November 12, 2026, 8:08 pm
----------- Advertisement -----------
HomeNewsLatest Newsਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦਰਮਿਆਨ ਵਪਾਰ ਨਵੀਂਆਂ ਉਚਾਈਆਂ ਨੂੰ ਛੂਹੇਗਾ: MP...

ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦਰਮਿਆਨ ਵਪਾਰ ਨਵੀਂਆਂ ਉਚਾਈਆਂ ਨੂੰ ਛੂਹੇਗਾ: MP ਵਿਕਰਮਜੀਤ ਸਿੰਘ

Published on

----------- Advertisement -----------

ਨਵੀਂ ਦਿੱਲੀ/ਚੰਡੀਗੜ੍ਹ 28 ਅਕਤੂਬਰ, 2022 : – ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦਰਮਿਆਨ ਦੋ ਵੱਡੇ ਸਮਝੌਤਿਆਂ ਤੋਂ ਬਾਅਦ ਵਪਾਰ ਇੱਕ ਨਵੇਂ ਆਯਾਮ ਨੂੰ ਛੂਹੇਗਾ। ਇਹ ਪ੍ਰਗਟਾਵਾ ਭਾਰਤ ਤੋਂ ਸੰਸਦ ਮੈਂਬਰ, ਭਾਰਤ-ਅਰਬ ਕੌਂਸਲ ਦੇ ਚੇਅਰਮੈਨ ਅਤੇ ਭਾਰਤ-ਯੂਏਈ ਜੁਆਇੰਟ ਟਾਸਕ ਫੋਰਸ ਦੇ ਮੈਂਬਰ ਵਿਕਰਮਜੀਤ ਸਿੰਘ ਨੇ ਯੂਏਈ ਦੇ ਮਾਨਯੋਗ ਵਿਦੇਸ਼ ਵਪਾਰ ਰਾਜ ਮੰਤਰੀ ਡਾ: ਥਨੀ ਬਿਨ ਅਹਿਮਦ ਅਲ ਜੇਡੂਈ ਨਾਲ ਮੁਲਾਕਾਤ ਕਰਨ ਉਪਰੰਤ ਕੀਤਾ। ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦਰਮਿਆਨ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (ਸੀਈਪੀਏ) ਅਤੇ ਮੁਕਤ ਵਪਾਰ ਸਮਝੌਤੇ (ਐਫਟੀਏ) ਦੇ ਸਬੰਧ ਵਿੱਚ ਦੋਵਾਂ ਵਿਚਾਲੇ ਮਹੱਤਵਪੂਰਨ ਚਰਚਾ ਹੋਈ।

ਵਿਕਰਮਜੀਤ ਸਿੰਘ ਨੇ ਕੀਟਨਾਸ਼ਕਾਂ ਕਾਰਨ ਖੇਤੀ ਸੈਕਟਰ ਵੱਲੋਂ ਭਾਰਤ ਤੋਂ ਨਿਰਯਾਤ ਰੱਦ ਕੀਤੇ ਜਾਣ ਦੇ ਗੰਭੀਰ ਮੁੱਦੇ ਨੂੰ ਉਠਾਉਣ ਸਮੇਤ ਭਾਰਤ ਤੋਂ ਫਾਰਮਾ ਉਤਪਾਦਾਂ ਦੀ ਫਾਸਟ ਟਰੈਕ ਪ੍ਰਵਾਨਗੀ ਲਈ ਦੋਵਾਂ ਪਾਸਿਆਂ ਤੋਂ ਪ੍ਰਵਾਨਿਤ ਲੈਬਾਂ ਸਥਾਪਤ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਾਨਯੋਗ ਮੰਤਰੀ ਨੂੰ ਸਿਹਤ ਅਤੇ ਹੋਰ ਖੇਤਰਾਂ ਵਿੱਚ 100 ਪ੍ਰਤੀਸ਼ਤ ਮਾਲਕੀ ਲਈ ਘੱਟੋ ਘੱਟ ਨਿਵੇਸ਼ ਸੀਮਾ ਨੂੰ ਮੌਜੂਦਾ ਮੁਲਾਂਕਣ ਕੀਤੇ 100 ਮਿਲੀਅਨ AED ਤੋਂ ਘਟਾਉਣ ਦੀ ਅਪੀਲ ਕੀਤੀ। ਵਿਕਰਮਜੀਤ ਸਿੰਘ ਨੇ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਭਾਰਤ ਅਤੇ ਯੂਏਈ ਵਿੱਚ ਸਾਂਝੇ ਉੱਦਮਾਂ ਦੇ ਸੰਚਾਲਨ ਨੂੰ ਸੁਚਾਰੂ ਬਣਾਉਣ ਲਈ ਜਲਦੀ ਤੋਂ ਜਲਦੀ ਯੂ.ਏ.ਈ.-ਭਾਰਤ ਸਾਂਝੇ ਨਿਵੇਸ਼ ਸਮਝੌਤੇ ‘ਤੇ ਕੰਮ ਕਰਨ।

