June 8, 2026, 6:38 am
----------- Advertisement -----------
HomeNewsLatest Newsਇੰਸਟਾਗ੍ਰਾਮ ਲਈ Reel ਬਣਾਉਂਦਿਆਂ ਰੇਲਗੱਡੀ ਦੀ ਲਪੇਟ 'ਚ ਆਏ ਦੋ ਨੌਜਵਾਨ, ਮੌਕੇ...

ਇੰਸਟਾਗ੍ਰਾਮ ਲਈ Reel ਬਣਾਉਂਦਿਆਂ ਰੇਲਗੱਡੀ ਦੀ ਲਪੇਟ ‘ਚ ਆਏ ਦੋ ਨੌਜਵਾਨ, ਮੌਕੇ ‘ਤੇ ਹੋਈ ਮੌ+ਤ

Published on

----------- Advertisement -----------

ਵੀਰਵਾਰ ਨੂੰ ਪੂਰਬੀ ਦਿੱਲੀ ਦੇ ਕਾਂਤੀ ਨਗਰ ਇਲਾਕੇ ‘ਚ ਰੇਲਵੇ ਟ੍ਰੈਕ ‘ਤੇ ਰੀਲ (video) ਬਣਾਉਂਦੇ ਸਮੇਂ ਦੋ ਨੌਜਵਾਨ ਟਰੇਨ ਦੀ ਲਪੇਟ ‘ਚ ਆ ਗਏ ਅਤੇ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਦੇ ਸਮੇਂ ਦੋਵੇਂ ਆਪਣੇ ਮੋਬਾਈਲ ਤੋਂ ਇੰਸਟਾਗ੍ਰਾਮ ਲਈ ਵੀਡੀਓ ਬਣਾ ਰਹੇ ਸਨ। ਪੁਲੀਸ ਨੂੰ ਮੌਕੇ ਤੋਂ ਦੋਵਾਂ ਦੇ ਮੋਬਾਈਲ ਫੋਨ ਮਿਲੇ ਹਨ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਗੁਰੂ ਤੇਗ ਬਹਾਦਰ ਹਸਪਤਾਲ ਭੇਜ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 4.35 ਵਜੇ ਹਾਦਸੇ ਦੀ ਸੂਚਨਾ ਮਿਲੀ। ਏਐਸਆਈ ਪੰਕਜ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਮ੍ਰਿਤਕ ਲੜਕਿਆਂ ਦੀ ਪਛਾਣ ਵੰਸ਼ ਸ਼ਰਮਾ (23) ਅਤੇ ਮੋਨੂੰ (20) ਵਜੋਂ ਹੋਈ ਹੈ। ਦੋਵੇ ਕਾਂਤੀ ਨਗਰ ਐਕਸ. ਦੇ ਵਸਨੀਕ ਸਨ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਵੰਸ਼ ਬੀ.ਟੈਕ ਤੀਜੇ ਸਾਲ ਦਾ ਵਿਦਿਆਰਥੀ ਸੀ ਜਦਕਿ ਮੋਨੂੰ ਇਕ ਦੁਕਾਨ ਵਿਚ ਸੇਲਜ਼ਮੈਨ ਵਜੋਂ ਕੰਮ ਕਰਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...