ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੁਜਰਾਤ ਦੇ ਮੁੰਦਰਾ ਹਵਾਈ ਅੱਡੇ ਤੋਂ ਦੋ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਵੱਡੀ ਮਾਤਰਾ ‘ਚ ਹਥਿਆਰ ਵੀ ਬਰਾਮਦ ਹੋਏ ਹਨ। ਸੂਤਰਾਂ ਮੁਤਾਬਕ ਦੋਵਾਂ ਨੇ ਮੂਸੇਵਾਲਾ ਤੇ ਗੋਲੀ ਚਲਾਈ ਸੀ।
ਹਾਲਾਂਕਿ ਉਨ੍ਹਾਂ ਦੀ ਪਛਾਣ ਅਜੇ ਜਨਤਕ ਨਹੀਂ ਕੀਤੀ ਗਈ ਹੈ। ਗੋਲੀਬਾਰੀ ਕਰਨ ਵਾਲਿਆਂ ‘ਚੋਂ ਇਕ ਹਰਿਆਣਾ ਦੇ ਸੋਨੀਪਤ ਦਾ ਰਹਿਣ ਵਾਲਾ ਪ੍ਰਿਆਵਰਤ ਫੌਜੀ ਦੱਸਿਆ ਜਾ ਰਿਹਾ ਹੈ। ਦੂਜਾ ਇੱਥੇ ਅੰਕਿਤ ਸੇਰਸਾ ਹੋ ਸਕਦਾ ਹੈ। ਇਨ੍ਹਾਂ ਦੋਵਾਂ ਨੂੰ ਪੰਜਾਬ ਪੁਲਿਸ ਵੱਲੋਂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲਿਆਂ ਦੀ ਸੂਚੀ ਵਿੱਚ ਵੀ ਰੱਖਿਆ ਗਿਆ ਸੀ। ਦਿੱਲੀ ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਇਸ ਦਾ ਖੁਲਾਸਾ ਕਰੇਗੀ।
ਪ੍ਰਿਆਵਰਤ ਫੌਜੀ ਹਰਿਆਣਾ ਦੇ ਸੋਨੀਪਤ ਦੇ ਗੜ੍ਹੀ ਸਿਸਾਨਾ ਦਾ ਰਹਿਣ ਵਾਲਾ ਹੈ। ਪ੍ਰਿਆਵਰਤ ਦੇ ਖਿਲਾਫ ਦੋ ਕਤਲਾਂ ਸਮੇਤ ਕੁੱਲ 11 ਮਾਮਲੇ ਦਰਜ ਹਨ। ਉਸ ਦੇ ਖਿਲਾਫ ਸੋਨੀਪਤ ਦੇ ਖਰਖੋਦਾ ਅਤੇ ਬੜੌਦਾ ਥਾਣਿਆਂ ‘ਚ ਕਤਲ ਦਾ ਮਾਮਲਾ ਦਰਜ ਹੈ। ਉਸ ਨੂੰ 10 ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਬਾਅਦ ਡੇਢ ਸਾਲ ਪਹਿਲਾਂ ਕ੍ਰਿਸ਼ਨਾ ਕਤਲ ਕੇਸ ਵਿੱਚ ਉਸ ਦਾ ਨਾਂ ਆਇਆ ਸੀ। ਜਿਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਉਸ ‘ਤੇ 25 ਹਜ਼ਾਰ ਦਾ ਇਨਾਮ ਰੱਖਿਆ ਹੈ।
ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ 4 ਸ਼ਾਰਪ ਸ਼ੂਟਰਾਂ ਦੀ ਸ਼ਨਾਖਤ ਕੀਤੀ ਹੈ। ਇਸ ਵਿੱਚ ਹਰਿਆਣਾ ਦੇ ਸੋਨੀਪਤ ਦੇ ਪ੍ਰਿਆਵਰਤ ਫੌਜੀ ਅਤੇ ਅੰਕਿਤ ਸੇਰਸਾ, ਪੰਜਾਬ ਦੇ ਅੰਮ੍ਰਿਤਸਰ ਦਾ ਰਹਿਣ ਵਾਲਾ ਜਗਰੂਪ ਰੂਪਾ ਅਤੇ ਮੋਗਾ ਦਾ ਰਹਿਣ ਵਾਲਾ ਮਨੂ ਕੁੱਸਾ ਸ਼ਾਮਲ ਹੈ। ਪੰਜਾਬ ਪੁਲਿਸ ਇਨ੍ਹਾਂ ਚਾਰਾਂ ਦੀ ਭਾਲ ਕਰ ਰਹੀ ਹੈ।
----------- Advertisement -----------
ਮੂਸੇਵਾਲਾ ਕਤਲ ਕਾਂਡ ਦੇ ਦੋ ਸ਼ਾਰਪ ਸ਼ੂਟਰ ਗੁਜਰਾਤ ਦੇ ਮੁੰਦਰਾ ਏਅਰਪੋਰਟ ਤੋਂ ਗ੍ਰਿਫ਼ਤਾਰ
Published on
----------- Advertisement -----------
----------- Advertisement -----------












