੀਰ ਬਾਦਲ ਨੇ ਜਤਾਇਆ ਇਤਰਾਜ਼, ਕਿਹਾ – ਇਹ ਫੈਸਲਾ ਪੀੜਤ ਪਰਿਵਾਰਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦੇ ਬਰਾਬਰ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦਿੱਤੇ ਜਾਣ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 40 ਸਾਲਾਂ ਤੋਂ ਇਨਸਾਫ਼ ਲਈ ਭਟਕ ਰਹੇ ਪਹਿਲਾਂ ਤੋਂ ਹੀ ਨਿਰਾਸ਼ ਸਿੱਖ ਪਰਿਵਾਰਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ।

ਉਨਾਂ ਕਿਹਾ ਕਿ ” ਦੇਸ਼ ਦੀ ਰਾਜਧਾਨੀ ਅਤੇ ਹੋਰ ਥਾਵਾਂ ‘ਤੇ ਹਜ਼ਾਰਾਂ ਬੇਦੋਸ਼ੇ ਸਿੱਖ ਭੈਣ ਭਰਾਵਾਂ ਅਤੇ ਬੱਚਿਆਂ ਦੇ ਸਭ ਤੋਂ ਘਿਨਾਉਣੇ ਕਤਲੇਆਮ ਦੇ ਲਗਭਗ 40 ਸਾਲਾਂ ਬਾਅਦ ਵੀ, ਅਸੀਂ ਅਜੇ ਵੀ ਇੱਕ ਮੁੱਖ ਦੋਸ਼ੀ ਨੂੰ “ਅਗਾਊਂ ਜ਼ਮਾਨਤ” ਮਿਲ ਜਾਣ ਦੀ ਖ਼ਬਰ ਸੁਣ ਰਹੇ ਹਾਂ। ਜਗਦੀਸ਼ ਟਾਈਟਲਰ ਨੂੰ ਮਿਲੀ ਜਮਾਨਤ ਦੀ ਖ਼ਬਰ ਸਮੁੱਚੀ ਸਿੱਖ ਕੌਮ ਅਤੇ ਖਾਸ ਤੌਰ ‘ਤੇ ਦੁਖੀ ਅਤੇ ਪਹਿਲਾਂ ਤੋਂ ਹੀ ਨਿਰਾਸ਼ ਪੀੜਤ ਪਰਿਵਾਰਾਂ ਦੇ ਜ਼ਖਮਾਂ ‘ਤੇ ਲੂਣ ਛਿੜਕ ਰਹੀ ਹੈ। ਕਈ ਸਰਕਾਰਾਂ ਆਈਆਂ ਅਤੇ ਚਲੀਆਂ ਗਈਆਂ ਪਰ ਸੱਜਣ ਕੁਮਾਰ ਅਤੇ ਹੋਰ ਕੁਝ ਦੋਸ਼ੀਆਂ ਨੂੰ ਛੱਡ ਕੇ, ਬਹੁਤ ਸਾਰੇ ਦੋਸ਼ੀ ਅਜੇ ਵੀ ਕਾਂਗਰਸ ਸਰਕਾਰਾਂ ਦੀ ਸੱਤਾ ਅਤੇ ਪਾਰਟੀ ਦੇ ਉੱਚ ਅਹੁਦਿਆਂ ‘ਤੇ ਬਿਰਾਜਮਾਨ ਹੋ ਦਿੱਲੀ ਦੀਆਂ ਸੜਕਾਂ ‘ਤੇ ਆਜ਼ਾਦ ਘੁੰਮ ਰਹੇ ਹਨ। “
ਉਨ੍ਹਾਂ ਕਿਹਾ ਕਿ ” ਪਰ ਸ਼੍ਰੋਮਣੀ ਅਕਾਲੀ ਦਲ ਨੇ ਇਨਸਾਫ਼ ਲਈ ਲਗਾਤਾਰ ਲੜਾਈ ਲੜੀ ਹੈ ਅਤੇ ਹੁਣ ਇਸ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਅਸੀਂ ਉਦੋਂ ਤੱਕ ਲੜਾਈ ਲੜਾਂਗੇ ਜਦੋਂ ਤੱਕ ਆਖਰੀ ਕਾਤਲ ਜਾਂ ਉਨ੍ਹਾਂ ਦੇ ਸਾਥੀਆਂ ਨੂੰ ਸਜ਼ਾ ਨਹੀਂ ਮਿਲ ਜਾਂਦੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...