October 8, 2026, 4:11 am
----------- Advertisement -----------
HomeNewsLatest NewsTRAI ਦਾ ਮੋਬਾਈਲ ਗਾਹਕਾਂ ਦੇ ਹੱਕ ਵਿੱਚ ਵੱਡਾ ਫੈਸਲਾ

TRAI ਦਾ ਮੋਬਾਈਲ ਗਾਹਕਾਂ ਦੇ ਹੱਕ ਵਿੱਚ ਵੱਡਾ ਫੈਸਲਾ

Published on

----------- Advertisement -----------
ਨਵੀਂ ਦਿੱਲੀ : - ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (TRAI) ਨੇ ਪ੍ਰੀਪੇਡ ਮੋਬਾਈਲ ਗਾਹਕਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਟਰਾਈ ਨੇ ਸ਼ੁੱਕਰਵਾਰ ਨੂੰ ਸਾਰੀਆਂ ਟੈਲੀਕਾਮ ਕੰਪਨੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਮੋਬਾਈਲ ਰੀਚਾਰਜ ਦੀ ਵੈਧਤਾ 28 ਦਿਨਾਂ ਦੀ ਬਜਾਏ 30 ਦਿਨ ਦੇਣ। ਇਸ ਦੇ ਨਾਲ ਹੀ, ਟੈਲੀਕਾਮ ਕੰਪਨੀ ਨੂੰ ਹੁਣ ਆਪਣੇ ਪਲਾਨ ਵਿੱਚ ਪੂਰੇ ਮਹੀਨੇ ਦੀ ਵੈਧਤਾ ਵਾਲਾ ਇੱਕ ਵਿਸ਼ੇਸ਼ ਵਾਊਚਰ, ਇੱਕ ਕੰਬੋ ਵਾਊਚਰ ਰੱਖਣਾ ਹੋਵੇਗਾ।
ਦੱਸ ਦੇਈਏ ਕਿ ਟੈਲੀਕਾਮ ਕੰਪਨੀਆਂ ਦੇ ਮੌਜੂਦਾ ਪਲਾਨ ਦੀ ਵੈਧਤਾ 28 ਦਿਨਾਂ ਦੀ ਹੁੰਦੀ ਹੈ, ਜਿਸ ਕਾਰਨ ਗਾਹਕਾਂ ਨੂੰ ਸਾਲ ਵਿੱਚ 13 ਵਾਰ ਮਹੀਨਾਵਾਰ ਰੀਚਾਰਜ ਕਰਨਾ ਪੈਂਦਾ ਹੈ। ਟਰਾਈ ਦੇ ਇਸ ਫੈਸਲੇ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਗਾਹਕਾਂ ਵੱਲੋਂ ਇਕ ਸਾਲ 'ਚ ਰੀਚਾਰਜ ਕਰਵਾਉਣ ਦੀ ਗਿਣਤੀ 'ਚ ਕਮੀ ਆਵੇਗੀ। ਅਜਿਹਾ ਕਰਨ ਨਾਲ ਗਾਹਕਾਂ ਨੂੰ ਇੱਕ ਮਹੀਨੇ ਦੇ ਵਾਧੂ ਰੀਚਾਰਜ ਲਈ ਪੈਸੇ ਦੀ ਬਚਤ ਹੋਵੇਗੀ।
ਟਰਾਈ ਨੇ ਟੈਲੀਕਾਮ ਕੰਪਨੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦੇ ਮੁਤਾਬਕ ਸਾਰੀਆਂ ਟੈਲੀਕਾਮ ਕੰਪਨੀਆਂ ਨੂੰ ਘੱਟੋ-ਘੱਟ ਇਕ ਪਲਾਨ ਵਾਊਚਰ, ਇਕ ਸਪੈਸ਼ਲ ਟੈਰਿਫ ਵਾਊਚਰ ਅਤੇ ਇਕ ਕੰਬੋ ਵਾਊਚਰ ਲਿਆਉਣਾ ਹੋਵੇਗਾ, ਜਿਸ ਦੀ ਵੈਧਤਾ 30 ਦਿਨਾਂ ਦੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕੰਪਨੀਆਂ ਨੂੰ ਨੋਟੀਫਿਕੇਸ਼ਨ ਦੀ ਮਿਤੀ ਤੋਂ 60 ਦਿਨਾਂ ਦੇ ਅੰਦਰ ਨਿਯਮਾਂ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...