ਵੀਰਵਾਰ ਨੂੰ ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ‘ਚ ਹੋਏ ਵੱਡੇ ਧਮਾਕੇ ਤੋਂ ਬਾਅਦ ਸਭ ਸਿਆਸਤਦਾਨਾਂ ਵੱਲੋਂ ਦੁੱਖ ਜ਼ਾਹਿਰ ਕੀਤਾ ਜਾ ਰਿਹਾ ਹੈ।ਨਾਲ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਕਈ ਸਵਾਲ ਉੱਠਣੇ ਵੀ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਲੁਧਿਆਣਾ ਚ ਹੋਏ ਬੰਬ ਧਮਾਕੇ ਤੇ ਟਵੀਟ ਕਰ ਦੁੱਖ ਜ਼ਾਹਿਰ ਕੀਤਾ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਧਮਾਕੇ ਬਾਰੇ ਸੁਣ ਕੇ ਮਨ ਨੂੰ ਭਾਰੀ ਦੁੱਖ ਹੋਇਆ, ਜਿਸ ਵਿੱਚ ਦੋ ਲੋਕਾਂ ਦੀ ਮੌਤ ਅਤੇ ਕਈ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਅਤੇ ਜ਼ਖਮੀਆਂ ਨੂੰ ਜਲਦੀ ਸਿਹਤਯਾਬ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਰਾਜਨੀਤਿਕ ਬਦਲਾਖੋਰੀ ਦੀ ਬਜਾਏ ਸੂਬੇ ਵਿਚ ਕਾਨੂੰਨ-ਵਿਵਸਥਾ, ਸ਼ਾਂਤੀ ਤੇ ਲੋਕਾਂ ਵਿੱਚ ਆਪਸੀ ਪਿਆਰ ਨੂੰ ਯਕੀਨੀ ਬਣਾਉਣ ‘ਤੇ ਧਿਆਨ ਦੇਣਾ ਚਾਹੀਦਾ ਹੈ।












