ਪੰਜਾਬ ਵਿਧਾਨ ਸਭਾ ਚੋਣਾਂ ‘ਚ ਕੁੱਝ ਦਿਨ ਹੀ ਬਾਕੀ ਰਹਿ ਗਏ ਹਨ ਅਜਿਹੇ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਪਠਾਨਕੋਟ ਹਲਕੇ ਤੋਂ ਟੀਨਾ ਚੌਧਰੀ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਟੀਨਾ ਚੌਧਰੀ ਨੇ ਪਾਰਟੀ ‘ਤੇ ਆਪਣੇ ਦੁਆਰਾ ਕੀਤੇ ਕੰਮਾਂ ਨੂੰ ਅਣਦੇਖਾ ਕਰਨ ਦਾ ਦੋਸ਼ ਲਾਉਂਦਿਆਂ ਅਸਤੀਫਾ ਦਿੱਤਾ।













