ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਐਫਆਈਆਰ ਤੋਂ ਬਾਅਦ ਪੂਰੇ ਪੰਜਾਬ ਵਿੱਚ ਸਿਆਸਤ ਗਰਮਾ ਗਈ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਇਸ ਦਾ ਸਖ਼ਤ ਸ਼ਬਦਾਂ ਵਿਚ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਸਰਕਾਰ ਇਸ ਦਾ ਬਦਲਾ ਬਹੁਤ ਜਲਦ ਦੇਵੇਗੀ

ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਅੱਜ ਕਾਂਗਰਸ ਸਰਕਾਰ ਬਦਲਾਖੋਰੀ ਦੀ ਭਾਵਨਾ ਨਾਲ ਰਾਜਨੀਤੀ ਕਰ ਰਹੀ ਅਤੇ ਬਾਕੀ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਅਜਿਹਆਂ ਕੋਝੀਆਂ ਸਾਜ਼ਿਸ਼ਾਂ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਕੀਤੀਆਂ ਜਾ ਰਹੀਆਂ ਨੇ ਪਰ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਕੋਝੀਆਂ ਸਾਜ਼ਿਸ਼ਾਂ ਤੋਂ ਡਰਨ ਵਾਲਾ ਨਹੀਂ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਪੰਜਾਬ ਦੇ ਸਾਰੇ ਐੱਸਐੱਸਪੀ ਦਫ਼ਤਰਾਂ ਅੱਗੇ ਧਰਨੇ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕਰੇਗਾ












