ਪੰਜਾਬ ਵਿਧਾਨ ਸਭਾ ਚੋਣ-2022 ਲਈ ਸਿਆਸਤ ਸ਼ੁਮਾਰ ‘ਤੇ ਹੈ। ਸਿਆਸੀ ਦਲ ਪੂਰੀ ਵਾਹ ਲਾ ਰਹੇ ਨੇ ਵੋਟਰਾਂ ਨੂੰ ਭਰਮਾਉਣ ਲਈ। ਓਧਰ, ਚੋਣ ਕਮਿਸ਼ਨ ਸਣੇ ਸ਼ਾਸਨ-ਪ੍ਰਸ਼ਾਸਨ ਵੀ ਤਿਆਰੀਆਂ ਵਿੱਚ ਰੁੱਝਿਆ ਹੋਇਆ ਹੈ। ਅੱਜ ਅਸੀਂ ਤੁਹਾਡੇ ਲਈ ਚੋਣਾਂ ਨਾਲ ਸਬੰਧਤ ਗਤੀਵਿਧੀਆਂ ਲੈ ਕੇ ਆਏ ਹਾ। ਤਾਂ ਜੋ ਤੁਸੀ ਆਪਣੇ ਸ਼ਹਿਰ, ਪਿੰਡ ਜਾਂ ਹਲਕੇ ਦੀ ਸਰਗਰਮੀ ਤੋਂ ਜਾਣੂ ਹੋ ਸਕੋ। ਅੱਜ ਦੇ ਚੋਣ ਰੁਝੇਵੇਂ ਪੇਸ਼ ਹਨ, ਸ਼ੁਰੂ ਕਰਦੇ ਹਾਂ ਚੰਡੀਗੜ੍ਹ ਨਗਰ ਨਿਗਮ ਦੇ ਚੋਣ ਨਤੀਜਿਆਂ ਤੋੋਂ…

1.ਚੰਡੀਗੜ੍ਹ ਨਗਰ ਨਿਗਮ ਚੋਣਾਂ 2021 ‘ਚ ਪਹਿਲੀ ਚੋਣ ਲੜਣ ਵਾਲੀ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਕੇ ਭਾਰਤੀ ਜਨਤਾ ਪਾਰਟੀ ਨੂੰ ਹਰਾ ਦਿੱਤਾ ਹੈ। ਆਪ ਨੇ ਧਮਾਕੇਦਾਰ ਐਂਟਰੀ ਕਰਕੇ ਪਹਿਲੀ ਵਾਰ ਚੋਣ ਲੜਦਿਆਂ 14 ਸੀਟਾਂ ਜਿੱਤੀਆਂ ਹਨ। ਭਾਜਪਾ ਨੂੰ ਸਿਰਫ਼ 12 ਸੀਟਾਂ ਮਿਲੀਆਂ ਹਨ। ਕਾਂਗਰਸ ਸਿਰਫ਼ 8 ਸੀਟਾਂ ਹੀ ਜਿੱਤ ਸਕੀ। ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ ਇੱਕ ਸੀਟ ਮਿਲੀ ਹੈ। ਇਸ ਤਰਾਂ 35 ਵਾਰਡਾਂ ਵਾਲੀ ਨਗਰ ਨਿਗਮ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਹੈ। ਬਹੁਮਤ ਲਈ 19 ਸੀਟਾਂ ਦੀ ਲੋੜ ਸੀ। ਸ਼ੁੱਕਰਵਾਰ ਨੂੰ 35 ਵਾਰਡਾਂ ਵਾਲੀ ਨਗਰ ਨਿਗਮ ਚੰਡੀਗੜ੍ਹ ਲਈ ਕੁੱਲ 6,33,475 ਯੋਗ ਵਿਅਕਤੀਆਂ ਵਿੱਚੋਂ 60% ਨੇ ਆਪਣੀ ਵੋਟ ਪਾਈ ਸੀ। ਚੋਣ ਅਧਿਕਾਰੀ ਅਨੁਸਾਰ 2016 ਦੀਆਂ ਚੋਣਾਂ ਨਾਲੋਂ 0.5 ਫੀਸਦੀ ਵੱਧ ਵੋਟਿੰਗ ਹੋਈ। ਇਸ ਵਾਰ ਸ਼ਹਿਰ ਵਿਚ ਆਮ ਆਦਮੀ ਪਾਰਟੀ (ਆਪ) ਦੇ ਸਾਰੇ 35 ਵਾਰਡਾਂ ਤੋਂ ਚੋਣ ਮੈਦਾਨ ਵਿਚ ਉਤਰਨ ਨਾਲ ਤਿੰਨ-ਕੋਣੀ ਲੜਾਈ ਦੇਖਣ ਨੂੰ ਮਿਲੀ ਹੈ। ਸੱਤਾਧਾਰੀ ਭਾਜਪਾ ਨੇ ਪਿਛਲੇ ਛੇ ਸਾਲਾਂ ਵਿੱਚ ਵਿਕਾਸ ਅਤੇ ਇਸ ਦੀਆਂ ਪ੍ਰਾਪਤੀਆਂ ਨੂੰ ਆਪਣਾ ਮੁੱਖ ਪ੍ਰਚਾਰ ਏਜੰਡਾ ਬਣਾਇਆ ਹੈ। ਕਾਂਗਰਸ, ਭਾਜਪਾ ਤੋਂ ਲਗਾਤਾਰ ਤਿੰਨ ਚੋਣਾਂ ਹਾਰ ਗਈ। ਸੱਤਾ ਵਿਰੋਧੀ ਮੁਹਿੰਮ ‘ਤੇ ਆਧਾਰਿਤ, ਭਗਵਾ ਪਾਰਟੀ ‘ਸਿਟੀ ਬਿਊਟੀਫੁੱਲ’ ਦਾ ਟੈਗ ਬਰਕਰਾਰ ਰੱਖਣ ਵਿਚ ਬੁਰੀ ਤਰ੍ਹਾਂ ਅਸਫਲ ਰਹੀ। ‘ਆਪ’ ਦੀ ਮੁਹਿੰਮ ਮੁੱਖ ਤੌਰ ‘ਤੇ ਸ਼ਹਿਰ ਵਿੱਚ ਆਪਣੇ ਸਫਲ “ਦਿੱਲੀ ਮਾਡਲ” ਨੂੰ ਦੁਹਰਾਉਣ ‘ਤੇ ਕੇਂਦਰਿਤ ਸੀ।

- ਚੋਣਾਂ ਨੂੰ ਲੈਕੇ ਸਿਆਸੀ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ।ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਗਈ। ਗ੍ਰਹਿ ਮੰਤਰੀ ਦੀ ਰਿਹਾਇਸ਼ ਤੇ ਹੀ ਮੀਟਿੰਗ ਹੋਈ।ਇਸ ਮੌਕੇ ਗਜੇਂਦਰ ਸ਼ੇਖਾਵਤ , ਜੇਪੀ ਨੱਢਾ, ਸੁਖਦੇਵ ਸਿੰਘ ਢੀਂਡਸਾ ਮੌਜੂਦ ਰਹੇ। ਜਾਣਕਾਰੀ ਮੁਤਾਬਕ ਭਾਜਪਾ, ਕੈਪਟਨ ਤੇ ਢੀਂਡਸਾ ਮਿਲ ਕੇ ਚੋਣ ਲੜਣਗੇ ਤੇ ਕਮੇਟੀ ਬਣਾ ਕੇ ਸੀਟਾਂ ਦੀ ਵੰਡ ਦਾ ਫੈਸਲਾ ਕੀਤਾ ਜਾਵੇਗਾ।ਇਸ ਤੋਂ ਇਲਾਵਾ ਤਿੰਨਾਂ ਪਾਰਟੀਆਂ ਦਾ ਜੁਆਇੰਟ ਚੋਣ ਮਨੋਰਥ ਪੱਤਰ ਹੋਵੇਗਾ।ਬਹਿਰਾਲ ਜਾਣਕਾਰੀ ਮੁਤਾਬਕ ਤਿੰਨਾਂ ਪਾਰਟੀਆਂ ਦਾ ਮੁੱਖ ਮੰਤਰੀ ਚਿਹਰਾ ਫਿਲਹਾਲ ਫਾਈਨਲ ਨਹੀਂ ਕੀਤਾ ਗਿਆ।
3.ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਦੇਵ ਸਿੰਘ ਸਿਰਸਾ ਨੇ ਗੁਰਨਾਮ ਸਿੰਘ ਚੜੂਨੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਤੇ ਜੰਮ ਕੇ ਨਿਸ਼ਾਨੇ ਸਾਧੇ। ਗੁਰਨਾਮ ਸਿੰਘ ਚੜੂਨੀ ਵੱਲੋਂ ਬਣਾਈ ਗਈ ਸਿਆਸੀ ਪਾਰਟੀ ਤੇ ਪ੍ਰਤੀਕਿਰਿਆ ਦਿੰਦਿਆਂ ਉਹਨਾਂ ਕਿਹਾ ਕਿ ਚੋਣਾਂ ਲੜਨਾ ਸੰਯੁਕਤ ਕਿਸਾਨ ਮੋਰਚਾ ਦੀ ਨੀਤੀ ਨਹੀਂ ਹੈ।ਉਹਨਾਂ ਕਿਹਾ ਕਿ ਪਾਰਟੀ ਬਣਾਉਣ ਦਾ ਫੈਸਲਾ ਚੜੂਨੀ ਦਾ ਨਿੱਜੀ ਫੈਸਲਾ ਹੈ ਅਤੇ ਇਸ ਚ ਐਸਕੇਐਮ ਦਾ ਕੋਈ ਰੋਲ ਨਹੀਂ ਹੈ। ਉਹਨਾਂ ਕਿਹਾ ਕਿ ਚੜੂਨੀ ਵੱਲੋਂ ਪੰਜਾਬ ਚ ਬਣਾਈ ਗਈ ਰਾਜਨੀਤਕ ਪਾਰਟੀ ‘ਤੇ ਮੋਰਚਾ 15 ਜਨਵਰੀ ਨੂੰ ਕੋਈ ਵੱਡਾ ਫੈਸਲਾ ਲੈ ਸਕਦਾ ਹੈ। ਇਸ ਦੇ ਨਾਲ ਹੀ ਸਿਰਸਾ ਨੇ ਕੇਂਦਰ ਮੰਤਰੀ ਤੋਮਰ ਦੇ ਬਿਆਨ ਤੇ ਵੀ ਪ੍ਰਤੀਕਿਿਰਆ ਦਿੱਤੀ।
