ਨਵੀਂ ਦਿੱਲੀ : – ਬਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਵੀਰਵਾਰ ਨੂੰ ਆਪਣੀ ਦਿੱਲੀ ਫੇਰੀ ਦੌਰਾਨ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰੀ ਵਣਜ, ਉਦਯੋਗ ਅਤੇ ਕੱਪੜਾ ਮੰਤਰੀ ਪੀਯੂਸ਼ ਗੋਇਲ ਤੋਂ ਇਲਾਵਾ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਵੀ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਵਿੱਚ ਉਨ੍ਹਾਂ ਇੱਕ ਪਾਸੇ ਧਾਰੀਵਾਲ ਵੂਲਨ ਮਿੱਲ ਦਾ ਮੁੱਦਾ ਵੀ ਉਠਾਇਆ। ਇਸ ਦੇ ਨਾਲ ਹੀ ਪਠਾਨਕੋਟ-ਦਿੱਲੀ ਵਿਚਾਲੇ ਫਲਾਈਟ ਜਲਦੀ ਸ਼ੁਰੂ ਕਰਨ ਦੀ ਵੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੰਨੀ ਦਿਓਲ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਸਾਂਸਦ ਹਨ ਪਰ ਇੱਥੇ ਨਾ ਆਉਣ ਕਾਰਨ ਉਨ੍ਹਾਂ ਦੀ ਹਮੇਸ਼ਾ ਆਲੋਚਨਾ ਹੁੰਦੀ ਰਹੀ ਹੈ। ਸ਼ੁੱਕਰਵਾਰ ਨੂੰ ਦਿੱਲੀ ਫੇਰੀ ਦੌਰਾਨ ਉਨ੍ਹਾਂ ਕੇਂਦਰੀ ਮੰਤਰੀਆਂ ਕੋਲ ਮਾਝੇ ਦੀਆਂ ਸਮੱਸਿਆਵਾਂ ਉਠਾਈਆਂ ਹਨ। ਉਨ੍ਹਾਂ ਨੇ ਨਵੀਂ ਦਿੱਲੀ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਹੁਣ ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਦੌਰੇ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ।
ਪਠਾਨਕੋਟ ਤੋਂ ਦਿੱਲੀ ਫਲਾਈਟ ਬੰਦ ਹੋਣ ਕਾਰਨ ਵਪਾਰੀਆਂ, ਫੌਜ ਦੇ ਜਵਾਨਾਂ ਅਤੇ ਸੈਲਾਨੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਜਾਂ ਰੇਲ ਰਾਹੀਂ ਦਿੱਲੀ ਪਹੁੰਚਣ ਲਈ ਸਾਰਿਆਂ ਨੂੰ 10 ਘੰਟੇ ਲੱਗਦੇ ਹਨ। ਇਸ ਲਈ ਸਰਕਾਰ ਨੂੰ ਪਠਾਨਕੋਟ ਤੋਂ ਦਿੱਲੀ ਲਈ ਵੀ ਫਲਾਈਟ ਸ਼ੁਰੂ ਕਰਨੀ ਚਾਹੀਦੀ ਹੈ।
ਇਸ ਦੌਰਾਨ ਸੰਨੀ ਦਿਓਲ ਨੇ ਪੀਯੂਸ਼ ਗੋਇਲ ਨਾਲ ਵੀ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਧਾਰੀਵਾਲ ਵੂਲਨ ਮਿੱਲ ਦੇ ਮਜ਼ਦੂਰਾਂ ਦਾ ਮੁੱਦਾ ਉਨ੍ਹਾਂ ਦੇ ਸਾਹਮਣੇ ਰੱਖਿਆ। ਸੰਸਦ ਮੈਂਬਰ ਸੰਨੀ ਨੇ ਕਿਹਾ ਕਿ ਧਾਰੀਵਾਲ ਵੂਲਨ ਮਿੱਲ ਦੇ ਮਜ਼ਦੂਰਾਂ ਦੀ ਬਕਾਇਆ ਤਨਖਾਹ ਕਰੀਬ 39 ਮਹੀਨਿਆਂ ਤੋਂ ਜਾਰੀ ਨਹੀਂ ਕੀਤੀ ਗਈ। ਪੀਯੂਸ਼ ਗੋਇਲ ਨੇ ਇਸ ਮੰਗ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ।
----------- Advertisement -----------
ਸੰਨੀ ਦਿਓਲ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਕੋਲ ਧਾਰੀਵਾਲ ਮਿੱਲ ਦੇ ਮਜ਼ਦੂਰਾਂ ਨੂੰ ਤਨਖ਼ਾਹ ਨਾ ਮਿਲਣ ਦਾ ਮੁੱਦਾ ਚੁਕਿਆ
Published on
----------- Advertisement -----------
----------- Advertisement -----------












