June 9, 2026, 9:12 pm
----------- Advertisement -----------
HomeNewsLatest Newsਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ: ਕੈਪਟਨ ਅਮਰਿੰਦਰ

ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ: ਕੈਪਟਨ ਅਮਰਿੰਦਰ

Published on

----------- Advertisement -----------

ਚੰਡੀਗੜ੍ਹ, 22 ਦਸੰਬਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ। ਪਾਕਿਸਤਾਨ ਦੇ ਨਾਲ ਉਦੋਂ ਤੱਕ ਬਿਜ਼ਨੈੱਸ ਤੇ ਵਪਾਰ ਕਰਨ ਦਾ ਸਵਾਲ ਹੀ ਨਹੀਂ ਉੱਠਦਾ, ਜਕੋ ਤਕੋ ਉਹ ਅੱਤਵਾਦ ਨੂੰ ਫੰਡਿੰਗ ਕਰਨਾ ਅਤੇ ਬਾਰਡਰਾਂ ਤੇ ਸਾਡੇ ਸਿਪਾਹੀਆਂ ਨੂੰ ਮਾਰਨਾ ਬੰਦ ਨਹੀਂ ਕਰਦਾ। ਇੱਥੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਪਾਕਿਸਤਾਨ ਤੋਂ ਸ਼ਾਂਤੀ ਨੂੰ ਖ਼ਤਰੇ ਵਿਚਾਲੇ ਪੰਜਾਬ ਚ ਸੁਰੱਖਿਆ ਦੀ ਗੰਭੀਰ ਸਥਿਤੀ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਕਈ ਅੱਤਵਾਦੀ ਗੁੱਟਾਂ ਦੇ ਸਲੀਪਰ ਸੈੱਲ ਸਰਗਰਮ ਹਨ ਅਤੇ ਉਹ ਪੰਜਾਬ ਚ ਮਾਹੌਲ ਵਿਗਾੜਨ ਲਈ ਆਈਐਸਆਈ ਦੀ ਮਦਦ ਕਰ ਰਹੇ ਹਨ।
ਇਸ ਲੜੀ ਹੇਠ, ਸਾਬਕਾ ਮੁੱਖ ਮੰਤਰੀ ਨੇ ਪਾਕਿਸਤਾਨ ਤੋਂ ਸੀਮਾ ਪਾਰ ਕਰਕੇ ਵੱਡੀ ਗਿਣਤੀ ਚ ਹਥਿਆਰ ਅਤੇ ਗੋਲਾ ਬਾਰੂਦ ਦੀ ਘੁਸਪੈਠ ਹੋਣ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਾਡੀਆਂ ਸੁਰੱਖਿਆ ਫੋਰਸਾਂ ਦੇ ਨੋਟਿਸ ਚ ਆਇਆ ਇਹ ਸਿਰਫ਼ ਇਕ ਮਾਮਲਾ ਹੈ ਅਤੇ ਅਸੀਂ ਇਸ ਗੱਲ ਦਾ ਅੰਦਾਜ਼ਾ ਲਗਾ ਸਕਦੇ ਹਾਂ ਕਿ ਕੀ ਕੁਝ ਉਨ੍ਹਾਂ ਦੀ ਅੱਖਾਂ ਤੋਂ ਬਚ ਕੇ ਨਿਕਲ ਗਿਆ। ਉਹ ਹੈਰਾਨ ਹਨ ਕਿ ਕਿਉਂ ਪੰਜਾਬ ਸਰਕਾਰ ਲਗਾਤਾਰ ਸੁਰੱਖਿਆ ਦੇ ਮੁੱਦੇ ਨੂੰ ਨਕਾਰਨ ਦਾ ਰਵੱਈਆ ਅਪਣਾਏ ਹੋਏ ਹੈ।
ਕੈਪਟਨ ਅਮਰਿੰਦਰ ਨੇ ਹਾਲ ਹੀ ਚ ਸ੍ਰੀ ਦਰਬਾਰ ਸਾਹਿਬ ਚ ਬੇਅਦਬੀ ਦੀ ਕੋਸ਼ਿਸ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਲੋਕਾਂ ਨੂੰ ਧਾਰਮਿਕ ਆਧਾਰ ਤੇ ਵੰਡਣ ਦੀ ਕੋਸ਼ਿਸ਼ ਹੈ ਤੇ ਸੂਬੇ ਚ ਸ਼ਾਂਤੀ ਦਾ ਮਾਹੌਲ ਵਿਗਾੜ ਸਕਦੀ ਹੈ। ਉਨ੍ਹਾਂ ਕਿਹਾ ਕਿ ਆਈਐਸਆਈ ਵਰਗੀਆਂ ਕਈ ਵਿਦੇਸ਼ੀ ਏਜੰਸੀਆਂ ਕਈ ਵੱਖਵਾਦੀ ਅਤੇ ਅੱਤਵਾਦੀ ਸਲੀਪਰ ਸੈੱਲਾਂ ਦੇ ਸਹਿਯੋਗ ਨਾਲ ਸਰਗਰਮ ਹਨ, ਜਿਹੜੇ ਅਜਿਹੀ ਸਥਿਤੀ ਬਣਨ ਦਾ ਇੰਤਜ਼ਾਰ ਕਰ ਰਹੇ ਹ
