ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਅੱਜ ਤੋਂ ਦੋ ਦਿਨ ਦਾ ਕਰਫਿਊ ਲਗਾਇਆ ਗਿਆ ਹੈ। ਇਸ ਦੌਰਾਨ ਦਿੱਲੀ ਵਾਸੀ ਆਪੋ-ਆਪਣੇ ਘਰਾਂ ਵਿੱਚ ਹੀ ਰਹਿਣਗੇ। ਵੀਕੈਂਡ ਕਰਫਿਊ ਸ਼ੁੱਕਰਵਾਰ ਰਾਤ 10 ਵਜੇ ਸ਼ੁਰੂ ਹੋਇਆ ਅਤੇ ਸੋਮਵਾਰ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਵੀਕਐਂਡ ਕਰਫਿਊ ਦੌਰਾਨ, ਸਿਰਫ਼ ਜ਼ਰੂਰੀ ਸੇਵਾਵਾਂ ਵਿੱਚ ਸ਼ਾਮਲ ਅਤੇ ਐਮਰਜੈਂਸੀ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨੂੰ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਅਧਿਕਾਰੀਆਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦਿੱਲੀ ‘ਚ ਵੀਕੈਂਡ ਕਰਫਿਊ ਲਗਾਇਆ ਗਿਆ ਹੈ। ਦਿੱਲੀ ਵਾਸੀਆਂ ਨੂੰ ਵਿਸ਼ੇਸ਼ ਹਾਲਤਾਂ ਤੋਂ ਇਲਾਵਾ ਬਾਹਰ ਜਾਣ ਦੀ ਆਗਿਆ ਨਹੀਂ ਹੈ।ਇਸ ਬਾਰੇ ਗੱਲ ਕਰਦਿਆਂ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਜ਼ਰੂਰੀ ਕੰਮ ਲਈ ਬਾਹਰ ਜਾਣਾ ਪੈਂਦਾ ਹੈ ਅਤੇ ਜੇਕਰ ਉਹ ਕਿਸੇ ਵੀ ਛੋਟ ਵਾਲੀ ਸ਼੍ਰੇਣੀ ਵਿੱਚ ਨਹੀਂ ਆਉਂਦਾ ਹੈ ਤਾਂ ਉਸ ਨੂੰ ਦਿੱਲੀ ਸਰਕਾਰ ਵੱਲੋਂ ਜਾਰੀ ਈ-ਪਾਸ ਲੈਣਾ ਹੋਵੇਗਾ। ਲੋਕ ਦਿੱਲੀ ਸਰਕਾਰ ਦੀ ਵੈੱਬਸਾਈਟ ‘ਤੇ ਵੀਕੈਂਡ ਕਰਫਿਊ ਅਤੇ ਰਾਤ ਦੇ ਕਰਫਿਊ ਲਈ ਈ-ਪਾਸ ਲਈ ਅਪਲਾਈ ਕਰ ਸਕਦੇ ਹਨ।
----------- Advertisement -----------
ਦਿੱਲੀ ‘ਚ ਸੋਮਵਾਰ ਸਵੇਰ ਤੱਕ ਇਹਨਾਂ ਚੀਜ਼ਾਂ ‘ਤੇ ਰਹੇਗੀ ਪਾਬੰਦੀ
Published on
----------- Advertisement -----------
----------- Advertisement -----------












