June 28, 2026, 2:14 am
----------- Advertisement -----------
HomeNewsLatest Newsਪੰਜਾਬ ਤੋਂ ਬਾਅਦ ਹਰਿਆਣਾ 'ਚ 'ਆਪ' ਇਕੱਲਿਆਂ ਲੜੇਗੀ ਚੋਣਾਂ, ਸੰਸਦ ਸੁਸ਼ੀਲ ਗੁਪਤਾ...

ਪੰਜਾਬ ਤੋਂ ਬਾਅਦ ਹਰਿਆਣਾ ‘ਚ ‘ਆਪ’ ਇਕੱਲਿਆਂ ਲੜੇਗੀ ਚੋਣਾਂ, ਸੰਸਦ ਸੁਸ਼ੀਲ ਗੁਪਤਾ ਨੇ ਕੀਤੇ ਵੱਡੇ ਖੁਲਾਸੇ

Published on

----------- Advertisement -----------

ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦਾ ਸੂਬਾਈ ਸੰਗਠਨ ਭੰਗ ਕਰ ਦਿੱਤਾ ਗਿਆ ਹੈ। ਹੁਣ ਸੂਬੇ ਵਿੱਚ ਪਾਰਟੀ ਦਾ ਨਵਾਂ ਸੰਗਠਨ ਬਣਾਇਆ ਜਾਵੇਗਾ। ਪਾਰਟੀ ਦੇ ਨਿਰਦੇਸ਼ਾਂ ‘ਤੇ ਸੌਰਵ ਭਾਰਦਵਾਜ ਨੂੰ ਹਰਿਆਣਾ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਮਹਿੰਦਰ ਚੌਧਰੀ ਨੂੰ ਸਹਿ ਇੰਚਾਰਜ ਬਣਾਇਆ ਗਿਆ ਹੈ। ਇਹ ਗੱਲ ‘ਆਪ’ ਦੇ ਸੂਬਾ ਇੰਚਾਰਜ ਡਾ: ਸੁਸ਼ੀਲ ਗੁਪਤਾ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਹੀ।
ਆਉਣ ਵਾਲੇ ਸਮੇਂ ਵਿੱਚ ਜੇਜੇਪੀ ਨਾਲ ਗਠਜੋੜ ਬਾਰੇ ਉਨ੍ਹਾਂ ਕਿਹਾ ਕਿ ‘ਆਪ’ ਹਰਿਆਣਾ ‘ਚ ਇਕੱਲੇ ਹੀ ਚੋਣ ਲੜੇਗੀ। ਪਾਰਟੀ ਹਰਿਆਣਾ ਵਿੱਚ ਸ਼ਹਿਰੀ ਅਤੇ ਪੰਚਾਇਤੀ ਚੋਣਾਂ ਲੜੇਗੀ। ਇੰਚਾਰਜ ਡਾ: ਸੁਸ਼ੀਲ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 6 ਸਾਬਕਾ ਵਿਧਾਇਕ ਤੇ ਸਾਬਕਾ ਮੰਤਰੀਆਂ ਨੂੰ ਪਾਰਟੀ ‘ਚ ਸ਼ਾਮਲ ਕਰਨ ਦੀ ਤਿਆਰੀ ਹੋ ਚੁੱਕੀ ਹੈ। 40 ਸਾਬਕਾ ਵਿਧਾਇਕ ਅਤੇ ਹੋਰ ਵੀ ਕਈ ਪਾਰਟੀ ਦੇ ਸੰਪਰਕ ਵਿੱਚ ਹਨ।
ਜਿਨ੍ਹਾਂ ਉਪਰ ਭ੍ਰਿਸ਼ਟਾਚਾਰ ਦੇ ਦੋਸ਼ ਨਹੀਂ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਜਾਵੇਗਾ। ਇਸ ਦੇ ਲਈ ਅਸੀਂ ਸਰਵੇ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਜੇਜੇਪੀ-ਭਾਜਪਾ ਨੂੰ ਨਫ਼ਰਤ ਕਰਦੇ ਹਨ। ਦੇਸ਼ ਵਿੱਚ ਕਾਂਗਰਸ ਖਤਮ ਹੁੰਦੀ ਜਾ ਰਹੀ ਹੈ। ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਇਕ ਮਾਡਲ ਵਜੋਂ ਉਭਰੇਗਾ। ਆਮ ਆਦਮੀ ਪਾਰਟੀ ਹੁਣ ਹਰਿਆਣਾ ਵਿੱਚ ਵੀ ਬਦਲਾਅ ਲਿਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...