ਫ਼ਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਕੁੱਝ ਸੁਰੱਖਿਆ ਪ੍ਰਬੰਧਾਂ ਦੇ ਇੰਤਜ਼ਾਮ ਕਾਰਨ ਰੱਦ ਕਰ ਦਿੱਤੀ ਗਈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਤੋਂ ਇਨਕਾਰ ਕੀਤਾ ਹੈ। ਉਧਰ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ।

ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਟਵੀਟ ਕਰ ਕੇ ਕਿਹਾ ਕਿ ਅੱਜ ਜੋ ਹੋਇਆ ਹੈ, ਉਹ ਸਵੀਕਾਰ ਨਹੀਂ ਹੈ। ਇਹ ਪੰਜਾਬੀਅਤ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਫਿਰੋਜ਼ਪੁਰ ਵਿੱਚ ਭਾਜਪਾ ਦੀ ਸਿਆਸੀ ਰੈਲੀ ਲਈ ਸੁਰੱਖਿਅਤ ਰਸਤਾ ਯਕੀਨੀ ਬਣਾਉਣਾ ਚਾਹੀਦਾ ਸੀ। ਇਸ ਤਰ੍ਹਾਂ ਲੋਕਤੰਤਰ ਕੰਮ ਕਰਦਾ ਹੈ।












