September 11, 2026, 1:40 pm
----------- Advertisement -----------
HomeNewsBreaking Newsਜ਼ਿਲ੍ਹਾ ਤਰਨਤਾਰਨ ਵਿੱਚ ਹੁਣ ਤੱਕ 2398 ਏਕੜ ਰਕਬੇ 'ਚ ਹੋ ਚੁੱਕੀ ਹੈ...

ਜ਼ਿਲ੍ਹਾ ਤਰਨਤਾਰਨ ਵਿੱਚ ਹੁਣ ਤੱਕ 2398 ਏਕੜ ਰਕਬੇ ‘ਚ ਹੋ ਚੁੱਕੀ ਹੈ ਝੋਨੇ ਦੀ ਸਿੱਧੀ ਬਿਜਾਈ

Published on

----------- Advertisement -----------

ਤਰਨ ਤਾਰਨ: ਡਿਪਟੀ ਕਮਿਸ਼ਨਰ ਤਰਨਤਾਰਨ ਸੰਦੀਪ ਕੁਮਾਰ ਆਈ. ਏ. ਐਸ, ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੂੰ ਆਪਣੇ ਵਿਭਾਗ ਦੀ ਪ੍ਰਗਤੀ ਰਿਪੋਰਟ ਦਿੰਦਿਆਂ ਬਲਾਕ ਖੇਤੀਬਾੜੀ ਅਫਸਰ, ਪੱਟੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਪਾਣੀ, ਸਮੇਂ ਅਤੇ ਲੇਬਰ ਦੀ ਬਚਤ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ।ਸਾਲ 2023 ਵਿੱਚ ਜ਼ਿਲਾ ਤਰਨਤਾਰਨ ਵਿੱਚ 1760 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ, ਪਰ ਸਾਲ 2024 ਵਿੱਚ ਹੁਣ ਤੱਕ 2398 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋ ਚੁੱਕੀ ਹੈ ਅਤੇ ਪਿਛਲੇ ਸਾਲ ਨਾਲੋਂ ਝੋਨੇ ਦੀ ਸਿੱਧੀ ਬਿਜਾਈ ਅਧੀਨ 638 ਏਕੜ ਰਕਬਾ ਵਧਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ।ਇਸ ਲਈ ਵਿਭਾਗ ਵਲੋਂ ਜ਼ਿਲੇ ਦੇ ਹਰੇਕ ਪਿੰਡ ਵਿੱਚ ਤਸਦੀਕੀ ਅਫਸਰ (ਵੈਰੀਫਾਈਰ ਅਫਸਰ) ਲਗਾਏ ਗਏ ਹਨ।ਜਿਨ੍ਹਾਂ ਵੱਲੋਂ ਪਹਿਲ਼ੀ ਅਤੇ ਦੂਜੀ ਤਸਦੀਕ ਕਰਨ ਉਪਰੰਤ ਹੀ ਕਿਸਾਨ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਲੈਣ ਦੇ ਯੋਗ ਹੋਣਗੇ ।
ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਨੇ ਵਿਭਾਗ ਵਲੋਂ ਕੀਤੀ ਜਾ ਰਹੀ ਪਲਾਂਟੇਸ਼ਨ ਬਾਰੇ ਪ੍ਰਗਤੀ ਰਿਪੋਰਟ ਦੱਸੀ ।ਡਿਪਟੀ ਡਾਇਰੈਕਟਰ ਡੇਅਰੀ, ਤਰਨਤਾਰਨ ਨੇ ਵਿਭਾਗ ਵਲੋਂ ਲਗਾਏ ਜਾ ਰਹੇ ਦੁੱਧ ਉਤਪਾਦਕ ਟਰੇਨਿੰਗ ਕੈਂਪਾਂ, ਦੁੱਧ ਟੈਸਟਿੰਗ ਬਾਰੇ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਪਸ਼ੂਆਂ ਦੀ ਕੀਤੀ ਜਾ ਰਹੀ ਵੈਕਸੀਨੇਸ਼ਨ, ਪਸ਼ੂ ਭਲਾਈ ਕੈਂਪਾਂ ਦੀ ਪ੍ਰਗਤੀ ਰਿਪੋਰਟ ਹਾਊਸ ਨੂੰ ਦੱਸੀ ਗਈ।ਇਸੇ ਤਰਾਂ੍ਹ ਹੀ ਸਹਾਇਕ ਡਾਇਰੈਕਟਰ ਮੱਛੀ ਪਾਲਣ, ਸਬ ਡਵੀਜ਼ਨ ਭੂਮੀ ਰੱਖਿਆ ਅਫਸਰ, ਤਰਨਤਾਰਨ ਨੇ ਆਪਣੇ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਦੌਰਾਨ ਜਾਣੂ ਕਰਵਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਟੀਚੇ ਅਨੁਸਾਰ ਆਪਣੇ ਸਾਰੇ ਕੰਮ ਮੁਕਮੰਲ ਕਰ ਲਏ ਜਾਣ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਕਿਸਾਨਾਂ ਨੂੰ ਪਹੁੰਚਾਇਆ ਜਾਵੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...