ਲੁਧਿਆਣਾ : – IAS (ਭਾਰਤੀ ਪ੍ਰਸ਼ਾਸਨਿਕ ਸੇਵਾ) ਸੁਰਭੀ ਮਲਿਕ ਨੂੰ ਲੁਧਿਆਣਾ ਦਾ ਨਵਾਂ ਡਿਪਟੀ ਕਮਿਸ਼ਨਰ (DC) ਨਿਯੁਕਤ ਕੀਤਾ ਗਿਆ ਹੈ। ਉਹ ਲੁਧਿਆਣਾ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਹੋਣਗੇ। ਸੁਰਭੀ ਮਲਿਕ 2012 ਬੈਚ ਦੀ ਆਈ.ਏ.ਐਸ. ਇਸ ਤੋਂ ਪਹਿਲਾਂ ਉਹ ਨਗਰ ਨਿਗਮ ਲੁਧਿਆਣਾ ਵਿੱਚ ਵਧੀਕ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।
ਉਹ ਸਾਲ 2021 ਵਿੱਚ ਕੁਝ ਸਮਾਂ ਡੀਸੀ ਫਤਿਹਗੜ੍ਹ ਸਾਹਿਬ ਦੇ ਅਹੁਦੇ ’ਤੇ ਵੀ ਰਹੀ ਹੈ। ਇਸ ਤੋਂ ਪਹਿਲਾਂ ਸੁਰਭੀ ਮਲਿਕ ਐਸਡੀਐਮ ਨੰਗਲ, ਏਡੀਸੀ ਰੂਪਨਗਰ, ਏਡੀਸੀ (ਡੀ) ਲੁਧਿਆਣਾ, ਰਜਿੰਦਰਾ ਹਸਪਤਾਲ ਪਟਿਆਲਾ ਦੇ ਕੋਵਿਡ ਕੇਅਰ ਸੈਂਟਰ ਦੇ ਇੰਚਾਰਜ, ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਅਤੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਰਜਿਸਟਰਾਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।
ਵਰਤਮਾਨ ਵਿੱਚ, ਉਹ ਸਥਾਨਕ ਸਰਕਾਰਾਂ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਅਤੇ ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ ਵਿੱਚ ਜੁਆਇੰਟ ਮੈਨੇਜਿੰਗ ਡਾਇਰੈਕਟਰ ਕਮ ਚੀਫ ਐਗਜ਼ੀਕਿਊਟਿਵ ਵਜੋਂ ਤਾਇਨਾਤ ਸੀ। ਦੱਸ ਦੇਈਏ ਕਿ ਸਰਕਾਰ ਨੇ ਅਜੇ ਤੱਕ ਸਾਬਕਾ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਦੀ ਨਿਯੁਕਤੀ ਨਹੀਂ ਕੀਤੀ ਹੈ।
----------- Advertisement -----------
ਸੁਰਭੀ ਮਲਿਕ ਹੋਣਗੇ ਲੁਧਿਆਣਾ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ
Published on
----------- Advertisement -----------
----------- Advertisement -----------












