September 2, 2026, 2:54 pm
----------- Advertisement -----------
HomeNewsLatest Newsਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 250 ਵੈਟਰਨਰੀ ਇੰਸਪੈਕਟਰਾਂ ਨੂੰ...

ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 250 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ/ਐਸ.ਏ.ਐਸ. ਨਗਰ, 23 ਦਸੰਬਰ: ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ 250 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਲਾਈਵਸਟਾਕ ਭਵਨ ਵਿਖੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਬਾਜਵਾ ਨੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਨਾਲ ਪਸ਼ੂ ਪਾਲਣ ਵਿਭਾਗ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਪਸ਼ੂ ਪਾਲਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਚੰਗੀ ਨਸਲ ਅਤੇ ਵਿਦੇਸ਼ੀ ਸੀਮਨ/ਭਰੂਣ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਦੁੱਧ ਉਤਪਾਦਕਤਾ ਵਿੱਚ ਚੋਖਾ ਵਾਧਾ ਹੋਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ ਅਤੇ ਪਸ਼ੂ ਪਾਲਕਾਂ/ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਜਿਵੇਂ ਕਿ ਡੇਅਰੀ ਫਾਰਮਿੰਗ, ਬੱਕਰੀ ਪਾਲਣ ਅਤੇ ਸੂਰ ਪਾਲਣ ਵਰਗੇ ਧੰਦੇ ਵੀ ਅਪਣਾਉਣੇ ਚਾਹੀਦੇ ਹਨ ਜਿਸ ਨਾਲ ਯਕੀਨੀ ਤੌਰ ‘ਤੇ ਸਾਡੀ ਆਮਦਨ ਵਿੱਚ ਵਾਧਾ ਹੋਵੇਗਾ।

ਇਸ ਮੌਕੇ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਵਨੀਤ ਕੌਰ ਆਈ.ਏ.ਐਸ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਧਨ ਦੀ ਨਸਲ ਵਿੱਚ ਸੁਧਾਰ ਲਈ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਵਿੱਚ ਪਸ਼ੂ ਪਾਲਣ ਅਤੇ ਡੇਅਰੀ ਦੇ ਕਿੱਤੇ ਨੂੰ ਹੋਰ ਵਿਕਸਤ ਕੀਤਾ ਜਾ ਸਕੇ। ਇਸ ਮੌਕੇ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਪਸ਼ੂ ਪਾਲਣ ਡਾ: ਐਚ.ਐਸ. ਕਾਹਲੋਂ ਅਤੇ ਪਸ਼ੂ ਪਾਲਣ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...

“ਜ਼ਰੂਰਤ ਨਹੀਂ ਹੈ ਤਾਂ ਸੋਨੇ ਦੀ ਖਰੀਦਦਾਰੀ ਨਾ ਕਰੋ…”, PM ਮੋਦੀ ਨੇ ਮੁੜ ਦੇਸ਼ ਵਾਸੀਆਂ ਨੂੰ ਕੀਤੀ ਖਾਸ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਉੱਚ ਆਰਥਿਕ ਵਿਕਾਸ ਦਰ ਦੀ ਪ੍ਰਸ਼ੰਸਾ ਕੀਤੀ।...

ਸੱਜਣ ਕੁਮਾਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ’ਤੇ ਹੰਗਾਮਾ; ‘ਆਪ’ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਦਿੱਲੀ ਵਿੱਚ ਵਿਵਾਦਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਅੰਤਿਮ ਸਸਕਾਰ ਵਿੱਚ ਕੁਝ ਭਾਰਤੀ ਜਨਤਾ...