August 4, 2026, 1:31 am
----------- Advertisement -----------
HomeNewsLatest Newsਟਰਾਂਸਜੈਂਡਰ ਲੜਕਾ ਹੋਇਆ ਗਰਭਵਤੀ : ਦੇਸ਼ 'ਚ ਅਜਿਹਾ ਪਹਿਲਾ ਮਾਮਲਾ

ਟਰਾਂਸਜੈਂਡਰ ਲੜਕਾ ਹੋਇਆ ਗਰਭਵਤੀ : ਦੇਸ਼ ‘ਚ ਅਜਿਹਾ ਪਹਿਲਾ ਮਾਮਲਾ

Published on

----------- Advertisement -----------

ਕੇਰਲ ਦੇ ਕੋਝੀਕੋਡ ਵਿੱਚ ਇੱਕ ਟਰਾਂਸਜੈਂਡਰ ਜੋੜਾ ਮਾਤਾ-ਪਿਤਾ ਬਣਨ ਵਾਲਾ ਹੈ। ਪਿਛਲੇ ਤਿੰਨ ਸਾਲਾਂ ਤੋਂ ਇਕੱਠੇ ਰਹਿ ਰਹੇ ਜਾਹਦ ਅਤੇ ਜੀਆ ਪਵਲ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਬੱਚੇ ਦਾ ਜਨਮ ਮਾਰਚ ‘ਚ ਹੋਵੇਗਾ। ਜੀਆ ਨੇ ਜਹਾਦ ਨਾਲ ਇੱਕ ਫੋਟੋ ਵੀ ਸ਼ੇਅਰ ਕੀਤੀ ਹੈ। ਫੋਟੋ ਵਿੱਚ ਜਾਹਦ ਗਰਭਵਤੀ ਨਜ਼ਰ ਆ ਰਿਹਾ ਹੈ। ਦੇਸ਼ ‘ਚ ਅਜਿਹਾ ਪਹਿਲਾ ਮਾਮਲਾ ਹੈ, ਜਿਸ ‘ਚ ਕੋਈ ਪੁਰਸ਼ ਟਰਾਂਸਜੈਂਡਰ ਬੱਚੇ ਨੂੰ ਜਨਮ ਦੇਵੇਗਾ।
ਜੀਆ ਪਵਲ ਇੱਕ ਡਾਂਸਰ ਹੈ। ਉਹ ਇੱਕ ਮਰਦ ਸੀ ਅਤੇ ਇੱਕ ਟ੍ਰਾਂਸਜੈਂਡਰ ਔਰਤ ਬਣ ਗਈ। ਜਾਹਦ ਇੱਕ ਕੁੜੀ ਸੀ ਅਤੇ ਉਹ ਇੱਕ ਮਰਦ ਟਰਾਂਸਜੈਂਡਰ ਬਣ ਗਈ ਸੀ। ਗਰਭਵਤੀ ਹੋਣ ਲਈ, ਜਾਹਦ ਨੇ ਉਸ ਪ੍ਰਕਿਰਿਆ ਨੂੰ ਰੋਕ ਦਿੱਤਾ ਜਿਸ ਰਾਹੀਂ ਉਹ ਔਰਤ ਤੋਂ ਮਰਦ ਵਿੱਚ ਬਦਲ ਰਹੀ ਸੀ।
ਮੀਡੀਆ ਰਿਪੋਰਟਾਂ ਦੇ ਅਨੁਸਾਰ, ਜੋੜੇ ਨੇ ਪਹਿਲਾਂ ਇੱਕ ਬੱਚੇ ਨੂੰ ਗੋਦ ਲੈਣ ਦੀ ਯੋਜਨਾ ਬਣਾਈ ਸੀ ਅਤੇ ਪ੍ਰਕਿਰਿਆ ਬਾਰੇ ਵੀ ਪੁੱਛਗਿੱਛ ਕੀਤੀ ਸੀ। ਪਰ ਕਾਨੂੰਨੀ ਪ੍ਰਕਿਰਿਆ ਚੁਣੌਤੀਪੂਰਨ ਸੀ, ਕਿਉਂਕਿ ਉਹ ਇੱਕ ਟ੍ਰਾਂਸਜੈਂਡਰ ਜੋੜਾ ਹਨ। ਇਸ ਲਈ ਉਹ ਪਿੱਛੇ ਹਟ ਗਏ।
ਜੀਆ ਨੇ ਆਪਣੇ ਪਰਿਵਾਰ ਅਤੇ ਡਾਕਟਰਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਹੈ। ਜਾਹਦ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਪੁਰਸ਼ ਬਣਨ ਦੀ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰੇਗਾ। ਜੀਆ ਨੇ ਕਿਹਾ- ਅਸੀਂ ਮੈਡੀਕਲ ਕਾਲਜ ਦੇ ਬ੍ਰੈਸਟ ਮਿਲਕ ਬੈਂਕ ਤੋਂ ਬੱਚੇ ਲਈ ਦੁੱਧ ਲੈਣ ਦੀ ਉਮੀਦ ਕਰ ਰਹੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...