- ਆਮ ਆਦਮੀ ਪਾਰਟੀ ਪੰਜਾਬ ਦੇ ਵੱਲੋਂ ਉਮੀਦਵਾਰਾਂ ਦੀ ਚੌਥੀ ਲਿਸਟ ਜਾਰੀ ਕਰ ਦਿੱਤੀ ਗਈ ਹੈ ਜਿਸ ‘ਚ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਟਿਕਟ ਕੱਟ ਕੇ ਐਡਵੋਕੇਟ ਦਿਨੇਸ਼ ਚੱਢਾ ਨੂੰ ਦੇ ਦਿੱਤੀ ਗਈ ਹੈ । ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੀ ਨਾਰਾਜ਼ਗੀ ਜਤਾਉਂਦੇ ਹੋਏ ਪਾਰਟੀ ਵੱਲੋਂ ਐਲਾਨੇ ਨਵੇਂ ਉਮੀਦਵਾਰ ‘ਤੇ ਕਈ ਗੰਭੀਰ ਦੋਸ਼ ਲਗਾਏ ਹਨ।ਹਾਲਕਿ ਇਨ੍ਹਾਂ ਦੋਸ਼ਾਂ ਦੀ ਸੱਚਾਈ ਹੈ ਸਾਡੇ ਵੱਲੋਂ ਪੁਸ਼ਟੀ ਨਹੀਂ ਕੀਤੀ ਜਾਂਦੀ। ਇਹ ਪਾਰਟੀ ਵੱਲੋਂ ਐਲਾਨੇ ਉਮੀਦਵਾਰ ਦੇ ਸਾਹਮਣੇ ਆਉਣ ਤੋਂ ਬਾਅਦ ਹੀ ਪਤਾ ਚੱਲ ਸਕੇਗਾ ।
5 .ਮਿਸ਼ਨ 2022 ਦੇ ਲਈ ਸਿਆਸੀ ਪਾਰਟੀਆਂ ਵੱਲੋਂ ਜੋ ਤੋੜ ਸ਼ੁਰੂ ਕੀਤੇ ਗਏ ਹਨ।ਆਪਣੇ ਪੱਧਰ ‘ਤੇ ਵੀ ਅਤੇ ਦੂਜੀਆਂ ਸਥਾਨਕ ਪਾਰਟੀਆਂ ਨਾਲ ਗਠਜੋੜ ਦੇ ਲਈ ਵੀ ਹੱਥ ਪੈਰ ਮਾਰ ਰਹੀਆਾਂ ਹਨ। ਕਪੂਰਥਲਾ ਵਿਖੇ ਏਕਤਾ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਨੂੰ ਖੜਾ ਕਰਨ ਅਤੇ ਕਿਸ ਪਾਰਟੀ ਨੂੰ ਸਮਰਥਨ ਦਿੱਤਾ ਜਾਵੇ। ਇਸ ‘ਤੇ ਵਿਚਾਰ ਚਰਚਾ ਕਰਨ ਦੇ ਲਈ ਇਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪਾਰਟੀ ਦੇ ਅਹੁਦੇਦਾਰ ਸੁਰਜੀਤ ਸਿੰਘ ਮਾਨ ਅਤੇ ਗੁਰਮੀਤ ਲਾਲ ਬਿੱਟੂ ਵੀ ਸ਼ਾਮਲ ਹੋਏ।

6 .ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਮੁਹਾਲੀ ਤੋਂ ਆਪ ਦੇ ਉਮੀਦਵਾਰ ਬਣ ਸਕਦੇ ਹਨ।ਇਸ ਸਬੰਧੀ ਇਹ ਚਰਚਾਵਾਂ ਨੇ ਕਿ ਉਮੀਦਵਾਰੀ ਦੇ ਲਈ ਹੱਥ ਪੈਰ ਮਾਰ ਰਹੇ ਕੁਲਵੰਤ ਸਿੰਘ ਆਪ ਵਿਚ ਸ਼ਾਮਲ ਹੋ ਸਕਦੇ ਹਨ। ਕਿਉਕਿ ਕੁਲਵੰਤ ਸਿੰਘ ਮੁਹਾਲੀ ਦੇ ਨਗਰ ਨਿਗਮ ਦੇ ਮੇਅਰ ਰਹਿ ਚੁੱਕੇ ਨੇ, ਅਤੇ ਉਹ ਸਮਝਦੇ ਨੇ ਕਿ ਉਹ ਵਿਧਾਇਕ ਦੀ ਟਿਕਟ ਦੇ ਲਈ ਪੁਰੀ ਤਰਾਂ ਨਾਲ ਫਿਟ ਨੇ ,,ਅਤੇ ਪੱਕੇ ਦਾਅਵੇਦਾਰ ਹਨ।