ਉਨ੍ਹਾਂ ਨੇ ਕਿਹਾ ਕਿ ਦੱਖਣ ਏਸ਼ੀਆ ਚ ਸੁਰੱਖਿਆ ਨੀਤੀ ਚ ਬਦਲਾਅ ਨਾਲ ਚੀਨ ਤੇ ਪਾਕਿਸਤਾਨ ਇਕੱਠੇ ਆ ਚੁੱਕੇ ਹਨ, ਜਿਹੜੇ ਲਗਪਗ ਇੱਕ ਦੇਸ਼ ਬਣ ਚੁੱਕੇ ਹਨ। ਅਜਿਹੇ ਵਿੱਚ ਭਾਰਤ ਨੂੰ ਹੋਰ ਅਲਰਟ ਰਹਿਣ ਦੀ ਲੋੜ ਹੈ। ਪੰਜਾਬ ਦੀ ਭੂਗੋਲਿਕ ਸਥਿਤੀ ਦੇ ਮੱਦੇਨਜ਼ਰ ਸੂਬੇ ਨੂੰ ਹੁਣ ਹੋਰ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ।
ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਚੀਨ ਨੇ ਪਾਕਿਸਤਾਨ ਚ 29 ਬਿਲੀਅਨ ਡਾਲਰ ਦਾ ਨਿਵੇਸ਼ ਕੀਤਾ ਸੀ। ਜਿਸ ਨੇ ਉਥੇ ਹਾਈਵੇ ਤੇ ਸੁਰੰਗਾਂ ਬਣਾ ਕੇ ਵੱਡੇ ਪੱਧਰ ਤੇ ਇੰਫਰਾਸਟਰੱਕਚਰ ਤਿਆਰ ਕੀਤਾ, ਜਿਹੜਾ ਚੀਨ ਦੇ ਸਾਮਾਨ ਨੂੰ ਸਿੱਧੇ ਗਵਾਦਰ ਪੋਰਟ ਤੇ ਲੈ ਕੇ ਜਾਂਦੇ ਹਨ ਅਤੇ ਉਸਦੀ ਸੈਂਟਰਲ ਏਸ਼ੀਆ ਤਕ ਪਹੁੰਚ ਬਣਾਉਂਦੇ ਹਨ। ਇਸ ਤਰ੍ਹਾਂ ਅਫ਼ਗਾਨਿਸਤਾਨ ਨੂੰ ਵਿੱਤੀ ਮਦਦ ਦੀ ਬਹੁਤ ਲੋੜ ਹੈ ਅਤੇ ਚੀਨ ਇਹ ਕਰਨ ਨੂੰ ਤਿਆਰ ਹੈ, ਜਿਹੜਾ ਤਾਲਿਬਾਨ ਤੋਂ ਭਾਰਤ ਲਈ ਇੱਕ ਹੋਰ ਚਿੰਤਾ ਦਾ ਕਾਰਨ ਬਣ ਸਕਦਾ ਹੈ, ਜਿਸਨੂੰ ਚੀਨ ਵੱਲੋਂ ਭਾਰਤ ਚ ਘੁਸਪੈਠ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ।
ਰੱਖਿਆ ਅਤੇ ਕੂਟਨੀਤਕ ਮਾਮਲਿਆਂ ਚ ਮਹਾਰਤ ਰੱਖਣ ਵਾਲੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਡਰੋਨਸ ਨੂੰ ਮਾਰ ਸੁੱਟਣ ਲਈ ਹੋਰ ਮਜ਼ਬੂਤ ਮਿਸਾਈਲ ਸਿਸਟਮ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਰੋਨ ਦੀ ਦੂਰੀ ਤੈਅ ਕਰਨ ਅਤੇ ਸਾਮਾਨ ਲਿਜਾਣ ਦੀ ਸਮਰੱਥਾ ਵਧਾਈ ਜਾ ਰਹੀ ਹੈ। ਇਹ ਦੇਸ਼ ਦੀ ਸੁਰੱਖਿਆ ਲਈ ਵੱਡਾ ਖਤਰਾ ਹੈ, ਕਿਉਂਕਿ ਇਸ ਨਾਲ ਪਾਕਿਸਤਾਨ ਨੂੰ ਨਸ਼ੇ ਅਤੇ ਹਥਿਆਰਾਂ ਦੀ ਭਾਰਤ ਚ ਤਸਕਰੀ ਕਰਨ ਲਈ ਇੱਕ ਹੋਰ ਰਸਤਾ ਮਿਲ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...