ਟੀ-20 ਵਿਸ਼ਵ ਕੱਪ ‘ਚ ਟੀਮ ਇੰਡੀਆ ਆਪਣਾ ਤੀਜਾ ਮੈਚ ਐਤਵਾਰ ਨੂੰ ਖੇਡੇਗੀ। ਪਰਥ ‘ਚ ਹੋਣ ਵਾਲੇ ਸੁਪਰ-12 ਗਰੁੱਪ-2 ਦੇ ਮੈਚ ‘ਚ ਭਾਰਤ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋਵੇਗਾ।
ਇੱਕ ਦਿਨ ਪਹਿਲਾਂ ਤੱਕ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਸੀ ਕਿ ਮੈਚ ਦੌਰਾਨ ਮੀਂਹ ਪੈ ਸਕਦਾ ਹੈ। ਹਾਲਾਂਕਿ ਹੁਣ ਸਥਿਤੀ ਬਦਲਦੀ ਨਜ਼ਰ ਆ ਰਹੀ ਹੈ। ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਵੈੱਬਸਾਈਟ AccuWeather ਦੀ ਤਾਜ਼ਾ ਰਿਪੋਰਟ ਮੁਤਾਬਕ ਮੈਚ ਦੌਰਾਨ ਬੱਦਲ ਛਾਏ ਰਹਿਣਗੇ ਪਰ ਮੀਂਹ ਦੀ ਸੰਭਾਵਨਾ ਘੱਟ ਹੈ।
ਇਸ ਦੇ ਨਾਲ ਹੀ ਜੇਕਰ ਭਾਰਤੀ ਟੀਮ ਮੈਚ ਦੀ ਸਥਿਤੀ ‘ਚ ਇਹ ਮੈਚ ਜਿੱਤ ਜਾਂਦੀ ਹੈ ਤਾਂ ਸੈਮੀਫਾਈਨਲ ‘ਚ ਉਸ ਦੀ ਐਂਟਰੀ ਦਾ ਦਾਅਵਾ ਕਾਫੀ ਮਜ਼ਬੂਤ ਹੋ ਜਾਵੇਗਾ। ਮੈਚ ਭਾਰਤੀ ਸਮੇਂ ਮੁਤਾਬਕ ਸ਼ਾਮ 4:30 ਵਜੇ ਸ਼ੁਰੂ ਹੋਵੇਗਾ।
ਟੀਮ ਇੰਡੀਆ 2014 ਤੋਂ ਬਾਅਦ ਪਹਿਲੀ ਵਾਰ ਟੀ-20 ਵਿਸ਼ਵ ਕੱਪ ‘ਚ ਦੱਖਣੀ ਅਫਰੀਕਾ ਦਾ ਸਾਹਮਣਾ ਕਰਨ ਜਾ ਰਹੀ ਹੈ। ਵਿਸ਼ਵ ਕੱਪ ‘ਚ ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 5 ਮੈਚ ਖੇਡੇ ਗਏ ਹਨ, ਜਿਨ੍ਹਾਂ ‘ਚੋਂ ਭਾਰਤ ਨੇ 4 ਮੈਚ ਜਿੱਤੇ ਹਨ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਨੇ ਸਿਰਫ ਇਕ ਮੈਚ ਜਿੱਤਿਆ ਹੈ। ਦੱਖਣੀ ਅਫਰੀਕਾ ਨੇ 2009 ਵਿਸ਼ਵ ਕੱਪ ਤੋਂ ਬਾਅਦ ਟੀ-20 ਵਿਸ਼ਵ ਕੱਪ ਵਿੱਚ ਭਾਰਤ ਖ਼ਿਲਾਫ਼ ਇੱਕ ਵੀ ਮੈਚ ਨਹੀਂ ਜਿੱਤਿਆ ਹੈ।
----------- Advertisement -----------
T20 ਵਿਸ਼ਵ ਕੱਪ: ਭਾਰਤ-ਦੱਖਣੀ ਅਫਰੀਕਾ ਮੈਚ : ਭਾਰਤ ਜਿੱਤ ਕੇ ਸੈਮੀਫਾਈਨਲ ‘ਚ ਜਗ੍ਹਾ ਪੱਕੀ ਕਰਨੀ ਚਾਹੇਗਾ
Published on
----------- Advertisement -----------
----------- Advertisement -----------