ਨਵਜੋਤ ਸਿੱਧੂ ਨੂੰ ਪੁਲਿਸ ਅਧਿਕਾਰੀਆਂ ਬਾਰੇ ਕੀਤੀ ਗਈ ਟਿੱਪਣੀ ਹੁਣ ਮਹਿੰਗੀ ਪੈਂਦੀ ਨਜ਼ਰ ਆ ਰਹੀ ਹੈ। ਚੰਡੀਗੜ੍ਹ ਪੁਲਿਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਅਤੇ ਜਲੰਧਰ ਦੇ ਪੁਲਿਸ ਅਧਿਕਾਰੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਪੁਲਿਸ ਅਧਿਕਾਰੀਆਂ ਬਾਰੇ ਕੀਤੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਦਰਅਸਲ ਨਵਜੋਤ ਸਿੱਧੂ ਨੇ ਹਲਕਾ ਸੁਲਤਾਨਪੁਰ ਲੋਧੀ ਵਿੱਚ ਨਵਤੇਜ ਚੀਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਵੇਲੇ ਇੱਕ ਵਿਵਾਦਤ ਬਿਆਨ ਦਿੱਤਾ ਸੀ ।ਇਹ ਵੀਡੀਓ ਸੋਸ਼ਲ ਮੀਡੀਆ ਤੇ ਇਸ ਵਕਤ ਜਮ ਕੇ ਵਾਇਰਲ ਹੋ ਰਿਹਾ ਹੈ। ਇਸ ਨੂੰ ਲੈ ਡੀਐਸਪੀ ਚੰਦੇਲ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਪੁਲਿਸ ਸੁਰੱਖਿਆ ਤੋਂ ਬਿਨਾ ਰਿਕਸ਼ਾ ਚਾਲਕ ਵੀ ਉਨ੍ਹਾਂ ਨੂੰ ਨਹੀਂ ਸੁਣਨਗੇ। ਉਨ੍ਹਾਂ ਕਿਹਾ ਕਿ ਸਿੱਧੂ ਨੇ ਅਜਿਹੇ ਬਿਆਨ ਦੇ ਕੇ ਪੁਲਿਸ ਨੂੰ ਸ਼ਰਮਸਾਰ ਕੀਤਾ ਹੈ। ਦੱਸ ਦਈਏ ਕਿ ਸਿੱਧੂ ਦੇ ਇਸ ਬਿਆਨ ਤੋਂ ਉਸ ਦੀ ਚਾਰੇ ਪਾਸੇ ਨਿਖੇਧੀ ਹੋ ਰਹੀ ਹੈ
- ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਬਿਆਨ ਨੂੰ ਲੈਕੇ ਸਿਆਸਤ ਭੱਖ ਗਈ ਹੈ। ਪੁਲਿਸ ਮੁਲਾਜ਼ਮਾਂ ਦੇ ਬਿਆਨ ਤੋਂ ਬਾਅਦ ਅਕਾਲੀ ਦਲ ਦੇ ਬੁਲਾਰੇ ਡਾ. ਚੀਮਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਡਾ. ਚੀਮਾ ਨੇ ਕਿਹਾ ਕਿ ਸਿੱਧੂ ਆਪਣੇ ਦਿੱਤੇ ਬਿਆਨ ’ਤੇ ਮੁਆਫੀ ਗਏ ਤਾਂ ਜੋ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਤੇ ਇੱਜ਼ਤ ਕਾਇਮ ਰਹੇ।ਉਨਾ ਨੇ ਟਵੀਟ ਕਰਕੇ ਸਿੱਧੂ ਵੱਲੋਂ ਅਫਸਰਾਂ ਖਿਲਾਫ਼ ਲਗਾਤਾਰ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਪਰ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਮੂਕ ਦਰਸ਼ਕ ਬਣ ਕੇ ਬੈਠੇ ਹਨ।ਦੱਸ ਦਈਏ ਨਵਜੋਤ ਸਿੰਘ ਸਿੱਧੂ ਨੇ ਕਪੂਰਥਲਾ ਰੈਲੀ ਦੌਰਾਨ ਪੁਲਿਸ ਮੁਲਾਜ਼ਮਾਂ ਲਈ ਭੱਦੀ ਸ਼ਬਦਾਵਲੀ ਵਰਤੀ ਸੀ
