ਬਿੱਗ ਬੌਸ 15 ਦੀ ਜੇਤੂ ਅਤੇ ਟੀਵੀ ਦੀ ਖੂਬਸੂਰਤ ਅਦਾਕਾਰਾ ਤੇਜਸਵੀ ਪ੍ਰਕਾਸ਼ ਨੇ ਇੱਕ ਵਾਰ ਫਿਰ ਤੋਂ ਆਪਣਾ ਜਲਵਾ ਦਿਖਾਇਆ ਹੈ। ਨਾਗਿਨ-6 ਸਟਾਰ ਇਹ ਅਦਾਕਾਰਾ ਦੀ ਨਵੀਂ ਲੁੱਕ ਵਾਇਰਲ ਹੋ ਰਹੀ ਹੈ । ਜਿਸ ‘ਚ ਅਦਾਕਾਰਾ ਨੇ ਦੋ ਗੁੱਤਾਂ ਬਣਾਈਆਂ ਹੋਈਆਂ ਹਨ ਅਤੇ ਅਦਾਕਾਰਾ ਦੇ ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਖੂਬ ਕਮੈਂਟਸ ਕੀਤੇ ਜਾ ਰਹੇ ਹਨ । ਹਰ ਕੋਈ ਉਸ ਦੇ ਹੇਅਰ ਸਟਾਈਲ ਨੂੰ ਪਸੰਦ ਕਰ ਰਿਹਾ ਹੈ । ਇਸ ਵੀਡੀਓ ਨੂੰ ਵਾਇਰਲ ਭਿਆਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਵੱਲੋਂ ਕਮੈਂਟਸ ਦੀ ਬਰਸਾਤ ਕੀਤੀ ਜਾ ਰਹੀ ਹੈ । ਦੱਸ ਦਈਏ ਕਿ ਕਰਣ ਕੁੰਦਰਾ ਅਤੇ ਤੇਜਸਵੀ ਪ੍ਰਕਾਸ਼ ਲਗਾਤਾਰ ਸੁਰਖੀਆਂ ‘ਚ ਹਨ ਅਤੇ ਦੋਵੇਂ ਕਈ ਪ੍ਰੋਜੈਕਟਸ ‘ਚ ਇੱਕਠੇ ਕੰਮ ਵੀ ਕਰ ਰਹੇ ਹਨ । ਕੁਝ ਦਿਨ ਪਹਿਲਾਂ ਤਾਂ ਦੋਵਾਂ ਦੇ ਵਿਆਹ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ । ਤੇਜਸਵੀ ਪ੍ਰਕਾਸ਼ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਬਿੱਗ ਬੌਸ ‘ਚ ਕਾਫੀ ਸੁਰਖੀਆਂ ਵਟੋਰੀਆਂ ਸਨ ਅਤੇ ਇਸ ਦੇ ਨਾਲ ਹੀ ਨਾਗਿਨ -6 ‘ਚ ਅਦਾਕਾਰਾ ਦੀ ਪਰਫਾਰਮੈਂਸ ਵੀ ਵੇਖਣ ਲਾਇਕ ਹੈ । ਕਰਣ ਕੁੰਦਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ ਕਈ ਸੀਰੀਅਲਸ ‘ਚ ਕੰਮ ਕਰ ਚੁੱਕੇ ਹਨ ।












