October 6, 2026, 3:41 pm
----------- Advertisement -----------
HomeNewsLatest NewsIPL 2022 : ਅੱਜ ਪੰਜਾਬ ਕਿੰਗਜ਼ ਦਾ ਮੁਕਾਬਲਾ ਗੁਜਰਾਤ ਟਾਇਟਨਸ ਨਾਲ

IPL 2022 : ਅੱਜ ਪੰਜਾਬ ਕਿੰਗਜ਼ ਦਾ ਮੁਕਾਬਲਾ ਗੁਜਰਾਤ ਟਾਇਟਨਸ ਨਾਲ

Published on

----------- Advertisement -----------

ਆਈਪੀਐਲ ਦੇ 48ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਸ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਗੁਜਰਾਤ ਟਾਈਟਨਸ 9 ਮੈਚਾਂ ਵਿੱਚ ਅੱਠ ਜਿੱਤਾਂ ਨਾਲ 16 ਅੰਕਾਂ ਨਾਲ ਪਹਿਲੇ ਸਥਾਨ ‘ਤੇ ਬਰਕਰਾਰ ਹੈ। ਉਸਦੀ ਨੈੱਟ ਰਨ ਰੇਟ +0.377 ਹੈ।
ਦੂਜੇ ਪਾਸੇ ਪੰਜਾਬ ਕਿੰਗਜ਼ 9 ਮੈਚ ਖੇਡ ਕੇ ਚਾਰ ਮੈਚ ਜਿੱਤਣ ‘ਚ ਕਾਮਯਾਬ ਰਹੀ ਹੈ ਅਤੇ ਇਸ ਸਮੇਂ 8 ਅੰਕਾਂ ਨਾਲ ਅੰਕ ਸੂਚੀ ‘ਚ ਸੱਤਵੇਂ ਸਥਾਨ ‘ਤੇ ਹੈ। ਉਸਦੀ ਨੈੱਟ ਰਨ-ਰੇਟ -0.470 ਹੈ।
ਜਦੋਂ ਪੰਜਾਬ ਨੇ ਚੇਨਈ ਨੂੰ 11 ਦੌੜਾਂ ਨਾਲ ਹਰਾਇਆ ਤਾਂ ਅਜਿਹਾ ਲੱਗ ਰਿਹਾ ਸੀ ਕਿ ਉਹ ਟੂਰਨਾਮੈਂਟ ‘ਚ ਵਾਪਸੀ ਕਰ ਸਕਦਾ ਹੈ। ਪਰ ਆਪਣੇ ਅਗਲੇ ਮੈਚ ਵਿੱਚ ਪੰਜਾਬ ਕਿੰਗਜ਼ ਲਖਨਊ ਸੁਪਰ ਜਾਇੰਟਸ ਤੋਂ 20 ਦੌੜਾਂ ਨਾਲ ਹਾਰ ਗਈ। ਪੰਜਾਬ ਦੀ ਕਹਾਣੀ ਸਾਲ ਦਰ ਸਾਲ ਇਹੋ ਜਿਹੀ ਹੀ ਰਹੀ ਹੈ। ਇਸ ਟੀਮ ਦੇ ਖਿਡਾਰੀ ਕੁਝ ਸ਼ਾਨਦਾਰ ਪ੍ਰਦਰਸ਼ਨ ਕਰਕੇ ਉਮੀਦ ਪੈਦਾ ਕਰਦੇ ਹਨ ਅਤੇ ਫਿਰ ਆਖਰੀ ਸਮੇਂ ‘ਤੇ ਪ੍ਰਸ਼ੰਸਕਾਂ ਨੂੰ ਨਿਰਾਸ਼ ਕਰਦੇ ਹਨ।
ਜੇਕਰ ਪੰਜਾਬ ਨੇ ਚੋਟੀ ਦੀਆਂ 4 ਟੀਮਾਂ ‘ਚ ਜਗ੍ਹਾ ਬਣਾਉਣੀ ਹੈ ਤਾਂ ਇਸ ਦੇ ਹਰ ਖਿਡਾਰੀ ਨੂੰ ਆਪਣੀ ਭੂਮਿਕਾ ਨੂੰ ਸਮਝ ਕੇ ਜਿੱਤ ‘ਚ ਯੋਗਦਾਨ ਪਾਉਣਾ ਹੋਵੇਗਾ।
ਪੰਜਾਬ ਦੇ ਖਿਲਾਫ ਅੱਜ ਦੇ ਮੈਚ ‘ਚ ਗੁਜਰਾਤ ਦੀ ਟੀਮ ਮੈਨੇਜਮੈਂਟ ਕੁਝ ਅਜਿਹੇ ਖਿਡਾਰੀਆਂ ਨੂੰ ਮੌਕਾ ਦੇ ਸਕਦੀ ਹੈ, ਜਿਨ੍ਹਾਂ ਨੂੰ ਹੁਣ ਤੱਕ ਖੇਡਣ ਦਾ ਮੌਕਾ ਨਹੀਂ ਮਿਲਿਆ। ਇਸ ਦਾ ਫਾਇਦਾ ਇਹ ਹੋਵੇਗਾ ਕਿ ਜੇਕਰ ਪਲੇਆਫ ਦੌਰਾਨ ਕਿਸੇ ਕਾਰਨ ਟੀਮ ਦੇ ਸੁਮੇਲ ਨੂੰ ਬਦਲਣਾ ਪੈਂਦਾ ਹੈ ਤਾਂ ਗੁਜਰਾਤ ਕੋਲ ਪਹਿਲਾਂ ਤੋਂ ਹੀ ਵਿਕਲਪ ਤਿਆਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...