9.ਅੰਮ੍ਰਿਤਸਰ ਵਿਖੇ ਇਸਾਈ ਭਾਈਚਾਰੇ ਵੱਲੋਂ ਕਿਓਸਮਿਸ ਦੇ ਸਬੰਧ ਵਿਚ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਇਸਾਈ ਭਾਈਚਾਰੇ ਦੇ ਲੋਕ ਵੱਡੀ ਗਿਣਤੀ ‘ਚ ਸ਼ਾਮਲ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਸ਼ੇਸ਼ ਤੌਰ ‘ਤੇ ਇਸ ਪਰੋਗਰਾਮ ਵਿਚ ਸ਼ਿਰਕਤ ਕੀਤੀ ਗਈ। ਪਰੋਗਰਾਮ ਨੂੰ ਸੰਬੋਧਨ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਕ੍ਰਿਸਚੀਅਨ ਭਾਈਚਾਰੇ ਨੂੰ ਵਧਾਈ ਦਿੱਤੀ। ਉੱਥੇ ਹੀ ਉਹਨਾਂ ਕਿਹਾ ਕਿ ਅਕਾਲੀ ਬਸਪਾ ਦੀ ਸਰਕਾਰ ਆਉਣ ‘ਤੇ ਇਸਾਈ ਭਾਈਚਾਰੇ ਦੀਆਂ ਮੁਸ਼ਕਿਲਾ ਨੂੰ ਹੱਲ ਕੀਤਾ ਜਾਵੇਗਾ।

- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਗੁਰਦਾਸਪੁਰ ਵਿਖੇ ਇਕ ਚੋਣ ਰੈਲੀ ਵਿਚ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੂੰ ਬਟਾਲਾ ਤੋਂ ਟਿਕਟ ਦੇ ਲਈ ਥਾਪੜਾ ਦਿੱਤਾ ਸੀ। ਜਿਸ ਦੇ ਚਲਦਿਆ ਇਸ ਸੀਟ ਦੇ ਬਾਕੀ ਦਾਅਵੇਦਾਰਾਂ ਵਿਚ ਰੋਸ ਪੈਦਾ ਹੋ ਗਿਆ। ਅੰਮ੍ਰਿਤਸਰ ਦੇ ਜਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਰਜਿੰਦਰ ਕੁਮਾਰ ਪੱਪੂ ਵੱਲੋਂ ਇਸ ਟਿਕਟ ਦੇ ਲਈ ਦਾਅਵੇਦਾਰੀ ਪੇਸ਼ ਕਰਦਿਆ ਨਵਜੋਤ ਸਿੱਧੂ ਦੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਗਈ। ਉਹਨਾਂ ਕਿਹਾ ਕਿ ਸਿੱਧੂ ਦੇ ਕਹਿਣ ਦੇ ਨਾਲ ਟਿਕਟਾਂ ਨਹੀ ਮਿਲਣੀਆਂ। ਉਹਨਾਂ ਕਿਹਾ ਕਿ ਉਹਨਾਂ ਨੂੰ ਜੋ ਪਿਆਰ ਬਟਾਲਾ ਵਾਸੀਆਂ ਨੇ ਦਿਖਾਇਆਂ ਹੈ। ਉਹ ਉਸ ਦੇ ਲਈ ਬਟਾਲਾ ਵਾਸੀਆਂ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ।












