September 14, 2026, 5:36 pm
----------- Advertisement -----------
HomeNewsLatest Newsਸੂਬੇ ਦੀਆਂ 232 ਮੰਡੀਆਂ 31 ਮਈ ਤੱਕ ਚਾਲੂ ਰਹਿਣਗੀਆਂ

ਸੂਬੇ ਦੀਆਂ 232 ਮੰਡੀਆਂ 31 ਮਈ ਤੱਕ ਚਾਲੂ ਰਹਿਣਗੀਆਂ

Published on

----------- Advertisement -----------

ਚੰਡੀਗੜ੍ਹ 15 ਮਈ 2022 : – ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਅੱਜ ਸੂਬੇ ਦੀਆਂ 232 ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕਾਰਜ 31 ਮਈ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਪੰਜਾਬ ਵੱਲੋਂ ਇਹ ਐਲਾਨ ਕੇਂਦਰੀ ਵਣਜ ਮੰਤਰਾਲੇ ਵੱਲੋਂ ਕਣਕ ਦੇ ਨਿਰਯਾਤ ‘ਤੇ ਪਾਬੰਦੀ ਲਗਾਉਣ ਦੇ ਹਾਲ ਹੀ ਦੇ ਫੈਸਲੇ ਦੇ ਪ੍ਰਭਾਵਾਂ ਦੀ ਜਾਂਚ ਕਰਨ ਤੋਂ ਬਾਅਦ ਕੀਤਾ ਗਿਆ ਹੈ। ਖੁਰਾਕ ਮੰਤਰੀ ਨੇ ਕਿਹਾ ਕਿ ਕਣਕ ਦੀ ਬਰਾਮਦ ’ਤੇ ਰੋਕ ਦੇ ਨਤੀਜੇ ਵਜੋਂ ਘਰੇਲੂ ਮੰਡੀ ਵਿੱਚ ਕਣਕ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਨਤੀਜੇ ਵਜੋਂ ਕੁਝ ਕਿਸਾਨ ਜਿਨ੍ਹਾਂ ਨੇ ਬਾਅਦ ਵਿੱਚ ਚੰਗੇ ਭਾਅ ਮਿਲਣ ਦੀ ਉਮੀਦ ਵਿੱਚ ਕਣਕ ਦੀ ਫ਼ਸਲ ਭੰਡਾਰ ਕੀਤੀ ਸੀ, ਨੂੰ ਸਾਇਦ ਹੁਣ ਮੁੜ ਸੋਚ-ਵਿਚਾਰ ਕੇ ਆਪਣੀ ਫ਼ਸਲ ਵੇਚਣੀ ਪਵੇ। ਇਸ ਲਈ ਇਹ ਮਹੱਤਵਪੂਰਨ ਸੀ ਕਿ ਐਮਐਸਪੀ ’ਤੇ ਸਰਕਾਰੀ ਖਰੀਦ ਦੀ ਸਹੂਲਤ ਉਨ੍ਹਾਂ ਲਈ ਉਪਲਬਧ ਰਹੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਝੱਲਣਾ ਪਵੇ।

ਕਟਾਰੁਚਕ ਨੇ ਕਿਹਾ ਕਿ ਨਿਰਯਾਤ ‘ਤੇ ਪਾਬੰਦੀ ਦੇ ਨਤੀਜੇ ਵਜੋਂ ਘਰੇਲੂ ਬਾਜ਼ਾਰ ਵਿੱਚ ਕਣਕ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਨਤੀਜੇ ਵਜੋਂ ਕੁਝ ਕਿਸਾਨ, ਜਿਨ੍ਹਾਂ ਨੇ ਬਾਅਦ ਵਿੱਚ ਉੱਚੀਆਂ ਕੀਮਤਾਂ ਪ੍ਰਾਪਤ ਕਰਨ ਦੀ ਉਮੀਦ ਵਿੱਚ ਉਪਜ ਨੂੰ ਸਟੋਰ ਕੀਤਾ ਹੈ, ਹੁਣ ਮੁੜ ਵਿਚਾਰ ਕਰ ਸਕਦੇ ਹਨ। ਮੰਡੀਆਂ ਦੇ ਕੰਮਕਾਜ ’ਤੇ ਟਿੱਪਣੀ ਕਰਦਿਆਂ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜ੍ਹੀ ਦੇ ਸੀਜਨ ਦੌਰਾਨ ਸੂਬੇ ’ਚ 2292 ਮੰਡੀਆਂ ਨੂੰ ਚਾਲੂ ਕੀਤਾ ਸੀ ਪਰ ਸੂਬੇ ਦੇ ਕੁਝ ਹਿੱਸਿਆਂ ’ਚ ਕਣਕ ਦੀ ਆਮਦ ’ਚ ਆਈ ਭਾਰੀ ਗਿਰਾਵਟ ਦੇ ਮੱਦੇਨਜ਼ਰ ਹਾਲ ਹੀ ਦੇ ਦਿਨਾਂ ਵਿੱਚ 2060 ਮੰਡੀਆਂ ਨੂੰ ਯੋਜਨਾਬੱਧ ਅਤੇ ਪੜਾਅਵਾਰ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਇਸ ਸਮੇਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 232 ਮੰਡੀਆਂ ਚਾਲੂ ਹਨ।

ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਖਰੀਦ ਬੰਦ ਕਰਨ ਦੀ ਅਧਿਸੂਚਿਤ ਮਿਤੀ 31 ਮਈ ਸੀ, ਪਰ ਹਾਲ ਹੀ ਦੇ ਦਿਨਾਂ ਵਿੱਚ ਕਣਕ ਦੀ ਆਮਦ ਦੀ ਮੱਠੀ ਰਫਤਾਰ ਨੂੰ ਦੇਖਦੇ ਹੋਏ 12 ਮਈ ਨੂੰ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ ਬੇਨਤੀ ਕੀਤੀ ਗਈ ਕਿ ਸੀ ਕਿ ਮੰਡੀਆਂ ਨੂੰ ਸਮੇਂ ਤੋਂ ਪਹਿਲਾਂ 17 ਮਈ ਤੋਂ ਬੰਦ ਕਰਨ ਦੀ ਇਜਾਜਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਹੁਣ ਰਸਮੀ ਤੌਰ ’ਤੇ ਇਹ ਬੇਨਤੀ ਵਾਪਸ ਲੈ ਲਈ ਹੈ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ 232 ਮੰਡੀਆਂ 31 ਮਈ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਚਾਲੂ ਰਹਿਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...