ਚੰਡੀਗੜ੍ਹ : – ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਅਗਵਾਈ ਵਿੱਚ ਕਿਸਾਨਾਂ ਨੇ ਮੁਹਾਲੀ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਕਈ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਇਹ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ 2 ਵਜੇ ਤੱਕ ਮੁਹਾਲੀ ਵਿੱਚ ਧਰਨਾ ਦੇਣਗੇ। ਜੇਕਰ ਉਸ ਸਮੇਂ ਤੱਕ ਕੋਈ ਸੀਨੀਅਰ ਅਧਿਕਾਰੀ ਨਾ ਪਹੁੰਚਿਆ ਤਾਂ ਉਹ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਦੀ ਰਿਹਾਇਸ਼ ਵੱਲ ਮਾਰਚ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ MSP ‘ਤੇ ਇੱਕ ਕਮੇਟੀ ਬਣਾਈ ਜਾਵੇਗੀ। ਜਿਸ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਕਈ ਮਹੀਨੇ ਹੋ ਗਏ ਪਰ ਕੁਝ ਨਹੀਂ ਹੋਇਆ।
ਲਖੀਮਪੁਰ ਖੇੜੀ ਹਿੰਸਾ ਮਾਮਲੇ ‘ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਅਜੇ ਤੱਕ ਨਹੀਂ ਹਟਾਇਆ ਗਿਆ ਹੈ। ਉਸ ਦੇ ਪੁੱਤਰ ਨੂੰ ਵੀ ਜ਼ਮਾਨਤ ਮਿਲ ਗਈ ਹੈ। ਗਵਾਹ ਬਣੇ ਕਿਸਾਨਾਂ ਨੂੰ ਧਮਕਾਇਆ ਜਾ ਰਿਹਾ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸਿੱਖ ਇਤਿਹਾਸ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਇਸ ਸਬੰਧੀ ਰੋਸ ਪ੍ਰਗਟਾਇਆ ਗਿਆ ਪਰ ਇਨਸਾਫ਼ ਨਹੀਂ ਮਿਲ ਰਿਹਾ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਤੋੜ੍ਹਿਆ ਜਾ ਰਿਹਾ ਹੈ। ਪਹਿਲਾਂ ਚੇਅਰਮੈਨ ਪੰਜਾਬ ਤੋਂ ਅਤੇ ਮੈਂਬਰ ਹਰਿਆਣਾ ਤੋਂ ਸਨ। ਹੁਣ ਕੇਂਦਰ ਸਾਰਿਆਂ ਦੇ ਹੱਕ ਖੋਹ ਰਿਹਾ ਹੈ। ਪਹਿਲਾਂ ਡੈਮਾਂ ‘ਤੇ ਪੰਜਾਬ ਦੀ ਸੁਰੱਖਿਆ ਹੁੰਦੀ ਸੀ ਪਰ ਹੁਣ ਸਭ ਕੁਝ ਕੇਂਦਰ ਦੇ ਹੱਥਾਂ ‘ਚ ਜਾ ਰਿਹਾ ਹੈ।
----------- Advertisement -----------
ਮੋਹਾਲੀ ‘ਚ ਕਿਸਾਨਾਂ ਦਾ ਪ੍ਰਦਰਸ਼ਨ: ਦੁਪਹਿਰ 2 ਵਜੇ ਤੋਂ ਬਾਅਦ ਚੰਡੀਗੜ੍ਹ ‘ਚ ਕੱਢਿਆ ਜਾਵੇਗਾ ਟਰੈਕਟਰ ਮਾਰਚ
Published on
----------- Advertisement -----------
----------- Advertisement -----------