ਵਿਕਰਮਜੀਤ ਸਿੰਘ ਨੇ ਅਹਿਮ ਮੁੱਦਿਆਂ ‘ਤੇ ਪੰਜਾਬ ਅਤੇ ਯੂਏਈ ਦਰਮਿਆਨ ਆਪਸੀ ਵਪਾਰ ਦੀ ਲੋੜ ‘ਤੇ ਜ਼ੋਰ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਦੀ ਤਰਫੋਂ ਵਿਕਰਮਜੀਤ ਸਿੰਘ ਨੇ ਯੂਏਈ ਦੇ ਪੰਜਾਬ ਵਿੱਚ ਬੁਨਿਆਦੀ ਢਾਂਚੇ ਦੇ ਖੇਤਰ, ਬਾਸਮਤੀ ਦੀ ਬਰਾਮਦ ਅਤੇ ਐਗਰੋ ਪ੍ਰੋਸੈਸਿੰਗ ਖੇਤਰਾਂ ਵਿੱਚ ਹੋਰ ਨਿਵੇਸ਼ ਕਰਨ ਬਾਰੇ ਵੀ ਚਰਚਾ ਕੀਤੀ।

ਯੂਏਈ ਦੇ ਮਾਨਯੋਗ ਵਿਦੇਸ਼ ਵਪਾਰ ਰਾਜ ਮੰਤਰੀ ਡਾ: ਥਨੀ ਬਿਨ ਅਹਿਮਦ ਅਲ ਜੇਡੂਈ ਨੇ ਭਾਰਤ ਨਾਲ ਉਨ੍ਹਾਂ ਦੇ ਡੂੰਘੇ ਵਪਾਰਕ ਰਿਸ਼ਤਿਆਂ ਅਤੇ ਨਿਵੇਸ਼ ਤੇ ਸੰਤੁਸ਼ਟੀ ਪ੍ਰਗਟਾਈ ਅਤੇ ਯੂਏਈ ਦੇ ਭਾਰਤ ਵਿੱਚ ਇਨੋਵੇਸ਼ਨ, ਸਟਾਰਟਅਪ ਈਕੋਸਿਸਟਮ, ਹੈਲਥ ਕੇਅਰ, ਫਿਨਟੇਕ, ਰੱਖਿਆ, ਨਵਿਆਉਣਯੋਗ ਊਰਜਾ, ਆਈ.ਟੀ. ਅਤੇ ਆਈ.ਟੀ.ਈ.ਐਸ ਖੇਤਰਾਂ ਵਿੱਚ ਨਿਵੇਸ਼ ਕਰਨ ਦਾ ਭਰੋਸਾ ਦਿੱਤਾ।

ਮੰਤਰੀ ਨੇ ਖੇਤੀ ਪ੍ਰੋਸੈਸਿੰਗ ਸੈਕਟਰ ਅਤੇ ਬੁਨਿਆਦੀ ਢਾਂਚੇ ਵਿੱਚ ਮੌਕਿਆਂ ਦਾ ਪ੍ਰਦਰਸ਼ਨ ਕਰਨ ਅਤੇ ਯੂਏਈ ਦੇ ਨਿਵੇਸ਼ਕਾਂ ਨਾਲ ਮੀਟਿੰਗਾਂ ਕਰਨ ਲਈ ਪੰਜਾਬ ਤੋਂ ਇੱਕ ਵਫ਼ਦ ਦਾ ਵੀ ਸਵਾਗਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...