ਤੇਲੰਗਾਨਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਯੂਕਰੇਨ ਤੋਂ ਵਾਪਸ ਆਏ ਮੈਡੀਕਲ ਵਿਦਿਆਰਥੀਆਂ ਦੀ ਅਗਲੇਰੀ ਪੜ੍ਹਾਈ ਦਾ ਖਰਚਾ ਸਹਿਣ ਕਰੇਗੀ। ਰੂਸ-ਯੂਕਰੇਨ ਯੁੱਧ ਕਾਰਨ ਕਈ ਲੋਕਾਂ ਨੂੰ ਯੂਕਰੇਨ ਛੱਡਣਾ ਪਿਆ ਹੈ। ਇਸ ਵਿਚ ਭਾਰਤੀ ਵਿਦਿਆਰਥੀ ਵੀ ਸ਼ਾਮਲ ਹਨ, ਜੋ ਉਥੇ ਰਹਿੰਦਿਆਂ ਡਾਕਟਰੀ ਦੀ ਪੜ੍ਹਾਈ ਕਰ ਰਹੇ ਸਨ।
ਇਸ ਤੋਂ ਪਹਿਲਾਂ ਐਨਐਮਸੀ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਸੀ। ਕਮਿਸ਼ਨ ਨੇ ਕਿਹਾ ਸੀ ਕਿ ਆਪਣੀ ਡਿਗਰੀ ਪੂਰੀ ਕਰ ਚੁੱਕੇ ਮੈਡੀਕਲ ਵਿਦਿਆਰਥੀਆਂ ਨੂੰ ਭਾਰਤ ਵਿੱਚ ਇੰਟਰਨਸ਼ਿਪ ਕਰਨ ਦਾ ਮੌਕਾ ਮਿਲੇਗਾ। ਵਿਦੇਸ਼ਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਇੰਟਰਨਸ਼ਿਪ ਦੀਆਂ 7.5% ਸੀਟਾਂ ਵੀ ਨਿਰਧਾਰਤ ਕੀਤੀਆਂ ਗਈਆਂ ਹਨ।
----------- Advertisement -----------
ਤੇਲੰਗਾਨਾ ਸਰਕਾਰ ਵਲੋਂ ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚਾ ਚੁੱਕਣ ਦਾ ਫੈਸਲਾ
Published on
----------- Advertisement -----------
----------- Advertisement -----------












