October 11, 2026, 4:30 am
----------- Advertisement -----------
HomeNewsLatest Newsਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ...

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

Published on

----------- Advertisement -----------

ਚੰਡੀਗੜ੍ਹ, 7 ਅਗਸਤ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਮਾਨ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਆਂਗਨਵਾੜੀ ਕੇਂਦਰਾਂ ਵਿੱਚ ਸਿੱਖਿਆ ਅਤੇ ਪੋਸ਼ਣ ਨੂੰ ਵਧਾਉਣ ਲਈ “ਪੋਸ਼ਣ ਵੀ ਪੜਾਈ ਵੀ” ਵਿਸ਼ੇ ਤੇ ਨਿਪਸਿਡ ਰਿਜਨਲ ਸੈਂਟਰ ਮੁਹਾਲੀ ਵਿਖੇ ਟਰੇਨਿੰਗ ਕਰਵਾਈ ਗਈ। ਇਹ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਆਂਗਣਵਾੜੀ ਵਰਕਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੀ ਸਮਰੱਥਾ ਨੂੰ ਵਧਾਉਣ ਲਈ ਸ਼ੁਰੂ ਕੀਤਾ ਗਿਆ ਹੈ। ਸੂਬੇ ਵਿੱਚ ਇਹ ਪ੍ਰੋਗਰਾਮ 7 ਅਗਸਤ ਤੋਂ 12 ਸਤੰਬਰ ਤੱਕ ਕਰਵਾਇਆ ਜਾਵੇਗਾ।
ਇਸ ਟਰੇਨਿੰਗ ਦਾ ਉਦੇਸ਼ ਛੋਟੇ ਬੱਚਿਆਂ ਨੂੰ ਸਰਵਪੱਖੀ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ, ਆਂਗਣਵਾੜੀ ਸੈੰਟਰਾਂ ਨੂੰ ਸਸ਼ਕਤ ਕਰਨਾ ਅਤੇ ਬੱਚਿਆਂ ਅਤੇ ਕਿਸ਼ੋਰ ਲੜਕੀਆਂ ਲਈ ਢੁਕਵੇਂ ਪੋਸ਼ਣ ਅਤੇ ਪੜੵਾਈ ਨੂੰ ਯਕੀਨੀ ਬਣਾਉਣਾ ਹੈ।

ਰਾਸ਼ਟਰੀ ਸਿੱਖਿਆ ਨੀਤੀ 2020 ਅਨੁਸਾਰ ਇਹ ਸਕੀਮ ਉੱਚ-ਗੁਣਵੱਤਾ ਈ.ਸੀ.ਸੀ.ਈ ਅਧਿਆਪਕਾਂ ਦਾ ਕਾਡਰ ਬਣਾਉਣ ਲਈ ਮੌਜੂਦਾ ਆਂਗਣਵਾੜੀ ਵਰਕਰਾਂ ਦੀ ਸਿਖਲਾਈ ਦਾ ਪ੍ਰਸਤਾਵ ਕਰਕੇ ਇਸ ਨੀਤੀ ਦੇ ਟੀਚਿਆਂ ਨੂੰ ਸ਼ਾਮਲ ਕਰਦੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਦੱਸਿਆ ਕਿ ਇਸ ਟਰੇਨਿੰਗ ਦਾ ਮੁੱਖ ਉਦੇਸ਼ ਪੋਸ਼ਣ ਟਰੈਕਰ ਐਪਲੀਕੇਸ਼ਨ ਨੂੰ ਲਾਗੂ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਸਿਖਲਾਈ ਪਾਠਕ੍ਰਮ ਸ਼ੁਰੂਆਤੀ ਬਚਪਨ ਦੀ ਸਿੱਖਿਆ, ਸਿਹਤ ਤੇ ਸਿਖਲਾਈ ਅਭਿਆਸ, ਮਾਵਾਂ ਦੀ ਦੇਖਭਾਲ, ਵਿਕਾਸ ਦੀ ਨਿਗਰਾਨੀ ਅਤੇ ਸੰਤੁਲਿਤ ਖੁਰਾਕ ਦੀ ਮਹੱਤਤਾ ਸਮੇਤ ਕਈ ਵਿਸ਼ਿਆਂ ਨੂੰ ਕਵਰ ਕਰਦਾ ਹੈ। ਸੀ.ਡੀ.ਪੀ.ਓ’ਜ਼ ਪ੍ਰੋਗਰਾਮ ਪ੍ਰਬੰਧਨ, ਨਿਗਰਾਨੀ ਵਿੱਚ ਵਾਧੂ ਸਿਖਲਾਈ ਪ੍ਰਾਪਤ ਕਰਨਗੇ, ਜਿਸ ਨਾਲ ਉਹ ਆਂਗਣਵਾੜੀ ਕੇਂਦਰਾਂ ਦੇ ਕੰਮ ਕਾਜ਼ ਦੀ ਕੁਸ਼ਲਤਾ ਨਾਲ ਨਿਗਰਾਨੀ ਕਰ ਸਕਣਗੇ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਸੁਪਰਵਾਈਜ਼ਰ, ਬਲਾਕ ਅਤੇ ਜ਼ਿਲ੍ਹਾ ਕੋ-ਆਰਡੀਨੇਟਰ ਅਤੇ ਸਲਾਹਕਾਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...